ਆਸਾ ॥
Aasaa:
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
ਸੰਤਾਂ ਦੀ ਸੰਗਤਿ ਤੇਰੀ ਜਿੰਦ-ਜਾਨ ਹੈ
Your Saints are Your body, and their company is Your breath of life.
ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥
ਹੇ ਦੇਵਾਂ ਦੇ ਦੇਵ ਪ੍ਰਭੂ! ਸਤਿਗੁਰੂ ਦੀ ਮੱਤ ਲੈ ਕੇ ਸੰਤਾਂ (ਦੀ ਵਡਿਆਈ) ਨੂੰ (ਮਨੁੱਖ) ਸਮਝ ਲੈਂਦਾ ਹੈ
By the True Guru-given spiritual wisdom, I know the Saints as the gods of gods. ||1||
ਸੰਤ ਚੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥
ਹੇ ਦੇਵਤਿਆਂ ਦੇ ਦੇਵਤੇ ਪ੍ਰਭੂ! ਮੈਨੂੰ ਸੰਤਾਂ ਦੀ ਸੰਗਤਿ ਬਖ਼ਸ਼, ਮਿਹਰ ਕਰ, ਮੈਂ ਸੰਤਾਂ ਦੀ ਪ੍ਰਭੂ-ਕਥਾ ਦਾ ਰਸ ਲੈ ਸਕਾਂ; ਮੈਨੂੰ ਸੰਤਾਂ ਦਾ (ਭਾਵ, ਸੰਤਾਂ ਨਾਲ) ਪ੍ਰੇਮ (ਕਰਨ ਦੀ ਦਾਤਿ) ਦੇਹ ।੧।ਰਹਾਉ।
O Lord, God of gods, grant me the Society of the Saints, the sublime essence of the Saints' conversation, and the Love of the Saints. ||1||Pause||
ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥
ਹੇ ਪ੍ਰਭੂ! ਮੈਨੂੰ ਸੰਤਾਂ ਵਾਲੀ ਕਰਣੀ, ਸੰਤਾਂ ਦਾ ਰਸਤਾ, ਸੰਤਾਂ ਦੇ ਦਾਸਾਂ ਦੀ ਸੇਵਾ ਬਖ਼ਸ਼ ।੨।
The Character of the Saints, the lifestyle of the Saints, and the service of the servant of the Saints. ||2||
ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥
ਮੈਂ ਤੈਥੋਂ ਇਕ ਹੋਰ (ਦਾਤਿ ਭੀ) ਮੰਗਦਾ ਹਾਂ, ਮੈਨੂੰ ਆਪਣੀ ਭਗਤੀ ਦੇਹ, ਜੋ ਮਨ-ਚਿੰਦੇ ਫਲ ਦੇਣ ਵਾਲੀ ਮਣੀ ਹੈ;
I ask for these, and for one thing more - devotional worship, which shall fulfill my desires.
ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥
ਮੈਨੂੰ ਵਿਕਾਰੀਆਂ ਤੇ ਪਾਪੀਆਂ ਦਾ ਦਰਸ਼ਨ ਨਾਹ ਕਰਾਈਂ ।੩।
Do not show me the wicked sinners. ||3||
ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥
ਰਵਿਦਾਸ ਆਖਦੇ ਹਨ—ਅਸਲ ਸਿਆਣਾ ਉਹ ਮਨੁੱਖ ਹੈ,
Says Ravi Daas, he alone is wise, who knows this:
ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥
ਜੋ ਇਹ ਜਾਣਦਾ ਹੈ ਕਿ ਸੰਤਾਂ ਤੇ ਬੇਅੰਤ ਪ੍ਰਭੂ ਵਿਚ ਕੋਈ ਵਿੱਥ ਨਹੀਂ ਹੈ ।੪।੨।
there is no difference between the Saints and the Infinite Lord. ||4||2||