ਆਸਾ ॥
Aasaa:
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
ਹੇ ਮਾਧੋ! ਤੂੰ ਚੰਦਨ ਦਾ ਬੂਟਾ ਹੈਂ, ਮੈਂ ਨਿਮਾਣਾ ਹਰਿੰਡ ਹਾਂ (ਪਰ ਤੇਰੀ ਮਿਹਰ ਨਾਲ) ਮੈਨੂੰ ਤੇਰੇ (ਚਰਨਾਂ) ਵਿਚ ਰਹਿਣ ਲਈ ਥਾਂ ਮਿਲ ਗਈ ਹੈ,
You are sandalwood, and I am the poor castor oil plant, dwelling close to you.
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
ਤੇਰੀ ਸੋਹਣੀ ਮਿੱਠੀ ਵਾਸ਼ਨਾ ਮੇਰੇ ਅੰਦਰ ਵੱਸ ਪਈ ਹੈ, ਹੁਣ ਮੈਂ ਨੀਵੇਂ ਰੁੱਖ ਤੋਂ ਉੱਚਾ ਬਣ ਗਿਆ ਹਾਂ ।੧।
From a lowly tree, I have become exalted; Your fragrance, Your exquisite fragrance now permeates me. ||1||
ਮਾਧਉ ਸਤਸੰਗਤਿ ਸਰਨਿ ਤੁਮ੍ਹਾਰੀ ॥
ਹੇ ਮਾਧੋ! ਮੈਂ ਤੇਰੀ ਸਾਧ ਸੰਗਤਿ ਦੀ ਓਟ ਫੜੀ ਹੈ (ਮੈਨੂੰ ਇਥੋਂ ਵਿਛੁੜਨ ਨਾਹ ਦੇਈਂ),
O Lord, I seek the Sanctuary of the company of Your Saints;
ਹਮ ਅਉਗਨ ਤੁਮ੍ਹ ਉਪਕਾਰੀ ॥੧॥ ਰਹਾਉ ॥
ਮੈਂ ਮੰਦ-ਕਰਮੀ ਹਾਂ (ਤੇਰਾ ਸਤ-ਸੰਗ ਛੱਡ ਕੇ ਮੁੜ ਮੰਦੇ ਪਾਸੇ ਤੁਰ ਪੈਂਦਾ ਹਾਂ, ਪਰ) ਤੂੰ ਮਿਹਰ ਕਰਨ ਵਾਲਾ ਹੈਂ (ਤੂੰ ਫਿਰ ਜੋੜ ਲੈਂਦਾ ਹੈਂ) ।੧।ਰਹਾਉ।
I am worthless, and You are so benevolent. ||1||Pause||
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
ਹੇ ਮਾਧੋ! ਤੂੰ ਚਿੱਟਾ ਪੀਲਾ (ਸੋਹਣਾ) ਰੇਸ਼ਮ ਹੈਂ, ਮੈਂ ਨਿਮਾਣਾ (ਉਸ) ਕੀੜੇ ਵਾਂਗ ਹਾਂ (ਜੋ ਰੇਸ਼ਮ ਨੂੰ ਛੱਡ ਕੇ ਬਾਹਰ ਨਿਕਲ ਜਾਂਦਾ ਹੈ ਤੇ ਮਰ ਜਾਂਦਾ ਹੈ),
You are the white and yellow threads of silk, and I am like a poor worm.
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
ਮਾਧੋ! (ਮਿਹਰ ਕਰ) ਮੈਂ ਤੇਰੀ ਸਾਧ ਸੰਗਤ ਵਿਚ ਜੁੜਿਆ ਰਹਾਂ, ਜਿਵੇਂ ਸ਼ਹਿਦ ਦੀਆਂ ਮੱਖੀਆਂ ਸ਼ਹਿਦ ਦੇ ਛੱਤੇ ਵਿਚ (ਟਿਕੀਆਂ ਰਹਿੰਦੀਆਂ ਹਨ) ।੨।
O Lord, I seek to live in the Company of the Saints, like the bee with its honey. ||2||
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
ਰਵਿਦਾਸ ਚਮਿਆਰ ਆਖਦੇ ਹਨ—(ਲੋਕਾਂ ਦੀਆਂ ਨਜ਼ਰਾਂ ਵਿਚ) ਮੇਰੀ ਜਾਤਿ ਨੀਵੀਂ, ਮੇਰੀ ਕੁਲ ਨੀਵੀਂ, ਮੇਰਾ ਜਨਮ ਨੀਵਾਂ
My social status is low, my ancestry is low, and my birth is low as well.
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥
(ਪਰ, ਹੇ ਮਾਧੋ! ਮੇਰੀ ਜਾਤਿ, ਕੁਲ ਤੇ ਜਨਮ ਸੱਚ-ਮੁਚ ਨੀਵੇਂ ਰਹਿ ਜਾਣਗੇ) ਜੇ ਮੈਂ, ਹੇ ਮੇਰੇ ਮਾਲਕ ਪ੍ਰਭੂ! ਤੇਰੀ ਭਗਤੀ ਨਾਹ ਕੀਤੀ ।੩।੩।
I have not performed the service of the Lord, the Lord, says Ravi Daas the cobbler. ||3||3||