ਆਸਾ ॥
Aasaa:
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
(ਇਹ ਨਾਮ-ਧਨ ਲੱਭ ਕੇ ਹੁਣ) ਜੇ ਮੇਰਾ ਸਰੀਰ ਨਾਸ ਭੀ ਹੋ ਜਾਏ ਤਾਂ ਭੀ ਮੈਨੂੰ ਕੋਈ ਪਰਵਾਹ ਨਹੀਂ ।
What would it matter, if my body were cut into pieces?
ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥
ਹੇ ਰਾਮ! ਤੇਰਾ ਸੇਵਕ ਤਦੋਂ ਹੀ ਘਬਰਾਏਗਾ ਜੇ (ਇਸ ਦੇ ਮਨ ਵਿਚੋਂ ਤੇਰੇ ਚਰਨਾਂ ਦਾ) ਪਿਆਰ ਦੂਰ ਹੋਵੇਗਾ ।੧।
If I were to lose Your Love, Lord, then Your humble servant would be afraid. ||1||
ਤੁਝਹਿ ਚਰਨ ਅਰਬਿੰਦ ਭਵਨ ਮਨੁ ॥
(ਹੇ ਸੋਹਣੇ ਰਾਮ!) ਮੇਰਾ ਮਨ ਕਉਲ ਫੁੱਲ ਵਰਗੇ ਸੋਹਣੇ ਤੇਰੇ ਚਰਨਾਂ ਨੂੰ ਆਪਣੇ ਰਹਿਣ ਦੀ ਥਾਂ ਬਣਾ ਚੁਕਿਆ ਹੈ;
Your lotus feet are the home of my mind.
ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥
(ਤੇਰੇ ਚਰਨ-ਕਮਲਾਂ ਵਿਚੋਂ ਨਾਮ-ਰਸ) ਪੀਂਦਿਆਂ ਪੀਂਦਿਆਂ ਮੈਂ ਲੱਭ ਲਿਆ ਹੈ, ਮੈਂ ਲੱਭ ਲਿਆ ਹੈ ਤੇਰਾ ਨਾਮ-ਧਨ ।੧।ਰਹਾਉ।
Drinking in Your Nectar, I have obtained the wealth of the Lord. ||1||Pause||
ਸੰਪਤਿ ਬਿਪਤਿ ਪਟਲ ਮਾਇਆ ਧਨੁ ॥
ਸੌਖ, ਬਿਪਤਾ, ਧਨ—ਇਹ ਮਾਇਆ ਦੇ ਪਰਦੇ ਹਨ (ਜੋ ਮਨੁੱਖ ਦੀ ਮੱਤ ਉਤੇ ਪਏ ਰਹਿੰਦੇ ਹਨ);
Prosperity, adversity, property and wealth are just Maya.
ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
ਹੇ ਪ੍ਰਭੂ! ਤੇਰਾ ਸੇਵਕ (ਮਾਇਆ ਦੇ) ਇਹਨਾਂ (ਪਰਦਿਆਂ) ਵਿਚ (ਹੁਣ) ਨਹੀਂ ਫਸਦਾ ।੨।
Your humble servant is not engrossed in them. ||2||
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
ਹੇ ਪ੍ਰਭੂ! (ਮੈਂ) ਤੇਰਾ ਦਾਸ ਤੇਰੇ ਪਿਆਰ ਦੀ ਰੱਸੀ ਨਾਲ ਬੱਝਾ ਹੋਇਆ ਹਾਂ ।
Your humble servant is tied by the rope of Your Love.
ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥
ਇਸ ਵਿਚੋਂ ਨਿਕਲਣ ਨੂੰ ਮੇਰਾ ਜੀ ਨਹੀਂ ਕਰਦਾ ।੩।੪।
Says Ravi Daas, what benefit would I get by escaping from it? ||3||4||