ਆਸਾ ॥
Aasaa:
 
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
ਸੁਆਸ ਸੁਆਸ ਹਰਿ-ਨਾਮ ਸਿਮਰਨ ਨਾਲ,
The Lord, Har, Har, Har, Har, Har, Har, Haray.
 
ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥
ਹਰੀ ਦੇ ਦਾਸ (ਸੰਸਾਰ-ਸਮੁੰਦਰ ਤੋਂ) ਪੂਰਨ ਤੌਰ ਤੇ ਪਾਰ ਲੰਘ ਜਾਂਦੇ ਹਨ ।੧।ਰਹਾਉ।
Meditating on the Lord, the humble are carried across to salvation. ||1||Pause||
 
ਹਰਿ ਕੇ ਨਾਮ ਕਬੀਰ ਉਜਾਗਰ ॥
ਹਰਿ-ਨਾਮ ਸਿਮਰਨ ਦੀ ਬਰਕਤਿ ਨਾਲ ਕਬੀਰ (ਭਗਤ ਜਗਤ ਵਿਚ) ਮਸ਼ਹੂਰ ਹੋਇਆ,
Through the Lord's Name, Kabeer became famous and respected.
 
ਜਨਮ ਜਨਮ ਕੇ ਕਾਟੇ ਕਾਗਰ ॥੧॥
ਤੇ ਉਸ ਦੇ ਜਨਮਾਂ ਜਨਮਾਂ ਦੇ ਕੀਤੇ ਕਰਮਾਂ ਦੇ ਲੇਖੇ ਮੁੱਕ ਗਏ ।੧।
The accounts of his past incarnations were torn up. ||1||
 
ਨਿਮਤ ਨਾਮਦੇਉ ਦੂਧੁ ਪੀਆਇਆ ॥
ਹਰਿ-ਨਾਮ ਸਿਮਰਨ ਦੇ ਕਾਰਨ ਹੀ ਨਾਮਦੇਵ ਨੇ (‘ਗੋਬਿੰਦ ਰਾਇ’) ਨੂੰ ਦੁੱਧ ਪਿਆਇਆ ਸੀ,
Because of Naam Dayv's devotion, the Lord drank the milk he offered.
 
ਤਉ ਜਗ ਜਨਮ ਸੰਕਟ ਨਹੀ ਆਇਆ ॥੨॥
ਤੇ, ਨਾਮ ਜਪਿਆਂ ਹੀ ਉਹ ਜਗਤ ਦੇ ਜਨਮਾਂ ਦੇ ਕਸ਼ਟਾਂ ਵਿਚ ਨਹੀਂ ਪਿਆ ।੨।
He shall not have to suffer the pains of reincarnation into the world again. ||2||
 
ਜਨ ਰਵਿਦਾਸ ਰਾਮ ਰੰਗਿ ਰਾਤਾ ॥
ਹਰੀ ਦਾ ਦਾਸ ਰਵਿਦਾਸ (ਭੀ) ਪ੍ਰਭੂ ਦੇ ਪਿਆਰ ਵਿਚ ਰੰਗਿਆ ਗਿਆ ਹੈ ।
Servant Ravi Daas is imbued with the Lord's Love.
 
ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
ਇਸ ਰੰਗ ਦੀ ਬਰਕਤਿ ਨਾਲ ਸਤਿਗੁਰੂ ਦੀ ਮਿਹਰ ਦਾ ਸਦਕਾ, ਰਵਿਦਾਸ ਨਰਕਾਂ ਵਿਚ ਨਹੀਂ ਪਏਗਾ ।੩।੫।
By Guru's Grace, he shall not have to go to hell. ||3||5||
 
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
(ਮਾਇਆ ਦੇ ਮੋਹ ਵਿਚ ਫਸ ਕੇ) ਇਹ ਮਿੱਟੀ ਦਾ ਪੁਤਲਾ ਕੇਹਾ ਹਾਸੋ-ਹੀਣਾ ਹੋ ਕੇ ਨੱਚ ਰਿਹਾ ਹੈ (ਭਟਕ ਰਿਹਾ ਹੈ);
How does the puppet of clay dance?
 
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
(ਮਾਇਆ ਨੂੰ ਹੀ) ਚਾਰ-ਚੁਫੇਰੇ ਢੂੰਢਦਾ ਹੈ; (ਮਾਇਆ ਦੀਆਂ ਹੀ ਗੱਲਾਂ) ਸੁਣਦਾ ਹੈ (ਭਾਵ, ਮਾਇਆ ਦੀਆਂ ਗੱਲਾਂ ਹੀ ਸੁਣਨੀਆਂ ਇਸ ਨੂੰ ਚੰਗੀਆਂ ਲੱਗਦੀਆਂ ਹਨ), (ਮਾਇਆ ਕਮਾਣ ਦੀਆਂ ਹੀ) ਗੱਲਾਂ ਕਰਦਾ ਹੈ, (ਹਰ ਵੇਲੇ ਮਾਇਆ ਦੀ ਖ਼ਾਤਰ ਹੀ) ਦੌੜਿਆ ਫਿਰਦਾ ਹੈ ।੧।ਰਹਾਉ।
He looks and listens, hears and speaks, and runs around. ||1||Pause||
 
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਜਦੋਂ (ਇਸ ਨੂੰ) ਕੁਝ ਧਨ ਮਿਲ ਜਾਂਦਾ ਹੈ ਤਾਂ (ਇਹ) ਅਹੰਕਾਰ ਕਰਨ ਲੱਗ ਪੈਂਦਾ ਹੈ;
When he acquires something, he is inflated with ego.
 
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਪਰ ਜੇ ਗੁਆਚ ਜਾਏ ਤਾਂ ਰੋਂਦਾ ਹੈ, ਦੁੱਖੀ ਹੰੁਦਾ ਹੈ ।੧।
But when his wealth is gone, then he cries and bewails. ||1||
 
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਆਪਣੇ ਮਨ ਦੀ ਰਾਹੀਂ, ਬਚਨਾਂ ਦੀ ਰਾਹੀਂ, ਕਰਤੂਤਾਂ ਦੀ ਰਾਹੀਂ, ਚਸਕਿਆਂ ਵਿਚ ਫਸਿਆ ਹੋਇਆ ਹੈ,
In thought, word and deed, he is attached to the sweet and tangy flavors.
 
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
(ਆਖ਼ਰ ਮੌਤ ਆਉਣ ਤੇ) ਜਦੋਂ ਇਹ ਸਰੀਰ ਢਹਿ ਪੈਂਦਾ ਹੈ ਤਾਂ ਜੀਵ (ਸਰੀਰ ਵਿਚੋਂ) ਜਾ ਕੇ (ਪ੍ਰਭੂ-ਚਰਨਾਂ ਵਿਚ ਅਪੜਨ ਦੇ ਥਾਂ) ਕਿਤੇ ਕੁਥਾਂ ਹੀ ਟਿਕਦਾ ਹੈ ।੨।
When he dies, no one knows where he has gone. ||2||
 
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਰਵਿਦਾਸ ਆਖਦੇ ਹਨ—ਹੇ ਭਾਈ! ਇਹ ਜਗਤ ਇਕ ਖੇਡ ਹੀ ਹੈ,
Says Ravi Daas, the world is just a dramatic play, O Siblings of Destiny.
 
ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥
ਮੇਰੀ ਪ੍ਰੀਤ ਤਾਂ (ਜਗਤ ਦੀ ਮਾਇਆ ਦੇ ਥਾਂ) ਇਸ ਖੇਡ ਦੇ ਬਣਾਉਣ ਵਾਲੇ ਨਾਲ ਲੱਗ ਗਈ ਹੈ (ਸੋ, ਮੈਂ ਇਸ ਹਾਸੋ-ਹੀਣੇ ਨਾਚ ਤੋਂ ਬਚ ਗਿਆ ਹਾਂ) ।੩।੬।
I have enshrined love for the Lord, the star of the show. ||3||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by