ਮਹਲਾ ੫ ॥
Fifth Mehl:
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
(ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ
Naam Dayv's mind was absorbed into God, Gobind, Gobind, Gobind.
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
(ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ) ।੧।ਰਹਾਉ।
The calico-printer, worth half a shell, became worth millions. ||1||Pause||
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
(ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ;
Abandoning weaving and stretching thread, Kabeer enshrined love for the Lord's lotus feet.
ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੰੁਦਰ ਬਣ ਗਿਆ ।੧।
A weaver from a lowly family, he became an ocean of excellence. ||1||
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ,
Ravi Daas, who used to carry dead cows every day, renounced the world of Maya.
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ ।੨।
He became famous in the Saadh Sangat, the Company of the Holy, and obtained the Blessed Vision of the Lord's Darshan. ||2||
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ,
Sain, the barber, the village drudge, became famous in each and every house.
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥
ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ ।੩।
The Supreme Lord God dwelled in his heart, and he was counted among the devotees. ||3||
ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥
ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ,
Hearing this, Dhanna the Jaat applied himself to devotional worship.
ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥
ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ ।੪।੨।
The Lord of the Universe met him personally; Dhanna was so very blessed. ||4||2||