ਆਸਾ ਸੇਖ ਫਰੀਦ ਜੀਉ ਕੀ ਬਾਣੀ
Aasaa, The Word Of Shaykh Fareed Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥
ਜਿਨ੍ਹਾਂ ਮਨੁੱਖਾਂ ਦਾ ਰੱਬ ਨਾਲ ਦਿਲੋਂ ਪਿਆਰ ਹੈ, ਉਹੀ ਸੱਚੇ ਆਸ਼ਕ ਹਨ;
They alone are true, whose love for God is deep and heart-felt.
 
ਜਿਨ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਪਰ ਜਿਨ੍ਹਾਂ ਦੇ ਮਨ ਵਿਚ ਹੋਰ ਹੈ ਤੇ ਮੂੰਹੋਂ ਕੁਝ ਹੋਰ ਆਖਦੇ ਹਨ ਉਹ ਕੱਚੇ (ਆਸ਼ਕ) ਆਖੇ ਜਾਂਦੇ ਹਨ ।੧।
Those who have one thing in their heart, and something else in their mouth, are judged to be false. ||1||
 
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਜੋ ਮਨੁੱਖ ਰੱਬ ਦੇ ਪਿਆਰ ਵਿਚ ਰੱਤੇ ਹੋਏ ਹਨ, ਜੋ ਮਨੁੱਖ ਰੱਬ ਦੇ ਦੀਦਾਰ ਵਿਚ ਰੰਗੇ ਹੋਏ ਹਨ, (ਉਹੀ ਅਸਲ ਮਨੁੱਖ ਹਨ);
Those who are imbued with love for the Lord, are delighted by His Vision.
 
ਵਿਸਰਿਆ ਜਿਨ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਪਰ ਜਿਨ੍ਹਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ ਉਹ ਮਨੁੱਖ ਧਰਤੀ ਉੱਤੇ ਨਿਰਾ ਭਾਰ ਹੀ ਹਨ ।੧।ਰਹਾਉ।
Those who forget the Naam, the Name of the Lord, are a burden on the earth. ||1||Pause||
 
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਉਹੀ ਮਨੁੱਖ (ਰੱਬ ਦੇ) ਦਰਵਾਜ਼ੇ ਹਨ (ਉਹੀ ਮਨੁੱਖ ਰੱਬ ਦੇ ਦਰ ਤੋਂ ਇਸ਼ਕ ਦਾ ਖੈਰ ਮੰਗ ਸਕਦੇ ਹਨ) ਜਿਨ੍ਹਾਂ ਨੂੰ ਰੱਬ ਨੇ ਆਪ ਆਪਣੇ ਲੜ ਲਾਇਆ ਹੈ,
Those whom the Lord attaches to the hem of His robe, are the true dervishes at His Door.
 
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਉਹਨਾਂ ਦੀ ਜੰਮਣ ਵਾਲੀ ਮਾਂ ਭਾਗਾਂ ਵਾਲੀ ਹੈ, ਉਹਨਾਂ ਦਾ (ਜਗਤ ਵਿਚ) ਆਉਣਾ ਮੁਬਾਰਕ ਹੈ ।੨।
Blessed are the mothers who gave birth to them, and fruitful is their coming into the world. ||2||
 
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਹੇ ਪਾਲਣਹਾਰ! ਹੇ ਬੇਅੰਤ! ਹੇ ਅਪਹੁੰਚ!
O Lord, Sustainer and Cherisher, You are infinite, unfathomable and endless.
 
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਜਿਨ੍ਹਾਂ ਨੇ ਇਹ ਸਮਝ ਲਿਆ ਹੈ ਕਿ ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਂ ਉਹਨਾਂ ਦੇ ਪੈਰ ਚੰੁਮਦਾ ਹਾਂ ।੩।
Those who recognize the True Lord - I kiss their feet. ||3||
 
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਹੇ ਖ਼ੁਦਾ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ ਬਖ਼ਸ਼ਣ ਵਾਲਾ ਹੈਂ;
I seek Your Protection - You are the Forgiving Lord.
 
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥
ਮੈਨੂੰ ਸੇਖ਼ ਫ਼ਰੀਦ ਨੂੰ ਆਪਣੀ ਬੰਦਗੀ ਦਾ ਖ਼ੈਰ ਪਾ ।੪।੧।
Please, bless Shaykh Fareed with the bounty of Your meditative worship. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by