ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸਿਰੀਰਾਗੁ ਮਹਲਾ ੧ ਘਰੁ ੩ ॥
Siree Raag, First Mehl, Third House:
 
ਜੋਗੀ ਅੰਦਰਿ ਜੋਗੀਆ ॥
(ਹੇ ਪ੍ਰਭੂ !) ਜੋਗੀਆਂ ਦੇ ਅੰਦਰ (ਵਿਆਪਕ ਹੋ ਕੇ ਤੂੰ ਆਪ ਹੀ) ਜੋਗ ਕਮਾ ਰਿਹਾ ਹੈਂ
Among Yogis, You are the Yogi;
 
ਤੂੰ ਭੋਗੀ ਅੰਦਰਿ ਭੋਗੀਆ ॥
ਮਾਇਆ ਦੇ ਭੋਗ ਭੋਗਣ ਵਾਲਿਆਂ ਦੇ ਅੰਦਰ ਭੀ ਤੂੰ ਹੀ ਪਦਾਰਥ ਭੋਗ ਰਿਹਾ ਹੈਂ
among pleasure seekers, You are the Pleasure Seeker.
 
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਸੁਰਗ ਲੋਕ ਵਿਚ ਮਾਤ ਲੋਕ ਵਿਚ ਪਾਤਾਲ ਲੋਕ ਵਿਚ (ਵੱਸਦੇ ਕਿਸੇ ਭੀ ਜੀਵ ਨੇ) ਤੇਰੇ ਗੁਣਾਂ ਦਾ ਅੰਤ ਨਹੀਂ ਲੱਭਾ ।੧।
Your limits are not known to any of the beings in the heavens, in this world, or in the nether regions of the underworld. ||1||
 
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਹੇ ਪ੍ਰਭੂ ! ਮੈਂ ਸਦਕੇ ਹਾਂ ਤੇਰੇ ਨਾਮ ਤੋਂ, ਵਾਰਨੇ ਜਾਂਦਾ ਹਾਂ ਤੇਰੇ ਨਾਮ ਤੋਂ, ਕੁਰਬਾਨ ਹਾਂ ਤੇਰੇ ਨਾਮ ਤੋਂ ।੧।ਰਹਾਉ।
I am devoted, dedicated, a sacrifice to Your Name. ||1||Pause||
 
ਤੁਧੁ ਸੰਸਾਰੁ ਉਪਾਇਆ ॥
(ਹੇ ਪ੍ਰਭੂ !) ਤੂੰ ਹੀ ਜਗਤ ਪੈਦਾ ਕੀਤਾ ਹੈ
You created the world,
 
ਸਿਰੇ ਸਿਰਿ ਧੰਧੇ ਲਾਇਆ ॥
ਹਰੇਕ ਜੀਵ ਉੱਤੇ (ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਲਿਖ ਕੇ ਜੀਵਾਂ ਨੂੰ ਤੂੰ ਹੀ ਮਾਇਆ ਦੇ) ਧੰਧਿਆਂ ਵਿਚ ਫਸਾਇਆ ਹੋਇਆ ਹੈ
and assigned tasks to one and all.
 
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਤੂੰ ਕੁਦਰਤਿ ਰਚ ਕੇ (ਜਗਤ-ਚਉਪੜ ਦੀਆਂ) ਜੀਵ-ਨਰਦਾਂ ਸੁੱਟ ਕੇ ਤੂੰ ਆਪ ਹੀ ਆਪਣੇ ਰਚੇ ਜਗਤ ਦੀ ਸੰਭਾਲ ਕਰ ਰਿਹਾ ਹੈਂ ।੨।
You watch over Your Creation, and through Your All-powerful Creative Potency, You cast the dice. ||2||
 
ਪਰਗਟਿ ਪਾਹਾਰੈ ਜਾਪਦਾ ॥
(ਹੇ ਭਾਈ !) ਪਰਮਾਤਮਾ ਇਸ ਦਿੱਸਦੇ ਜਗਤ-ਪਸਾਰੇ ਵਿਚ (ਵੱਸਦਾ) ਦਿੱਸ ਰਿਹਾ ਹੈ
You are manifest in the Expanse of Your Workshop.
 
ਸਭੁ ਨਾਵੈ ਨੋ ਪਰਤਾਪਦਾ ॥
ਹਰੇਕ ਜੀਵ ਉਸ ਪ੍ਰਭੂ ਦੇ ਨਾਮ ਲਈ ਤਾਂਘਦਾ ਹੈ
Everyone longs for Your Name,
 
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ (ਕਿਉਂਕਿ) ਸਾਰੀ ਸ੍ਰਿਸ਼ਟੀ ਮਾਇਆ ਦੇ ਜਾਲ ਵਿਚ ਫਸੀ ਹੋਈ ਹੈ ।੩।
but without the Guru, no one finds You. All are enticed and trapped by Maya. ||3||
 
ਸਤਿਗੁਰ ਕਉ ਬਲਿ ਜਾਈਐ ॥
(ਹੇ ਭਾਈ !) ਗੁਰੂ ਤੋਂ ਕੁਰਬਾਨ ਜਾਣਾ ਚਾਹੀਦਾ ਹੈ
I am a sacrifice to the True Guru.
 
ਜਿਤੁ ਮਿਲਿਐ ਪਰਮ ਗਤਿ ਪਾਈਐ ॥
(ਕਿਉਂਕਿ) ਉਸ (ਗੁਰੂ) ਦੇ ਮਿਲਿਆਂ ਹੀ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰੀਦੀ ਹੈ
Meeting Him, the supreme status is obtained.
 
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥
(ਜਿਸ ਨਾਮ-ਪਦਾਰਥ ਨੂੰ) ਦੇਵਤੇ ਮਨੁੱਖ ਮੋਨਧਾਰੀ ਲੋਕ ਤਰਸਦੇ ਆ ਰਹੇ ਹਨ ਉਹ (ਪਦਾਰਥ) ਸਤਿਗੁਰੂ ਨੇ ਸਮਝਾ ਦਿੱਤਾ ਹੈ ।੩।
The angelic beings and the silent sages long for Him; the True Guru has given me this understanding. ||4||
 
ਸਤਸੰਗਤਿ ਕੈਸੀ ਜਾਣੀਐ ॥
ਕਿਹੋ ਜਿਹੇ ਇਕੱਠ ਨੂੰ ਸਤ ਸੰਗਤਿ ਸਮਝਣਾ ਚਾਹੀਦਾ ਹੈ ?
How is the Society of the Saints to be known?
 
ਜਿਥੈ ਏਕੋ ਨਾਮੁ ਵਖਾਣੀਐ ॥
(ਸਤਸੰਗਤਿ ਉਹ ਹੈ) ਜਿੱਥੇ ਸਿਰਫ਼ ਪਰਮਾਤਮਾ ਦਾ ਨਾਮ ਸਲਾਹਿਆ ਜਾਂਦਾ ਹੈ
There, the Name of the One Lord is chanted.
 
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਹੇ ਨਾਨਕ ! ਸਤਿਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ ਕਿ (ਸਤਸੰਗਤਿ ਵਿਚ) ਸਿਰਫ਼ ਪਰਮਾਤਮਾ ਦਾ ਨਾਮ ਜਪਣਾ ਹੀ (ਪ੍ਰਭੂ ਦਾ) ਹੁਕਮ ਹੈ ।੫।
The One Name is the Lord's Command; O Nanak, the True Guru has given me this understanding. ||5||
 
ਇਹੁ ਜਗਤੁ ਭਰਮਿ ਭੁਲਾਇਆ ॥
ਇਹ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਾਹ ਤੋਂ ਲਾਂਭੇ ਜਾ ਰਿਹਾ ਹੈ
This world has been deluded by doubt.
 
ਆਪਹੁ ਤੁਧੁ ਖੁਆਇਆ ॥
(ਪਰ ਜੀਵਾਂ ਦੇ ਕੀਹ ਵੱਸ ? ਹੇ ਪ੍ਰਭੂ !) ਤੂੰ ਆਪ ਹੀ (ਜਗਤ ਨੂੰ) ਆਪਣੇ ਆਪ ਤੋਂ ਵਿਛੋੜਿਆ ਹੋਇਆ ਹੈ
You Yourself, Lord, have led it astray.
 
ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥
ਜਿਨ੍ਹਾਂ ਮੰਦ-ਭਾਗਣ ਜੀਵ-ਇਸਤ੍ਰੀਆਂ ਦੇ ਚੰਗੇ ਭਾਗ ਨਹੀਂ ਹਨ, ਉਹਨਾਂ ਨੂੰ (ਮਾਇਆ ਦੇ ਮੋਹ ਵਿਚ ਫਸਣ ਦੇ ਕਾਰਨ ਆਤਮਕ) ਦੁੱਖ ਲੱਗਾ ਹੋਇਆ ਹੈ ।੬।
The discarded soul-brides suffer in terrible agony; they have no luck at all. ||6||
 
ਦੋਹਾਗਣੀ ਕਿਆ ਨੀਸਾਣੀਆ ॥
ਮੰਦ-ਭਾਗਣ ਜੀਵ-ਇਸਤ੍ਰੀਆਂ ਦੇ ਕੀ ਲੱਛਣ ਹਨ ?
What are the signs of the discarded brides?
 
ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥
(ਮੰਦ-ਭਾਗਣ, ਜੀਵ-ਇਸਤ੍ਰੀਆਂ ਉਹ ਹਨ) ਜੇਹੜੀਆਂ ਖਸਮ-ਪ੍ਰਭੂ ਤੋਂ ਖੁੰਝੀਆਂ ਹੋਈਆਂ ਹਨ ਤੇ ਨਿਆਸਰੀਆਂ ਹੋ ਕੇ ਭਟਕ ਰਹੀਆਂ ਹਨ
They miss their Husband Lord, and they wander around in dishonor.
 
ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥
ਅਜੇਹੀਆਂ ਜੀਵ-ਇਸਤ੍ਰੀਆਂ ਦੇ ਚੇਹਰੇ ਭੀ ਵਿਕਾਰਾਂ ਦੀ ਮੈਲ ਨਾਲ ਭਰਿਸ਼ਟੇ ਹੋਏ ਦਿੱਸਦੇ ਹਨ, ਉਹਨਾਂ ਦੀ ਜ਼ਿੰਦਗੀ-ਰੂਪ ਰਾਤ ਦੁੱਖਾਂ ਵਿਚ ਹੀ ਬੀਤਦੀ ਹੈ ।੭।
The clothes of those brides are filthy-they pass their life-night in agony. ||7||
 
ਸੋਹਾਗਣੀ ਕਿਆ ਕਰਮੁ ਕਮਾਇਆ ॥
ਜੇਹੜੀਆਂ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਅਖਵਾਂਦੀਆਂ ਹਨ ਉਹਨਾਂ ਕੇਹੜਾ (ਚੰਗਾ ਕੰਮ) ਕੀਤਾ ਹੋਇਆ ਹੈ ?
What actions have the happy soul-brides performed?
 
ਪੂਰਬਿ ਲਿਖਿਆ ਫਲੁ ਪਾਇਆ ॥
ਉਹਨਾਂ ਨੇ ਪਿਛਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਲਿਖੇ ਸੰਸਕਾਰਾਂ ਵਜੋਂ ਹੁਣ ਪਰਮਾਤਮਾ ਦਾ ਨਾਮ-ਫਲ ਪ੍ਰਾਪਤ ਕਰ ਲਿਆ ਹੈ
They have obtained the fruit of their pre-ordained destiny.
 
ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥
ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰ ਕੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।੮।
Casting His Glance of Grace, the Lord unites them with Himself. ||8||
 
ਹੁਕਮੁ ਜਿਨਾ ਨੋ ਮਨਾਇਆ ॥
ਪਰਮਾਤਮਾ ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਆਪਣਾ ਹੁਕਮ ਮੰਨਣ ਲਈ ਪ੍ਰੇਰਦਾ ਹੈ
Those, whom God causes to abide by His Will,
 
ਤਿਨ ਅੰਤਰਿ ਸਬਦੁ ਵਸਾਇਆ ॥
ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦੀਆਂ ਹਨ
have the Shabad of His Word abiding deep within.
 
ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥
ਉਹੀ ਜੀਵ-ਸਹੇਲੀਆਂ ਭਾਗਾਂ ਵਾਲੀਆਂ ਹੁੰਦੀਆਂ ਹਨ, ਜਿਨ੍ਹਾਂ ਦਾ ਆਪਣੇ ਖਸਮ-ਪ੍ਰਭੂ ਨਾਲ ਪਿਆਰ ਬਣਿਆ ਰਹਿੰਦਾ ਹੈ ।੯।
They are the true soul-brides, who embrace love for their Husband Lord. ||9||
 
ਜਿਨਾ ਭਾਣੇ ਕਾ ਰਸੁ ਆਇਆ ॥
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੀ ਰਜ਼ਾ ਵਿਚ ਤੁਰਨ ਦਾ ਆਨੰਦ ਆ ਜਾਂਦਾ ਹੈ,
Those who take pleasure in God's Will
 
ਤਿਨ ਵਿਚਹੁ ਭਰਮੁ ਚੁਕਾਇਆ ॥
ਉਹ ਆਪਣੇ ਅੰਦਰੋਂ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦੇ ਹਨ (ਪਰ ਇਹ ਮਿਹਰ ਸਤਿਗੁਰੂ ਦੀ ਹੀ ਹੈ)
remove doubt from within.
 
ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥
ਹੇ ਨਾਨਕ ! ਗੁਰੂ ਅਜੇਹਾ (ਦਿਆਲ) ਹੈ ਕਿ ਉਹ (ਸਰਨ ਆਏ) ਸਭ ਜੀਵਾਂ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ ।੧੦।
O Nanak, know Him as the True Guru, who unites all with the Lord. ||10||
 
ਸਤਿਗੁਰਿ ਮਿਲਿਐ ਫਲੁ ਪਾਇਆ ॥
ਉਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰ ਲਿਆ
Meeting with the True Guru, they receive the fruits of their destiny,
 
ਜਿਨਿ ਵਿਚਹੁ ਅਹਕਰਣੁ ਚੁਕਾਇਆ ॥
ਜਿਸ ਮਨੁੱਖ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ,
and egotism is driven out from within.
 
ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥
ਉਸ ਮਨੁੱਖ ਦੇ ਅੰਦਰੋਂ ਭੈੜੀ ਮਤਿ ਦਾ ਦੁੱਖ ਕੱਟਿਆ ਜਾਂਦਾ ਹੈ, ਉਸ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ ।੧੧।
The pain of evil-mindedness is eliminated; good fortune comes and shines radiantly from their foreheads. ||11||
 
ਅੰਮ੍ਰਿਤੁ ਤੇਰੀ ਬਾਣੀਆ ॥
(ਹੇ ਪ੍ਰਭੂ !) ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ (ਮਾਨੋ) ਆਤਮਕ ਜੀਵਨ ਦੇਣ ਵਾਲਾ ਜਲ ਹੈ
The Bani of Your Word is Ambrosial Nectar.
 
ਤੇਰਿਆ ਭਗਤਾ ਰਿਦੈ ਸਮਾਣੀਆ ॥
ਇਹ ਬਾਣੀ ਤੇਰੇ ਭਗਤਾਂ ਦੇ ਹਿਰਦੇ ਵਿਚ (ਹਰ ਵੇਲੇ) ਟਿਕੀ ਰਹਿੰਦੀ ਹੈ
It permeates the hearts of Your devotees.
 
ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥
ਤੇਰੀ ਸੁਖਦਾਈ ਸੇਵਾ-ਭਗਤੀ ਭਗਤਾਂ ਦੇ ਅੰਦਰ ਟਿਕਣ ਕਰ ਕੇ ਤੂੰ ਉਹਨਾਂ ਉੱਤੇ ਆਪਣੀ ਮਿਹਰ ਦੀ ਨਿਗਾਹ ਕਰਦਾ ਹੈਂ ਤੇ ਉਹਨਾਂ ਨੂੰ ਪਾਰ ਲੰਘਾ ਦੇਂਦਾ ਹੈਂ ।੧੨।
Serving You, peace is obtained; granting Your Mercy, You bestow salvation. ||12||
 
ਸਤਿਗੁਰੁ ਮਿਲਿਆ ਜਾਣੀਐ ॥
ਤਦੋਂ (ਕਿਸੇ ਵਡਭਾਗੀ ਨੂੰ) ਗੁਰੂ ਮਿਲਿਆ ਸਮਝਣਾ ਚਾਹੀਦਾ ਹੈ
Meeting with the True Guru, one comes to know;
 
ਜਿਤੁ ਮਿਲਿਐ ਨਾਮੁ ਵਖਾਣੀਐ ॥
ਜੇ ਗੁਰੂ ਦੇ ਮਿਲਣ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾਏ
by this meeting, one comes to chant the Name.
 
ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥
ਗੁਰੂ ਦੀ ਸਰਨ ਪੈਣ ਤੋਂ ਬਿਨਾ (ਪਰਮਾਤਮਾ ਦਾ ਨਾਮ) ਨਹੀਂ ਮਿਲਦਾ, (ਗੁਰੂ ਦਾ ਆਸਰਾ ਛੱਡ ਕੇ) ਸਾਰੀ ਦੁਨੀਆ (ਤੀਰਥ ਵਰਤ ਆਦਿਕ ਹੋਰ ਹੋਰ ਮਿਥੇ ਹੋਏ ਧਾਰਮਿਕ) ਕੰਮ ਕਰ ਕੇ ਖਪ ਜਾਂਦੀ ਹੈ ।੧੩।
Without the True Guru, God is not found; all have grown weary of performing religious rituals. ||13||
 
ਹਉ ਸਤਿਗੁਰ ਵਿਟਹੁ ਘੁਮਾਇਆ ॥
ਮੈਂ (ਤਾਂ) ਗੁਰੂ ਤੋਂ ਕੁਰਬਾਨ ਹਾਂ
I am a sacrifice to the True Guru;
 
ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥
ਜਿਸ ਨੇ ਭਟਕਣਾ ਵਿਚ ਕੁਰਾਹੇ ਪਏ ਜੀਵ ਨੂੰ ਸਹੀ ਜੀਵਨ-ਰਾਹ ਤੇ ਪਾਇਆ ਹੈ
I was wandering in doubt, and He has set me on the right path.
 
ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥
ਜੇ ਗੁਰੂ ਆਪਣੀ ਮਿਹਰ ਦੀ ਨਿਗਾਹ ਕਰੇ, ਤਾਂ ਉਹ ਆਪ ਹੀ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ ।੧੪।
If the Lord casts His Glance of Grace, He unites us with Himself. ||14||
 
ਤੂੰ ਸਭਨਾ ਮਾਹਿ ਸਮਾਇਆ ॥
ਹੇ ਪ੍ਰਭੂ !) ਤੂੰ ਸਾਰੇ ਜੀਵਾਂ ਵਿਚ ਵਿਆਪਕ ਹੈਂ
You, Lord, are pervading in all,
 
ਤਿਨਿ ਕਰਤੈ ਆਪੁ ਲੁਕਾਇਆ ॥
(ਹੇ ਭਾਈ ! ਸਾਰੇ ਜੀਵਾਂ ਵਿਚ ਵਿਆਪਕ ਹੁੰਦਿਆਂ ਭੀ) ਉਸ ਕਰਤਾਰ ਨੇ ਆਪਣੇ ਆਪ ਨੂੰ ਗੁਪਤ ਰੱਖਿਆ ਹੋਇਆ ਹੈ
and yet, the Creator keeps Himself concealed.
 
ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥
। ਹੇ ਨਾਨਕ ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਰਾਹੀਂ ਕਰਤਾਰ ਨੇ ਆਪਣੀ ਜੋਤਿ ਪਰਗਟ ਕੀਤੀ ਹੈ, ਉਸ ਦੇ ਅੰਦਰ ਕਰਤਾਰ ਪਰਗਟ ਹੋ ਜਾਂਦਾ ਹੈ ।੧੫।
O Nanak, the Creator is revealed to the Gurmukh, within whom He has infused His Light. ||15||
 
ਆਪੇ ਖਸਮਿ ਨਿਵਾਜਿਆ ॥
ਖਸਮ-ਪ੍ਰਭੂ ਨੇ (ਆਪਣੇ ਸੇਵਕ ਨੂੰ) ਆਪ ਹੀ ਵਡਿਆਈ ਦਿੱਤੀ ਹੈ
The Master Himself bestows honor.
 
ਜੀਉ ਪਿੰਡੁ ਦੇ ਸਾਜਿਆ ॥
ਜਿੰਦ ਤੇ ਸਰੀਰ ਦੇ ਕੇ ਆਪ ਹੀ ਉਸ ਨੂੰ ਪੈਦਾ ਕੀਤਾ ਹੈ
He creates and bestows body and soul.
 
ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥
ਆਪਣੇ ਦੋਵੇਂ ਹੱਥ ਸੇਵਕ ਦੇ ਸਿਰ ਉੱਤੇ ਰੱਖ ਕੇ ਖਸਮ-ਪ੍ਰਭੂ ਨੇ ਆਪ ਹੀ ਉਸ ਦੀ ਲਾਜ ਰੱਖੀ ਹੈ (ਤੇ ਉਸ ਨੂੰ ਵਿਕਾਰਾਂ ਤੋਂ ਬਚਾਇਆ ਹੈ) ।੧੬।
He Himself preserves the honor of His servants; He places both His Hands upon their foreheads. ||16||
 
ਸਭਿ ਸੰਜਮ ਰਹੇ ਸਿਆਣਪਾ ॥
ਇੰਦ੍ਰੀਆਂ ਨੂੰ ਵੱਸ ਕਰਨ ਦੇ ਸਾਰੇ ਜਤਨ ਤੇ ਇਹੋ ਜਿਹੀਆਂ ਹੋਰ ਸਾਰੀਆਂ ਸਿਆਣਪਾਂ ਸੇਵਕ ਨੂੰ ਕਰਨ ਦੀ ਲੋੜ ਨਹੀਂ ਪੈਂਦੀ
All strict rituals are just clever contrivances.
 
ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥
ਪਿਆਰਾ ਪ੍ਰਭੂ ਸੇਵਕ ਦੀ ਹਰੇਕ ਲੋੜ ਆਪ ਜਾਣਦਾ ਹੈ
My God knows everything.
 
ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥
ਪਰਮਾਤਮਾ ਆਪਣੇ ਸੇਵਕ ਦਾ ਤੇਜ-ਪ੍ਰਤਾਪ ਪਰਗਟ ਕਰ ਦੇਂਦਾ ਹੈ, ਸਾਰਾ ਜਗਤ ਉਸ ਦੀ ਜੈ-ਜੈਕਾਰ ਕਰਦਾ ਹੈ ।੧੭।
He has made His Glory manifest, and all people celebrate Him. ||17 |
 
ਮੇਰੇ ਗੁਣ ਅਵਗਨ ਨ ਬੀਚਾਰਿਆ ॥
ਪ੍ਰਭੂ ਨੇ ਨਾਹ ਮੇਰੇ ਗੁਣਾਂ ਦਾ ਖ਼ਿਆਲ ਕੀਤਾ ਹੈ, ਨਾਹ ਮੇਰੇ ਔਗੁਣਾਂ ਦੀ ਪਰਵਾਹ ਕੀਤੀ ਹ
| He has not considered my merits and demerits;
 
ਪ੍ਰਭਿ ਅਪਣਾ ਬਿਰਦੁ ਸਮਾਰਿਆ ॥
ਪ੍ਰਭੂ ਨੇ ਤਾਂ ਸਿਰਫ਼ ਆਪਣਾ ਮੁੱਢ-ਕਦੀਮਾਂ ਦਾ ਸੁਭਾਉ ਹੀ ਚੇਤੇ ਰੱਖਿਆ ਹੈ
this is God's Own Nature.
 
ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥
ਉਸ ਨੇ ਮੈਨੂੰ ਆਪਣੇ ਗਲ ਨਾਲ ਲਾ ਕੇ (ਵਿਕਾਰਾਂ ਵਲੋਂ) ਬਚਾ ਲਿਆ ਹੈ, ਕੋਈ ਦੁੱਖ-ਵਿਕਾਰ ਮੇਰਾ ਵਾਲ ਵਿੰਗਾ ਨਹੀਂ ਕਰ ਸਕੇ ।੧੮।
Hugging me close in His Embrace, He protects me, and now, even the hot wind does not touch me. ||18||
 
ਮੈ ਮਨਿ ਤਨਿ ਪ੍ਰਭੂ ਧਿਆਇਆ ॥
ਮੈਂ ਆਪਣੇ ਮਨ ਵਿਚ ਪ੍ਰਭੁੂ ਨੂੰ ਸਿਮਰਿਆ ਹੈ ਆਪਣੇ ਹਿਰਦੇ ਵਿਚ ਪ੍ਰਭੂ ਨੂੰ ਧਿਆਇਆ ਹੈ
Within my mind and body, I meditate on God.
 
ਜੀਇ ਇਛਿਅੜਾ ਫਲੁ ਪਾਇਆ ॥
ਮੈਨੂੰ ਉਹ ਨਾਮ-ਫਲ ਮਿਲ ਗਿਆ ਹੈ, ਜਿਸ ਦੀ ਮੈਂ ਸਦਾ ਆਪਣੇ ਜੀ ਵਿਚ ਇੱਛਾ ਕਰਿਆ ਕਰਦਾ ਸਾਂ
I have obtained the fruits of my soul's desire.
 
ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥
ਹੇ ਪ੍ਰਭੂ ! ਤੂੰ ਸਾਰੇ ਸ਼ਾਹਾਂ ਦੇ ਸਿਰ ਉੱਤੇ, ਤੰੂ ਪਾਤਿਸ਼ਾਹਾਂ ਦੇ ਸਿਰ ਉੱਤੇ ਮਾਲਕ ਹੈਂ । ਹੇ ਨਾਨਕ ! (ਵਡਭਾਗੀ ਮਨੁੱਖ) ਪ੍ਰਭੂ ਦਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ।੧੯।
You are the Supreme Lord and Master, above the heads of kings. Nanak lives by chanting Your Name. ||19||
 
ਤੁਧੁ ਆਪੇ ਆਪੁ ਉਪਾਇਆ ॥
ਹੇ ਪ੍ਰਭੂ ! ਤੂੰ ਆਪਣੇ ਆਪ ਨੂੰ (ਜਗਤ-ਰੂਪ ਵਿਚ) ਆਪ ਹੀ ਪਰਗਟ ਕੀਤਾ ਹੈ
You Yourself created the Universe;
 
ਦੂਜਾ ਖੇਲੁ ਕਰਿ ਦਿਖਲਾਇਆ ॥
(ਇਹ ਤੈਥੋਂ ਵੱਖਰਾ ਦਿੱਸਦਾ) ਮਾਇਆ ਦਾ ਜਗਤ-ਤਮਾਸ਼ਾ ਤੂੰ ਆਪ ਹੀ ਬਣਾ ਕੇ ਵਿਖਾ ਦਿੱਤਾ ਹੈ ।
You created the play of duality, and staged it.
 
ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥
(ਹੇ ਭਾਈ !) ਹਰ ਥਾਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਮੌਜੂਦ ਹੈ । ਜਿਸ ਉੱਤੇ ਉਹ ਮਿਹਰ ਕਰਦਾ ਹੈ, ਉਸ ਨੂੰ (ਇਹ ਭੇਤ) ਸਮਝਾ ਦੇਂਦਾ ਹੈ ।੨੦।
The Truest of the True is pervading everywhere; He instructs those with whom He is pleased. ||20||
 
ਗੁਰ ਪਰਸਾਦੀ ਪਾਇਆ ॥
ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦੀ ਸਰਬ-ਵਿਆਪਕਤਾ ਦਾ ਭੇਦ) ਪਾ ਲਿਆ ਹੈ
By Guru's Grace, I have found God.
 
ਤਿਥੈ ਮਾਇਆ ਮੋਹੁ ਚੁਕਾਇਆ ॥
ਉਸ ਦੇ ਹਿਰਦੇ ਵਿਚੋਂ ਪ੍ਰਭੂ ਨੇ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ
By His Grace, I have shed emotional attachment to Maya.
 
ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥
ਪ੍ਰਭੂ ਆਪਣੀ ਮਿਹਰ ਕਰ ਕੇ ਆਪ ਹੀ ਉਸ ਨੂੰ ਆਪਣੇ ਵਿਚ ਲੀਨ ਕਰ ਲੈਂਦਾ ਹੈ ।੨੧।
Showering His Mercy, He has blended me into Himself. ||21||
 
ਗੋਪੀ ਨੈ ਗੋਆਲੀਆ ॥
ਹੇ ਪ੍ਰਭੂ ! ਤੂੰ ਹੀ (ਗੋਕਲ ਦੀ) ਗੋਪੀ ਹੈਂ, ਤੂੰ ਆਪ ਹੀ (ਜਮਨਾ) ਨਦੀ ਹੈਂ, ਤੂੰ ਆਪ ਹੀ (ਗੋਕਲ ਦਾ) ਗੁਆਲਾ ਹੈਂ
You are the Gopis, the milk-maids of Krishna; You are the sacred river Jamunaa; You are Krishna, the herdsman.
 
ਤੁਧੁ ਆਪੇ ਗੋਇ ਉਠਾਲੀਆ ॥
ਤੰੂ ਆਪ ਹੀ (ਕ੍ਰਿਸ਼ਨ-ਰੂਪ ਹੋ ਕੇ) ਧਰਤੀ (ਗੋਵਰਧਨ ਪਰਬਤ) ਚੁੱਕੀ ਸੀ
You Yourself support the world.
 
ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥
ਤੰੂ ਆਪਣੇ ਹੁਕਮ ਵਿਚ ਆਪ ਹੀ ਜੀਵਾਂ ਦੇ ਸਰੀਰ ਸਾਜਦਾ ਹੈਂ, ਤੂੰ ਆਪ ਹੀ ਨਾਸ ਕਰਦਾ ਹੈਂ ਤੇ ਆਪ ਹੀ ਪੈਦਾ ਕਰਦਾ ਹੈਂ ।੨੨।
By Your Command, human beings are fashioned. You Yourself embellish them, and then again destroy them. ||22||
 
ਜਿਨ ਸਤਿਗੁਰ ਸਿਉ ਚਿਤੁ ਲਾਇਆ ॥
ਜਿਨ੍ਹਾਂ (ਵਡ-ਭਾਗੀ) ਮਨੁੱਖਾਂ ਨੇ ਗੁਰੂ ਨਾਲ ਪਿਆਰ ਪਾਇਆ ਹੈ
Those who have focused their consciousness on the True Guru
 
ਤਿਨੀ ਦੂਜਾ ਭਾਉ ਚੁਕਾਇਆ ॥
ਉਹਨਾਂ ਆਪਣੇ ਅੰਦਰੋਂ ਮਾਇਆ ਦਾ ਪਿਆਰ ਦੂਰ ਕਰ ਲਿਆ ਹੈ
have rid themselves of the love of duality.
 
ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥
ਉਹਨਾਂ ਬੰਦਿਆਂ ਦੀ ਆਤਮਕ ਜੋਤਿ ਪਵਿਤ੍ਰ ਹੋ ਜਾਂਦੀ ਹੈ, ਉਹ ਆਪਣਾ ਜਨਮ ਸੁਥਰਾ ਕਰ ਕੇ (ਜਗਤ ਤੋਂ) ਜਾਂਦੇ ਹਨ ।੨੩।
The light of those mortal beings is immaculate. They depart after redeeming their lives. ||23||
 
ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥
ਹੇ ਪ੍ਰਭੂ ! ਤੇਰੇ ਸਦਾ ਕਾਇਮ ਰਹਿਣ ਵਾਲੇ ਗੁਣ (ਤੇਰੀ ਮਿਹਰ ਨਾਲ) ਮੈਂ ਦਿਨੇ ਰਾਤ ਸਲਾਹੰੁਦਾ ਹਾਂ
Forever and ever, night and day, I praise the Greatness of Your Goodness.
 
ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥
ਹੇ ਨਾਨਕ ! ਆਖ—ਪ੍ਰਭੂ (ਜੀਵਾਂ ਦੇ) ਮੰਗਣ ਤੋਂ ਬਿਨਾ ਹੀ ਹਰੇਕ ਦਾਤਿ ਬਖ਼ਸ਼ਣ ਵਾਲਾ ਹੈ । (ਹੇ ਭਾਈ !) ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖ ।੨੪।੧।
You bestow Your Gifts, even if we do not ask for them. Says Nanak, contemplate the True Lord. ||24||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by