ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥
Raag Goojaree, First Mehl, Chau-Padas, First House:
ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥
(ਹੇ ਪ੍ਰਭੂ!) ਜੇ ਮੈਂ ਤੇਰੇ ਨਾਮ (ਦੀ ਯਾਦ) ਨੂੰ ਚੰਨਣ ਦੀ ਲੱਕੜੀ ਬਣਾ ਲਵਾਂ, ਜੇ ਮੇਰਾ ਮਨ (ਉਸ ਚੰਦਨ ਦੀ ਲੱਕੜੀ ਨੂੰ ਘਸਾਣ ਵਾਸਤੇ) ਸਿਲ ਬਣ ਜਾਏ,
I would make Your Name the sandalwood, and my mind the stone to rub it on;
ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥
ਜੇ ਮੇਰਾ ਉੱਚਾ ਆਚਰਨ (ਇਹਨਾਂ ਦੇ ਨਾਲ) ਕੇਸਰ (ਬਣ ਕੇ) ਰਲ ਜਾਏ, ਤਾਂ ਤੇਰੀ ਪੂਜਾ ਮੇਰੇ ਹਿਰਦੇ ਦੇ ਅੰਦਰ ਹੀ ਪਈ ਹੋਵੇਗੀ ।੧।
for saffron, I would offer good deeds; thus, I perform worship and adoration within my heart. ||1||
ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹੀ ਪੂਜਾ ਕਰਨੀ ਚਾਹੀਦੀ ਹੈ । ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਕੋਈ ਪੂਜਾ (ਐਸੀ) ਨਹੀਂ (ਜੋ ਪਰਵਾਨ ਹੋ ਸਕੇ) ।੧।ਰਹਾਉ।
Perform worship and adoration by meditating on the Naam, the Name of the Lord; without the Name, there is no worship and adoration. ||1||Pause||
ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥
ਜਿਵੇਂ ਬਾਹਰ ਦੇਵ-ਮੂਰਤੀਆਂ ਦੇ ਇਸ਼ਨਾਨ ਕਰਾਈਦੇ ਹਨ, ਤਿਵੇਂ ਜੇ ਕੋਈ ਮਨੁੱਖ ਆਪਣੇ ਮਨ ਨੂੰ (ਨਾਮ-ਸਿਮਰਨ ਨਾਲ) ਧੋਵੇ,
If one were to wash his heart inwardly, like the stone idol which is washed on the outside,
ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥
ਤਾਂ ਉਸ ਦੇ ਮਨ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ, ਉਸ ਦੀ ਜਿੰਦ ਸੁੱਧ-ਪਵਿਤ੍ਰ ਹੋ ਜਾਂਦੀ ਹੈ, ਉਸ ਦਾ ਜੀਵਨ-ਸਫ਼ਰ ਵਿਕਾਰਾਂ ਤੋਂ ਆਜ਼ਾਦ ਹੋ ਜਾਂਦਾ ਹੈ ।੨।
his filth would be removed, his soul would be cleansed, and he would be liberated when he departs. ||2||
ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥
(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ ।
Even beasts have value, as they eat grass and give milk.
ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥
ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ ।੩।
Without the Naam, the mortal's life is cursed, as are the actions he performs. ||3||
ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹਾਲੇ ॥
ਉਸ ਨੂੰ ਆਪਣੇ ਤੋਂ ਦੂਰ ਨਾਹ ਸਮਝੋ, ਉਹ ਸਦਾ ਸਾਡੀ ਸਾਰ ਲੈਂਦਾ ਹੈ ਸੰਭਾਲ ਕਰਦਾ ਹੈ (ਮੂਰਤੀਆਂ ਦੀ ਪੂਜਾ ਕਰਨ ਦੇ ਥਾਂ ਉਸ ਹਾਜ਼ਰ-ਨਾਜ਼ਰ ਪ੍ਰਭੂ ਦਾ ਨਾਮ ਧਿਆਵੋ)
The Lord is hear at hand - do not think that He is far away. He always cherishes us, and remembers us.
ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥
ਸਾਡੀ ਤੇ ਪ੍ਰਭੂ ਦੀ ਬੜੀ ਨੇੜੇ ਦੀ ਸਾਂਝ ਹੈ (ਇਤਨੀ ਨੇੜੇ ਦੀ ਕਿ) ਜੋ ਕੁਝ ਉਹ ਸਾਨੂੰ ਦੇਂਦਾ ਹੈ ਉਹੀ ਅਸੀ ਖਾਂਦੇ ਹਾਂ (ਖਾ ਕੇ ਜੀਵਨ-ਨਿਰਬਾਹ ਕਰਦੇ ਹਾਂ), ਉਹ (ਦਾਤਾ) ਹੈ ਭੀ ਸਦਾ (ਸਾਡੇ ਸਿਰ ਉਤੇ) ਕਾਇਮ ।
Whatever He gives us, we eat; says Nanak, He is the True Lord. ||4||1||