ਗੂਜਰੀ ਮਹਲਾ ੩ ॥
Goojaree, Third Mehl:
 
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
ਹੇ ਭਾਈ! ਜਗਤ ਵਿਚ (ਹੋਰ ਪਦਾਰਥ ਤਾਂ ਸੁਖੈਨ ਮਿਲ ਜਾਂਦੇ ਹਨ, ਪਰ) ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਇਹ ਨਾਮ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ ।
It is so difficult to obtain the Naam, the Name of the Lord, in this age; only the Gurmukh obtains it.
 
ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥
ਤੇ, ਜਿਤਨਾ ਚਿਰ ਹਰਿ-ਨਾਮ ਨਾਹ ਮਿਲੇ ਉਤਨਾ ਚਿਰ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੰੁਦੀ, ਬੇ-ਸ਼ੱਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ ਕੇ (ਨਿਰਨਾ ਕਰ ਕੇ) ਵੇਖ ਲਵੋ ।੧।
Without the Name, no one is liberated; let anyone make other efforts, and see. ||1||
 
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ।
I am a sacrifice to my Guru; I am forever a sacrifice to Him.
 
ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥
ਜੇ ਗੁਰੂ ਮਿਲ ਪਏ ਤਾਂ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧।ਰਹਾਉ।
Meeting the True Guru, the Lord comes to dwell in the mind, and one remains absorbed in Him. ||1||Pause||
 
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥
ਜਦੋਂ ਪਰਮਾਤਮਾ (ਕਿਸੇ ਮਨੁੱਖ ਦੇ ਹਿਰਦੇ ਵਿਚ) ਆਪਣਾ ਡਰ-ਅਦਬ ਪਾਂਦਾ ਹੈ ਉਸ ਦੇ ਮਨ ਵਿਚ ਮਾਇਆ ਵਲੋਂ ਉਪਰਾਮਤਾ ਪੈਦਾ ਹੋ ਜਾਂਦੀ ਹੈ ।
When God instills His fear, a balanced detachment springs up in the mind.
 
ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥
ਇਸ ਉਪਰਾਮਤਾ ਦੀ ਹੀ ਬਰਕਤਿ ਨਾਲ ਪਰਮਾਤਮਾ ਮਿਲ ਪੈਂਦਾ ਹੈ, ਤੇ, ਮਨੁੱਖ ਪਰਮਾਤਮਾ (ਦੇ ਚਰਨਾਂ) ਨਾਲ ਸੁਰਤਿ ਜੋੜੀ ਰੱਖਦਾ ਹੈ ।੨।
Through this detachment, the Lord is obtained, and one remains absorbed in the Lord. ||2||
 
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥
ਹੇ ਭਾਈ! ਜੇਹੜੇ ਮਨੁੱਖ ਆਪਣਾ ਮਨ ਜਿੱਤ ਲੈਂਦੇ ਹਨ, ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹਨਾਂ ਉੱਤੇ ਮੁੜ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ ।
He alone is liberated, who conquers his mind; Maya does not stick to him again.
 
ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥
ਜੇਹੜਾ ਭੀ ਮਨੁੱਖ (ਇੰਦ੍ਰਿਆਂ ਦੀ ਪਹੰੁਚ ਤੋਂ ਉਤਾਂਹ) ਚਿੱਤ-ਆਕਾਸ਼ ਵਿਚ (ਉੱਚੇ ਆਤਮਕ ਮੰਡਲ ਵਿਚ) ਆਪਣੀ ਰਿਹਾਇਸ਼ ਬਣਾ ਲੈਂਦਾ ਹੈ, ਉਸ ਨੂੰ ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸਮਝ ਪੈ ਜਾਂਦੀ ਹੈ ।੩।
He dwells in the Tenth Gate, and obtains the understanding of the three worlds. ||3||
 
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥
ਹੇ ਨਾਨਕ! (ਆਖ—ਹੇ ਭਾਈ!) ਵੇਖੋ, ਪਰਮਾਤਮਾ ਦੀ ਅਚਰਜ ਮਰਜ਼ੀ! (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਗੁਰੂ ਦੀ ਸਰਨ ਪੈਣ ਨਾਲ ਗੁਰੂ ਦਾ ਰੂਪ ਬਣ ਜਾਂਦਾ ਹੈ ।
O Nanak, through the Guru, one becomes the Guru; behold, His Wondrous Will.
 
ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
ਪਰਮਾਤਮਾ ਆਪ ਹੀ ਇਹ ਸਬੱਬ ਬਣਾਂਦਾ ਹੈ, (ਗੁਰੂ ਦੀ ਸਰਨ ਪਏ ਮਨੁੱਖ ਦੀ) ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ।੪।੩।੫।
This deed was done by the Creator Lord; one's light merges into the Light. ||4||3||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by