ਗੂਜਰੀ ਮਹਲਾ ੩ ਤੀਜਾ ॥
Goojaree, Third Mehl:
ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥
ਹੇ ਪੰਡਿਤ! ਇਕ ਹਰਿ-ਨਾਮ ਹੀ (ਸਾਰੇ ਗੁਣਾਂ ਦਾ, ਸਾਰੇ ਪਦਾਰਥਾਂ ਦਾ) ਖ਼ਜ਼ਾਨਾ ਹੈ, ਇਸ ਹਰਿ-ਨਾਮ ਨੂੰ ਸੁਣਿਆ ਕਰ, ਇਸ ਹਰਿ-ਨਾਮ ਨੂੰ ਜਪਣ ਦੀ ਜਾਚ ਸਿੱਖ ।
The One Name is the treasure, O Pandit. Listen to these True Teachings.
ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥
ਹੇ ਪੰਡਿਤ! ਉਹ ਹਰੀ ਹੀ ਸਦਾ ਕਾਇਮ ਰਹਿਣ ਵਾਲਾ ਹੈ । ਤੂੰ ਮਾਇਆ ਦੇ ਪਿਆਰ ਵਿਚ (ਫਸਿਆ ਰਹਿ ਕੇ) ਜਿਤਨਾ ਕੁਝ (ਜਿਤਨੇ ਭੀ ਧਾਰਮਿਕ ਪੁਸਤਕ) ਪੜ੍ਹਦਾ ਹੈਂ, ਉਹਨਾਂ ਨੂੰ ਪੜ੍ਹਦਿਆਂ ਤੇ ਵਿਚਾਰਦਿਆਂ ਤੈਨੂੰ ਸਦਾ ਦੁੱਖ ਹੀ ਲੱਗਾ ਰਹਿੰਦਾ ਹੈ ।੧।
No matter what you read in duality, reading and contemplating it, you shall only continue to suffer. ||1||
ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥
ਹੇ ਪੰਡਿਤ! ਗੁਰੂ ਦੇ ਸ਼ਬਦ ਵਿਚ ਜੁੜ ਕੇ ਤੂੰ ਪਰਮਾਤਮਾ ਦੇ ਚਰਨਾਂ ਵਿਚ ਟਿਕਿਆ ਰਹੁ, ਤਾਂ ਤੈਨੂੰ (ਸੁਚੱਜੇ ਆਤਮਕ ਜੀਵਨ ਦੀ) ਸਮਝ ਪਵੇਗੀ ।
So grasp the Lord's lotus feet; through the Word of the Guru's Shabad, you shall come to understand.
ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥
ਹੇ ਪੰਡਿਤ! ਪਰਮਾਤਮਾ ਦੇ ਨਾਮ ਦਾ ਰਸ ਆਪਣੀ ਜੀਭ ਨਾਲ ਚੱਖਦਾ ਰਹੁ, ਤਾਂ ਤੇਰਾ ਮਨ ਪਵਿਤ੍ਰ ਹੋ ਜਾਇਗਾ ।੧।ਰਹਾਉ।
With your tongue, taste the sublime elixir of the Lord, and your mind shall be rendered immaculately pure. ||1||Pause||
ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥
ਹੇ ਪੰਡਿਤ! ਗੁਰੂ ਨੂੰ ਮਿਲਿਆਂ ਮਨ ਸੰਤੋਖ ਪ੍ਰਾਪਤ ਕਰ ਲੈਂਦਾ ਹੈ, ਫਿਰ ਮਨੁੱਖ ਨੂੰ ਮਾਇਆ ਦੀ ਤ੍ਰੇਹ, ਮਾਇਆ ਦੀ ਭੁੱਖ ਨਹੀਂ ਵਿਆਪਦੀ ।
Meeting the True Guru, the mind becomes content, and then, hunger and desire will not trouble you any longer.
ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥
(ਜਿਸ ਮਨੁੱਖ ਨੂੰ ਗੁਰੂ ਪਾਸੋਂ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ ਉਹ (ਆਸਰੇ ਵਾਸਤੇ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ (ਉਹ ਕਿਸੇ ਹੋਰ ਦੇਵੀ ਦੇਵਤੇ ਆਦਿਕ ਦਾ ਆਸਰਾ ਨਹੀਂ ਭਾਲਦਾ) ।੨।
Obtaining the treasure of the Naam, the Name of the Lord, one does not go knocking at other doors. ||2||
ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥
ਪਰ ਜੇ ਕੋਈ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਹੀ ਕਰਦਾ ਰਹੇ, ਤੇ ਉਂਞ ਆਪਣੇ ਹੀ ਮਨ ਦੇ ਪਿੱਛੇ ਤੁਰਦਾ ਰਹੇ ਉਸ ਨੂੰ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ ।
The self-willed manmukh babbles on and on, but he does not understand.
ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥
ਹੇ ਪੰਡਿਤ! ਗੁਰੂ ਦੀ ਮਤਿ ਤੇ ਤੁਰਿਆਂ ਹੀ ਹਿਰਦੇ ਵਿਚ (ਸੁਚੱਜੇ ਜੀਵਨ ਦਾ) ਚਾਨਣ ਪੈਦਾ ਹੰੁਦਾ ਹੈ, ਗੁਰਮਤਿ ਲੈਣ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰ ਲੈਂਦਾ ਹੈ ।੩।
One whose heart is illumined, by Guru's Teachings, obtains the Name of the Lord. ||3||
ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥
ਹੇ ਪੰਡਿਤ! ਸ਼ਾਸਤ੍ਰਾਂ ਨੂੰ ਸੁਣ ਸੁਣ ਕੇ ਭੀ ਤੂੰ (ਆਤਮਕ ਜੀਵਨ ਨੂੰ) ਨਹੀਂ ਸਮਝਦਾ, ਤਾਹੀਏਂ ਤੂੰ ਮੁੜ ਮੁੜ ਭਟਕਦਾ ਫਿਰਦਾ ਹੈਂ ।
You may listen to the Shaastras, but you do not understand, and so you wander from door to door.
ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥
ਹੇ ਪੰਡਿਤ! ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ ਉਹ (ਸਿਮ੍ਰਿਤੀਆਂ ਸ਼ਾਸਤ੍ਰ ਪੜ੍ਹ ਕੇ ਭੀ) ਮੂਰਖ (ਹੀ) ਹੈ । ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਕਦੇ ਪਿਆਰ ਨਹੀਂ ਪਾ ਸਕਦਾ ।੪।
He is a fool, who does not understand his own self, and who does not enshrine love for the True Lord. ||4||
ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥
(ਪਰ, ਹੇ ਪੰਡਿਤ! ਪਰਮਾਤਮਾ ਦੀ ਰਜ਼ਾ ਬਾਰੇ) ਕੁਝ ਕਿਹਾ ਨਹੀਂ ਜਾ ਸਕਦਾ, ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਜਗਤ ਨੂੰ ਮਾਇਆ ਦੀ ਭਟਕਣਾ ਵਿਚ ਪਾਇਆ ਹੋਇਆ ਹੈ ।
The True Lord has fooled the world - no one has any say in this at all.
ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥
ਹੇ ਨਾਨਕ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਉਹੀ ਕੁਝ ਕਰਦਾ ਹੈ । ਜਿਵੇਂ ਪਰਮਾਤਮਾ ਦੀ ਰਜ਼ਾ ਹੈ (ਤਿਵੇਂ ਜਗਤ ਰੁੱਝਾ ਪਿਆ ਹੈ) ।੫।੭।੯।
O Nanak, He does whatever He pleases, according to His Will. ||5||7||9||