ਗੂਜਰੀ ਮਹਲਾ ੪ ॥
Goojaree, Fourth Mehl:
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ ।
Be Merciful and attune my mind, so that I might meditate continually on the Lord's Name, night and day.
ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥
ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ ।੧।
The Lord is all peace, all virtue and all wealth; remembering Him, all misery and hunger depart. ||1||
ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ ।
O my mind, the Lord's Name is my companion and brother.
ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥
ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ । ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ ।੧।ਰਹਾਉ।
Under Guru's Instruction, I sing the Praises of the Lord's Name; it shall be my help and support in the end, and it shall deliver me in the Court of the Lord. ||1||Pause||
ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥
ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ ।
You Yourself are the Giver, O God, Inner-knower, Searcher of hearts; by Your Grace, You have infused longing for You in my mind.
ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥
ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ । ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ ।੨।
My mind and body long for the Lord; God has fulfilled my longing. I have entered the Sanctuary of the True Guru. ||2||
ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥
ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ ।
Human birth is obtained through good actions; without the Name, it is cursed, totally cursed, and it passes away in vain.
ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥
ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ ।੩।
Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. ||3||
ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ ।
Those humble beings, who have entered the Sanctuary of the Lord God, Har, Har, are blessed with glory in the Court of the Lord, Har, Har.
ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥
ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੪।
Blessed, blessed and congratulations, says God to His humble servant. O servant Nanak, He embraces him, and blends him with Himself. ||4||4||