ਗੂਜਰੀ ਮਹਲਾ ੪ ॥
Goojaree, Fourth Mehl:
 
ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥
(ਹੇ ਭਰਾ! ਮੇਰਾ ਜੀ ਕਰਦਾ ਹੈ ਮੈਨੂੰ ਉਹ ਸੱਜਣ ਮਿਲ ਪੈਣ) ਜਿਨ੍ਹਾਂ ਨੇ ਗੁਰੂ ਮਹਾ ਪੁਰਖ ਦਾ ਦਰਸਨ ਕਰ ਲਿਆ ਹੈ । (ਮੇਰਾ ਮਨ ਲੋਚਦਾ ਹੈ ਕਿ) ਜਿਸ ਸੱਜਣ ਨੇ ਪਰਮਾਤਮਾ ਦੀ ਪ੍ਰਾਪਤੀ ਕਰ ਲਈ ਹੈ ਉਹ ਮੈਨੂੰ ਭੀ ਸਿੱਖਿਆ ਦੇ ਕੇ ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।
One who has found the Lord God through the True Guru, has made the Lord seem so sweet to me, through the His Teachings.
 
ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥
(ਹੇ ਭਾਈ!) ਜੇਹੜਾ ਭਾਗਾਂ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਆਤਮਕ ਜੀਵਨ ਨਾਲ ਸਰਸ਼ਾਰ (ਭਰਪੂਰ) ਹੋ ਜਾਂਦਾ ਹੈ ।੧।
My mind and body have been cooled and soothed, and totally rejuvenated; by great good fortune, I meditate on the Name of the Lord. ||1||
 
ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥
ਹੇ ਭਰਾ! (ਮੇਰਾ ਮਨ ਲੋਚਦਾ ਹੈ ਕਿ) ਮੈਨੂੰ ਕੋਈ (ਅਜੇਹਾ ਸੱਜਣ) ਆ ਕੇ ਮਿਲੇ ਜੇਹੜਾ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦੇਵੇ,
O Siblings of Destiny, let anyone who can implant the Lord's Name within me, come and meet with me.
 
ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥
ਜੇਹੜਾ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਂਦਾ ਰਹੇ, ਮੈਂ ਉਸ ਸੱਜਣ ਨੂੰ ਆਪਣੀ ਜਿੰਦ ਆਪਣਾ ਮਨ ਆਪਣਾ ਤਨ ਸਭ ਕੁਝ ਦੇ ਦਿਆਂਗਾ ।
Unto my Beloved, I give my mind and body, and my very breath of life. He speaks to me of the sermon of my Lord God. ||1||Pause||
 
ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥
ਹੇ ਭਾਈ! ਜੇਹੜਾ ਮਨੁੱਖ ਸਦਾ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ਪਰਮਾਤਮਾ ਨਾਲ ਚਿੱਤ ਜੋੜੀ ਰੱਖਦਾ ਹੈ, ਉਹ ਧੀਰਜ ਹਾਸਲ ਕਰ ਲੈਂਦਾ ਹੈ, ਉਹ ਧਰਮ ਕਮਾਣ ਲੱਗ ਪੈਂਦਾ ਹੈ, ਉਹ ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।
Through the Guru's Teachings, I have obtained courage, faith and the Lord. He keeps my mind focused continually on the Lord, and the Name of the Lord.
 
ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥
ਹੇ ਭਾਈ! ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ, ਜੇਹੜਾ ਮਨੁੱਖ ਇਹ ਬਾਣੀ ਉਚਾਰਦਾ ਹੈ, ਉਹ ਮਨੁੱਖ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਜਲ ਪਾਂਦਾ ਹੈ ।੨।
The Words of the True Guru's Teachings are Ambrosial Nectar; this Amrit trickles into the mouth of the one who chants them. ||2||
 
ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥
ਹੇ ਭਰਾ! ਪਰਮਾਤਮਾ ਦਾ ਨਾਮ ਪਵਿੱਤ੍ਰ ਕਰਨ ਵਾਲਾ ਹੈ, ਇਸ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ । ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਹਰਿ-ਨਾਮ ਜਪਦਾ ਹੈ ਉਹ ਪ੍ਰਭੂ-ਚਰਨਾਂ ਵਿਚ ਪ੍ਰੀਤਿ ਪਾ ਲੈਂਦਾ ਹੈ ।
Immaculate is the Naam, which cannot be stained by filth. Through the Guru's Teachings, chant the Naam with love.
 
ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥
ਪਰਮਾਤਮਾ ਦਾ ਨਾਮ ਕੀਮਤੀ ਸ਼ੈ ਹੈ, ਜਿਨ੍ਹਾਂ ਮਨੁੱਖਾਂ ਨੇ ਇਹ ਨਾਮ ਹਾਸਲ ਨਹੀਂ ਕੀਤਾ, ਉਹ ਮੰਦ-ਭਾਗੀ ਹਨ, ਉਹ ਆਤਮਕ ਮੌਤ ਸਹੇੜ ਲੈਂਦੇ ਹਨ । (ਜੇਹੜਾ ਭੀ ਮਨੁੱਖ ਨਾਮ ਤੋਂ ਵਾਂਜਿਆ ਰਹਿੰਦਾ ਹੈ ਉਹ) ਆਤਮਕ ਮੌਤੇ ਮਰ ਜਾਂਦਾ ਹੈ ।੩।
That man who has not found the wealth of the Naam is most unfortunate; he dies over and over again. ||3||
 
ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥
ਹੇ ਜਗਤ ਦੇ ਜੀਵਨ ਪ੍ਰਭੂ! ਤੂੰ ਆਨੰਦ ਦਾ ਸੋਮਾ ਹੈਂ, ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਸੇਵਕਾਂ ਨੂੰ (ਆਤਮਕ) ਆਨੰਦ ਦੇਂਦਾ ਹੈਂ ।
The source of bliss, the Life of the world, the Great Giver brings bliss to all who meditate on the Lord.
 
ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥
(ਜੇਹੜਾ ਭੀ ਮਨੁੱਖ ਤੇਰਾ) ਨਾਮ ਸਿਮਰਦਾ ਹੈ (ਉਸ ਨੂੰ ਤੂੰ ਆਨੰਦ ਦੀ ਦਾਤਿ ਦੇਂਦਾ ਹੈਂ) ਹੇ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਸਭਨਾਂ ਨੂੰ ਦਾਤਾਂ ਦੇਂਦਾ ਹੈਂ । ਹੇ ਨਾਨਕ! ਪਰਮਾਤਮਾ ਗੁਰੂ ਦੀ ਸਰਨ ਪਾ ਕੇ (ਵਡ-ਭਾਗੀ ਮਨੁੱਖ ਨੂੰ) ਆਪਣੀ ਮੇਹਰ ਨਾਲ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੬।
You are the Great Giver, all beings belong to You. O servant Nanak, You forgive the Gurmukhs, and merge them into Yourself. ||4||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by