ਗੂਜਰੀ ਮਹਲਾ ੫ ॥
Goojaree, Fifth Mehl:
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
ਹੇ ਮਾਂ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖ਼ੁਰਾਕ ਹੈ, ਤੇ, ਇਹ ਖ਼ੁਰਾਕ ਮੈਨੂੰ ਚੰਗੀ ਲੱਗੀ ਹੈ ।
The wealth of the Lord is my chanting, the wealth of the Lord is my deep meditation; the wealth of the Lord is the food I enjoy.
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
ਹੇ ਮਾਂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਤਿ ਵਿਚ (ਰਹਿ ਕੇ) ਲੱਭਾ ਹੈ ।੧।
I do not forget the Lord, Har, Har, from my mind, even for an instant; I have found Him in the Saadh Sangat, the Company of the Holy. ||1||
ਮਾਈ ਖਾਟਿ ਆਇਓ ਘਰਿ ਪੂਤਾ ॥
ਹੇ ਮਾਂ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ,
O mother, your son has returned home with a profit:
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ ।੧।ਰਹਾਉ।
the wealth of the Lord while walking, the wealth of the Lord while sitting, and the wealth of the Lord while waking and sleeping. ||1||Pause||
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
ਹੇ ਮਾਂ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ੍ਰ ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਹੀ ਸੁਰਤਿ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ,)
The wealth of the Lord is my cleansing bath, the wealth of the Lord is my wisdom; I center my meditation on the Lord.
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥
ਜਿਸ ਮਨੁੱਖ ਨੇ ਸੰਸਾਰ-ਨਦੀ ਤੋਂ ਪਾਰ ਲੰਘਣ ਲਈ ਹਰਿ-ਨਾਮ-ਧਨ ਨੂੰ ਤੁਲਹਾ ਬਣਾ ਲਿਆ ਹੈ, ਬੇੜੀ ਬਣਾ ਲਿਆ ਹੈ, ਪਰਮਾਤਮਾ ਉਸ ਨੂੰ ਸੰਸਾਰ-ਸਮੁੰਦਰ ਤੋਂ ਤਾਰ ਕੇ ਪਾਰਲੇ ਪਾਸੇ ਅਪੜਾ ਦੇਂਦਾ ਹੈ ।੨।
The wealth of the Lord is my raft, the wealth of the Lord is my boat; the Lord, Har, Har, is the ship to carry me across. ||2||
ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥
ਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ ।
Through the wealth of the Lord, I have forgotten my anxiety; through the wealth of the Lord, my doubt has been dispelled.
ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
ਹੇ ਮਾਂ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤਿ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ ।੩।
From the wealth of the Lord, I have obtained the nine treasures; the true essence of the Lord has come into my hands. ||3||
ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥
ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ,
No matter how much I eat and expend this wealth, it is not exhausted; here and hereafter, it remains with me.
ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
ਹੇ ਮਾਂ! ਗੁਰੂ ਨੇ (ਮੈਨੂੰ) ਨਾਨਕ ਨੂੰ ਨਾਮ-ਧਨ ਦਾ ਖ਼ਜ਼ਾਨਾ ਲੱਦ ਕੇ ਦੇ ਦਿੱਤਾ ਹੈ। ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ
Loading the treasure, Guru Nanak has given it, and this mind is imbued with the Lord's Love. ||4||2||3||