ਗੂਜਰੀ ਮਹਲਾ ੫ ॥
Goojaree, Fifth Mehl:
ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
ਹੇ ਪੁੱਤਰ! ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਸਿਮਰਨ ਵਾਲੇ ਦੇ) ਪਿਤਰਾਂ ਦਾ ਭੀ (ਸੰਸਾਰ-ਸਮੰੁਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ
Remembering Him, all sins are erased, and ones generations are saved.
ਸੋ ਹਰਿ ਹਰਿ ਤੁਮ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੂੰ ਸਦਾ ਹੀ ਉਸ ਦਾ ਨਾਮ ਜਪਦਾ ਰਹੁ ।੧।
So meditate continually on the Lord, Har, Har; He has no end or limitation. ||1||
ਪੂਤਾ ਮਾਤਾ ਕੀ ਆਸੀਸ ॥
ਹੇ ਪੁੱਤਰ! (ਤੈਨੂੰ) ਮਾਂ ਦੀ ਇਹ ਅਸੀਸ ਹੈ
O son, this is your mother's hope and prayer,
ਨਿਮਖ ਨ ਬਿਸਰਉ ਤੁਮ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
—ਤੈਨੂੰ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲੇ, ਤੂੰ ਸਦਾ ਜਗਤ ਦੇ ਮਾਲਕ ਪ੍ਰਭੂ ਦਾ ਨਾਮ ਜਪਦਾ ਰਹੁ ।੧।ਰਹਾਉ।
that you may never forget the Lord, Har, Har, even for an instant. May you ever vibrate upon the Lord of the Universe. ||1||Pause||
ਸਤਿਗੁਰੁ ਤੁਮ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥
ਹੇ ਪੁੱਤਰ! ਸਤਿਗੁਰੂ ਤੇਰੇ ਉਤੇ ਦਇਆਵਾਨ ਰਹੇ, ਗੁਰੂ ਨਾਲ ਤੇਰਾ ਪਿਆਰ ਬਣਿਆ ਰਹੇ,
May the True Guru be kind to you, and may you love the Society of the Saints.
ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
(ਜਿਵੇਂ) ਕੱਪੜਾ (ਮਨੁੱਖ ਦਾ ਪਰਦਾ ਢੱਕਦਾ ਹੈ, ਤਿਵੇਂ) ਪਰਮਾਤਮਾ ਤੇਰੀ ਇੱਜ਼ਤ ਰੱਖੇ, ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤੇਰੇ ਆਤਮਾ ਦੀ ਖ਼ੁਰਾਕ ਬਣੀ ਰਹੇ ।੨।
May the preservation of your honor by the Transcendent Lord be your clothes, and may the singing of His Praises be your food. ||2||
ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥
ਹੇ ਪੁੱਤਰ! ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਦਾ ਪੀਂਦਾ ਰਹੁ, ਸਦਾ ਲਈ ਤੇਰਾ ਉੱਚਾ ਆਤਮਕ ਜੀਵਨ ਬਣਿਆ ਰਹੇ । ਹੇ ਪੁੱਤਰ! ਪਰਮਾਤਮਾ ਦਾ ਸਿਮਰਨ ਕੀਤਿਆਂ ਅਮੁੱਕ ਆਨੰਦ ਬਣਿਆ ਰਹਿੰਦਾ ਹੈ,
So drink in forever the Ambrosial Nectar; may you live long, and may the meditative remembrance of the Lord give you infinite delight.
ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
ਆਤਮਕ ਖ਼ੁਸ਼ੀਆਂ ਪ੍ਰਾਪਤ ਰਹਿੰਦੀਆਂ ਹਨ, ਸਭ ਆਸਾਂ ਪੂਰੀਆਂ ਹੋਈਆਂ ਰਹਿੰਦੀਆਂ ਹਨ, ਚਿੰਤਾ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ ।੩।
May joy and pleasure be yours; may your hopes be fulfilled, and may you never be troubled by worries. ||3||
ਭਵਰੁ ਤੁਮ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
ਹੇ ਪੁੱਤਰ! ਤੇਰਾ ਇਹ ਮਨ ਭੌਰਾ ਬਣਿਆ ਰਹੇ, ਪਰਮਾਤਮਾ ਦੇ ਚਰਨ (ਤੇਰੇ ਮਨ-ਭੌਰੇ ਵਾਸਤੇ) ਕੌਲ-ਫੁੱਲ ਬਣੇ ਰਹਿਣ ।
Let this mind of yours be the bumble bee, and let the Lord's feet be the lotus flower.
ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥
ਹੇ ਨਾਨਕ! (ਆਖ—) ਪਰਮਾਤਮਾ ਦਾ ਸੇਵਕ ਉਹਨਾਂ ਚਰਨਾਂ ਨਾਲ ਇਉਂ ਲਪਟਿਆ ਰਹਿੰਦਾ ਹੈ; ਜਿਵੇਂ ਪਪੀਹਾ ਵਰਖਾ ਦੀ ਬੂੰਦ ਪੀ ਕੇ ਖਿੜਦਾ ਹੈ ।੪।੩।੪।
Says servant Nanak, attach your mind to them, and blossom forth like the song-bird, upon finding the rain-drop. ||4||3||4||