ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
Siree Raag, First Mehl, Pehray, First House:
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਪਹਿਲੇ ਪਹਰ ਵਿਚ ਪਰਮਾਤਮਾ ਦੇ ਹੁਕਮ ਅਨੁਸਾਰ ਤੰੂ ਮਾਂ ਦੇ ਪੇਟ ਵਿਚ ਆ ਨਿਵਾਸ ਲਿਆ ਹੈ
In the first watch of the night, O my merchant friend, you were cast into the womb, by the Lord's Command.
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥
ਹੇ ਵਣਜਾਰੇ ਜੀਵ-ਮਿਤ੍ਰ ! ਮਾਂ ਦੇ ਪੇਟ ਵਿਚ ਤੂੰ ਪੁੱਠਾ ਲਟਕ ਕੇ ਤਪ ਕਰਦਾ ਰਿਹਾ, ਖਸਮ-ਪ੍ਰਭੂ ਅੱਗੇ ਅਰਦਾਸਾਂ ਕਰਦਾ ਰਿਹਾ ।
Upside-down, within the womb, you performed penance, O my merchant friend, and you prayed to your Lord and Master.
ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥
(ਮਾਂ ਦੇ ਪੇਟ ਵਿਚ ਜੀਵ) ਪੁੱਠਾ (ਲਟਕਿਆ ਹੋਇਆ) ਖਸਮ-ਪ੍ਰਭੂ ਅੱਗੇ ਅਰਦਾਸ ਕਰਦਾ ਹੈ, (ਪ੍ਰਭੂ ਦੇ) ਧਿਆਨ ਵਿਚ (ਜੁੜਦਾ ਹੈ), (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜਦਾ ਹੈ
You uttered prayers to your Lord and Master, while upside-down, and you meditated on Him with deep love and affection.
ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥
ਜਗਤ ਵਿਚ ਨੰਗਾ ਆਉਂਦਾ ਹੈ, ਮੁੜ (ਇਥੋਂ) ਨੰਗਾ (ਹੀ) ਚਲਾ ਜਾਇਗਾ
You came into this Dark Age of Kali Yuga naked, and you shall depart again naked.
ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥
ਜੀਵ ਦੇ ਮੱਥੇ ਉੱਤੇ (ਪਰਮਾਤਮਾ ਦੇ ਹੁਕਮ ਅਨੁਸਾਰ) ਜਿਹੋ ਜਿਹੀ (ਕੀਤੇ ਕਰਮਾਂ ਦੇ ਸੰਸਕਾਰਾਂ ਦੀ) ਕਲਮ ਚੱਲਦੀ ਹੈ (ਜਗਤ ਵਿਚ ਆਉਣ ਵੇਲੇ) ਜੀਵ ਦੇ ਪਾਸ ਉਹੋ ਜਿਹੀ ਹੀ (ਆਤਮਕ ਜੀਵਨ ਦੀ ਰਾਸ ਪੂੰਜੀ) ਹੁੰਦੀ ਹੈ ।
As God's Pen has written on your forehead, so it shall be with your soul.
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥
ਹੇ ਨਾਨਕ ! ਆਖ—ਜੀਵ ਨੇ ਪਰਮਾਤਮਾ ਦੇ ਹੁਕਮ ਅਨੁਸਾਰ (ਜ਼ਿੰਦਗੀ ਦੀ ਰਾਤ ਦੇ) ਪਹਿਲੇ ਪਹਰ ਮਾਂ ਦੇ ਪੇਟ ਵਿਚ ਆ ਨਿਵਾਸ ਲਿਆ ।੧।
Says Nanak, in the first watch of the night, by the Hukam of the Lord's Command, you enter into the womb. ||1||
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਦੂਜੇ ਪਹਰ ਵਿਚ (ਸੰਸਾਰ ਵਿਚ ਜਨਮ ਲੈ ਕੇ ਜੀਵਨ ਨੂੰ ਪਰਮਾਤਮਾ ਦੇ ਚਰਨਾਂ ਵਿਚ ਉਹ) ਧਿਆਨ ਭੁੱਲ ਜਾਂਦਾ ਹੈ (ਜੋ ਉਸ ਨੂੰ ਮਾਂ ਦੇ ਪੇਟ ਵਿਚ ਰਹਿਣ ਸਮੇ ਹੁੰਦਾ ਹੈ)
In the second watch of the night, O my merchant friend, you have forgotten to meditate.
ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥
ਹੇ ਵਣਜਾਰੇ ਮਿਤ੍ਰ ! (ਜਨਮ ਲੈ ਕੇ ਜੀਵ ਘਰ ਦੇ) ਹਰੇਕ ਜੀਵ ਦੇ ਹੱਥ ੳੱੁਤੇ (ਇਉਂ) ਨਚਾਈਦਾ ਹੈ ਜਿਵੇਂ ਜਸੋਧਾ ਦੇ ਘਰ ਵਿਚ ਸ੍ਰੀ ਕ੍ਰਿਸ਼ਨ ਜੀ ਨੰੂ
From hand to hand, you are passed around, O my merchant friend, like Krishna in the house of Yashoda.
ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥
(ਨਵਾਂ ਜਨਮਿਆ) ਜੀਵ ਹਰੇਕ ਦੇ ਹੱਥ ਵਿਚ ਨਚਾਈਦਾ ਹੈ (ਖਿਡਾਈਦਾ ਹੈ), ਮਾਂ ਆਖਦੀ ਹੈ ਕਿ ਇਹ ਮੇਰਾ ਪੁੱਤਰ ਹੈ
From hand to hand, you are passed around, and your mother says, "This is my son."
ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥
ਪਰ, ਹੇ ਮੇਰੇ ਗ਼ਾਫ਼ਿਲ ਮੂਰਖ ਮਨ ! ਚੇਤੇ ਰੱਖ, ਅਖ਼ੀਰ ਵੇਲੇ ਕੋਈ ਭੀ ਸ਼ੈ ਤੇਰੀ ਨਹੀਂ ਬਣੀ ਰਹੇਗੀ ।
O, my thoughtless and foolish mind, think: In the end, nothing shall be yours.
ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥
ਜੀਵ ਆਪਣੇ ਮਨ ਵਿਚ ਉਸ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਸ ਨੂੰ ਚੇਤੇ ਨਹੀਂ ਕਰਦਾ, ਜਿਸਨੇ ਇਸ ਦੀ ਬਣਤਰ ਬਣਾ ਕੇ ਇਸ ਨੂੰ ਪੈਦਾ ਕੀਤਾ ਹੈ
You do not know the One who created the creation. Gather spiritual wisdom within your mind.
ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥
ਹੇ ਨਾਨਕ ! ਆਖ—(ਜ਼ਿੰਦਗੀ ਦੀ) ਰਾਤ ਦੇ ਦੂਜੇ ਪਹਰ ਵਿਚ (ਸੰਸਾਰ ਵਿਚ ਜਨਮ ਲੈ ਕੇ) ਜੀਵ ਨੂੰ ਪ੍ਰਭੂ ਚਰਨਾਂ ਦਾ ਧਿਆਨ ਭੁੱਲ ਜਾਂਦਾ ਹੈ ।੨।
Says Nanak, in the second watch of the night, you have forgotten to meditate. ||2||
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਤੀਜੇ ਪਹਰ ਵਿਚ ਤੇਰਾ ਮਨ ਧਨ ਨਾਲ ਤੇ ਜਵਾਨੀ ਨਾਲ ਪਰਚ ਗਿਆ ਹੈ
In the third watch of the night, O my merchant friend, your consciousness is focused on wealth and youth.
ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥
ਵਣਜਾਰੇ ਮਿਤ੍ਰ ! ਤੂੰ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਜਿਸ ਦੀ ਬਰਕਤਿ ਨਾਲ ਤੂੰ (ਧਨ ਜੋਬਨ ਦੇ ਮੋਹ ਦੇ) ਬੰਧਨਾਂ ਵਿਚੋਂ ਖ਼ਲਾਸੀ ਪਾ ਸਕੇਂ ।
You have not remembered the Name of the Lord, O my merchant friend, although it would release you from bondage.
ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥
ਜੀਵ ਮਾਇਆ (ਦੇ ਮੋਹ) ਵਿਚ ਇਤਨਾ ਡੌਰ-ਭੌਰਾ ਹੋ ਜਾਂਦਾ ਹੈ ਕਿ ਇਹ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ,
You do not remember the Name of the Lord, and you become confused by Maya.
ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥
ਮਨ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਜਵਾਨੀ (ਦੇ ਨਸ਼ੇ) ਵਿਚ ਮਸਤਿਆ ਜਾਂਦਾ ਹੈ, (ਤੇ ਇਸ ਤਰ੍ਰਾਂ) ਸੇ੍ਰਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ
Revelling in your riches and intoxicated with youth, you waste your life uselessly.
ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥
ਨਾਹ ਇਸ ਨੇ ਧਰਮ (ਭਾਵ, ਹਰਿ ਨਾਮ ਸਿਮਰਨ) ਦਾ ਵਾਪਾਰ ਕੀਤਾ, ਤੇ ਨਾਹ ਹੀ ਇਸ ਨੇ ੳੱੁਚੇ ਆਤਮਕ ਜੀਵਨ ਨੂੰ ਆਪਣਾ ਮਿੱਤਰ ਬਣਾਇਆ ।
You have not traded in righteousness and Dharma; you have not made good deeds your friends.
ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥
ਹੇ ਨਾਨਕ ! ਆਖ—(ਜ਼ਿੰਦਗੀ ਦੀ ਰਾਤ ਦੇ) ਤੀਜੇ ਪਹਰ ਵਿਚ ਜੀਵ ਨੇ ਧਨ ਨਾਲ ਤੇ ਜਵਾਨੀ ਨਾਲ ਹੀ ਚਿੱਤ ਜੋੜੀ ਰੱਖਿਆ ।੩।
Says Nanak, in the third watch of the night, your mind is attached to wealth and youth. ||3||
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮ੍ਰਿਤ ! (ਜ਼ਿੰਦਗੀ ਦੀ) ਰਾਤ ਦੇ ਚੌਥੇ ਪਹਰ (ਭਾਵ, ਬੁਢੇਪਾ ਆ ਜਾਣ ਤੇ) (ਸਰੀਰ ) ਖੇਤ ਨੰੂ ਵੱਢਣ ਵਾਲਾ (ਜਮ) ਆ ਪਹੁੰਚਿਆ
In the fourth watch of the night, O my merchant friend, the Grim Reaper comes to the field.
ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥
ਹੇ ਵਣਜਾਰੇ ਮਿਤ੍ਰ ! ਜਦੋਂ ਜਮ ਨੇ (ਆ ਕੇ ਜੀਵਾਤਮਾ ਨੰੂ) ਫੜ ਕੇ ਅੱਗੇ ਲਾ ਲਿਆ ਤਾਂ ਕਿਸੇ (ਸਬੰਧੀ) ਨੂੰ ਸਮਝ ਨਾਹ ਪਈ ਕਿ ਇਹ ਕੀਹ ਹੋਇਆ
When the Messenger of Death seizes and dispatches you, O my merchant friend, no one knows the mystery of where you have gone.
ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥
ਪਰਮਾਤਮਾ ਦੇ ਇਸ ਹੁਕਮ ਤੇ ਭੇਤ ਦੀ ਕਿਸੇ ਨੂੰ ਸਮਝ ਨ ਪੈ ਸਕੀ । ਜਦੋਂ ਜਮ ਨੇ (ਜੀਵਾਤਮਾ ਨੂੰ) ਫੜ ਕੇ ਅੱਗੇ ਲਾ ਲਿਆ
So think of the Lord! No one knows this secret, of when the Messenger of Death will seize you and take you away.
ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ ॥
ਤਾਂ (ਉਸ ਦੇ ਮਿਰਤਕ ਸਰੀਰ ਦੇ) ਦੁਆਲੇ ਵਿਅਰਥ ਰੋਣ-ਕੁਰਲਾਣ ਸ਼ੁਰੂ ਹੋ ਗਿਆ । (ਉਹ ਜਿਸ ਨੂੰ ਸਾਰੇ ਹੀ ਸੰਬੰਧੀ ‘ਮੇਰਾ, ਮੇਰਾ’ ਕਿਹਾ ਕਰਦੇ ਸਨ) ਇਕ ਖਿਨ ਵਿਚ ਹੀ ਓਪਰਾ ਹੋ ਗਿਆ
All your weeping and wailing then is false. In an instant, you become a stranger.
ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥
ਜਿਸ ਨਾਲ (ਸਾਰੀ ਉਮਰ) ਮੋਹ ਕੀਤੀ ਰੱਖਿਆ (ਤੇ ਉਸ ਦੇ ਅਨੁਸਾਰ ਜੋ ਜੋ ਕਰਮ ਕੀਤੇ, ਅੰਤ ਵੇਲੇ) ਉਹ ਕੀਤੀ ਕਮਾਈ ਸਾਹਮਣੇ ਆ ਗਈ (ਪ੍ਰਾਪਤ ਹੋ ਗਈ) ।
You obtain exactly what you have longed for.
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥
ਹੇ ਨਾਨਕ ! ਆਖ—(ਜ਼ਿੰਦਗੀ ਦੀ ਰਾਤ ਦੇ) ਚੌਥੇ ਪਹਰ (ਭਾਵ, ਬੁਢੇਪਾ ਆ ਜਾਣ ਤੇ ਫ਼ਸਲ) ਵੱਢਣ ਵਾਲੇ (ਜਮਦੂਤ) ਨੇ (ਸਰੀਰ-) ਖੇਤ ਨੂੰ ਆ ਕੱਟਿਆ ।੪।੧।
Says Nanak, in the fourth watch of the night, O mortal, the Grim Reaper has harvested your field. ||4||1||