ਗੂਜਰੀ ਮਹਲਾ ੫ ॥
Goojaree, Fifth Mehl:
 
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ ।
He decides to go to the west, but the Lord leads him away to the east.
 
ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੰੁਦਾ ਹੈ ।੧।
In an instant, He establishes and disestablishes; He holds all matters in His hands. ||1||
 
ਸਿਆਨਪ ਕਾਹੂ ਕਾਮਿ ਨ ਆਤ ॥
(ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ ।
Cleverness is of no use at all.
 
ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੰੁਦੀ ਹੈ ਉਹੀ ਹੋ ਕੇ ਰਹਿੰਦੀ ਹੈ ।੧।ਰਹਾਉ।
Whatever my Lord and Master deems to be right - that alone comes to pass. ||1||Pause||
 
ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥
(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ,
In his desire to acquire land and accumulate wealth, one's breath escapes him.
 
ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ।੨।
He must leave all his armies, assistants and servants; rising up, he departs to the City of Death. ||2||
 
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥
(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ
Believing himself to be unique, he clings to his stubborn mind, and shows himself off.
 
ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ ।੩।
That food, which the blameless people have condemned and discarded, he eats again and again. ||3||
 
ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥
(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੰੁਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ ।
One, unto whom the Lord shows His natural mercy, has the noose of Death cut away from him.
 
ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੪।੫।
Says Nanak, one who meets the Perfect Guru, is celebrated as a householder as well as a renunciate. ||4||4||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by