ਗੂਜਰੀ ਮਹਲਾ ੫ ਤਿਪਦੇ ਘਰੁ ੨
Goojaree, Fifth Mehl, Ti-Padas, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥
(ਮੁੜ ਮੁੜ) ਜੰਮਦਾ ਹੈ ਨਾਹ ਮਰਦਾ ਹੈ, ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਸ ਦੇ ਅੰਦਰ ਸੁਖ ਆ ਨਿਵਾਸ ਕਰਦੇ ਹਨ, ਪਰਮਾਤਮਾ ਦਾ ਨਾਮ ਉਸ ਦੀ ਤ੍ਰਿਸ਼ਨਾ ਦੀ ਸੜਨ ਬੁਝਾ ਦੇਂਦਾ ਹੈ
My sorrows are ended, and I am filled with peace. The fire of desire within me has been quenched.
 
ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥
ਹੇ ਭਾਈ! ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਪੱਕਾ ਕਰ ਦਿੱਤਾ, ਉਹ ਆਤਮਕ ਮੌਤ ਨਹੀਂ ਸਹੇੜਦਾ,
The True Guru has implanted the treasure of the Naam, the Name of the Lord, within me; it neither dies, nor goes anywhere. ||1||
 
ਹਰਿ ਜਪਿ ਮਾਇਆ ਬੰਧਨ ਤੂਟੇ ॥
ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ
Meditating on the Lord, the bonds of Maya are cut away.
 
ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
ਹੇ ਭਾਈ! ਮੇਰੇ ਪ੍ਰਭੂ ਜੀ ਜਿਸ ਮਨੁੱਖ ਉੱਤੇ ਕਿਰਪਾਲ ਹੰੁਦੇ ਹਨ, ਉਹ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਮਾਇਆ ਦੇ ਬੰਧਨਾਂ ਤੋਂ ਅਜ਼ਾਦ ਹੋ ਜਾਂਦਾ ਹੈ,
When my God becomes kind and compassionate, one joins the Saadh Sangat, the Company of the Holy, and is emancipated. ||1||Pause||
 
ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥
(ਹੇ ਭਾਈ! ਜਿਸ ਮਨੁੱਖ ਉੱਤੇ ਪ੍ਰ੍ਰਭੂ ਜੀ ਦਇਆਵਾਨ ਹੰੁਦੇ ਹਨ, ਉਹ) ਪਰਮਾਤਮਾ ਦੀ ਭਗਤੀ ਤੇ ਪਿਆਰ ਦੇ ਸੁਆਦ ਵਿਚ ਮਸਤ ਹੋ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ,
Twenty-four hours a day, he sings the Glorious Praises of the Lord, absorbed in loving devotional worship.
 
ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥
(ਇਸ ਤਰ੍ਹਾਂ) ਉਹ ਖ਼ੁਸ਼ੀ ਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ, ਉਹ ਸਦਾ ਸਿਰਜਣਹਾਰ-ਪ੍ਰਭੂ ਨਾਲ ਸਾਂਝ ਪਾਈ ਰੱਖਦਾ ਹੈ ।੧।
He remains unaffected by both fortune and misfortune, and he recognizes the Creator Lord. ||2||
 
ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥
(ਹੇ ਭਾਈ! ਪ੍ਰਭੂ! ਦੀ ਦਇਆ ਨਾਲ) ਜਿਹੜਾ ਮਨੁੱਖ ਉਸ ਪ੍ਰਭੂ ਦਾ ਹੀ ਸੇਵਕ ਬਣ ਜਾਂਦਾ ਹੈ, ਉਹ ਪ੍ਰਭੂ ਹੀ ਉਸ ਨੂੰ ਮਾਇਆ ਦੇ ਬੰਧਨਾਂ ਤੋਂ ਬਚਾ ਲੈਂਦਾ ਹੈ, ਉਸ ਮਨੁੱਖ ਦੀ ਸਾਰੀ ਜੀਵਨ-ਮਰਯਾਦਾ ਸੁਚੱਜੀ ਬਣ ਜਾਂਦੀ ਹੈ ।
The Lord saves those who belong to Him, and all pathways are opened to them.
 
ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
ਹੇ ਨਾਨਕ! ਆਖ—ਸਰਬ-ਵਿਆਪਕ ਪ੍ਰਭੂ ਜੀ (ਆਪਣੇ ਸੇਵਕ ਉਤੇ ਸਦਾ) ਦਇਆਵਾਨ ਰਹਿੰਦੇ ਹਨ । ਪ੍ਰਭੂ ਦੀ ਦਇਆਲਤਾ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ ।੩।੧।੯।
Says Nanak, the value of the Merciful Lord God cannot be described. ||3||1||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by