ਗੂਜਰੀ ਮਹਲਾ ੫ ॥
Goojaree, Fifth Mehl:
ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥
ਹੇ ਭਾਈ! ਪਰਮਾਤਮਾ ਦੇ ਸੇਵਕ ਨੂੰ ਕੋਈ ਸਲਾਹ ਮਸ਼ਵਰਾ, ਕੋਈ ਹੋਰ ਸਿਆਣਪ ਦੀ ਗੱਲ—ਇਹ ਕੁਝ ਭੀ ਨਹੀਂ ਅਹੁੜਦਾ ।
The humble servant of the Lord has no plans, politics or other clever tricks.
ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥
ਜਿੱਥੇ ਜਿੱਥੇ (ਕੋਈ ਔਖਿਆਈ ਦਾ) ਮੌਕਾ ਆ ਬਣਦਾ ਹੈ, ਉੱਥੇ ਉੱਥੇ (ਪਰਮਾਤਮਾ ਦਾ ਸੇਵਕ) ਪਰਮਾਤਮਾ ਦਾ ਹੀ ਧਿਆਨ ਧਰਦਾ ਹੈ ।੧।
Whenever the occasion arises, there, he meditates on the Lord. ||1||
ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥
ਹੇ ਭਾਈ! ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਉਹ ਭਗਤੀ (ਕਰਨ ਵਾਲਿਆਂ) ਦਾ ਪਿਆਰਾ ਹੈ ।
It is the very nature of God to love His devotees;
ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥
ਉਹ (ਸਭਨਾਂ ਦੀ) ਬੱਚਿਆਂ ਵਾਂਗ ਪਾਲਣਾ ਕਰਦਾ ਹੈ, ਤੇ ਆਪਣੇ ਸੇਵਕ ਨੂੰ ਲਾਡ ਲਡਾਂਦਾ ਹੈ ।੧।ਰਹਾਉ।
He cherishes His servant, and caresses him as His own child. ||1||Pause||
ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥
ਹੇ ਭਾਈ! ਪਰਮਾਤਮਾ ਦੇ ਸੇਵਕ ਨੇ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਹੀ ਗੀਤ ਗਾਇਆ ਹੈ, (ਸੇਵਕ ਵਾਸਤੇ ਇਹ ਸਿਫ਼ਤ-ਸਾਲਾਹ ਹੀ) ਜਪ ਤਪ ਹੈ, ਸੰਜਮ ਹੈ, ਤੇ (ਮਿਥੇ ਹੋਏ) ਧਾਰਮਿਕ ਕਰਮ ਹੈ ।
The Lord's servant sings the Kirtan of His Praises as his worship, deep meditation, self-discipline and religious observances.
ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥
ਹੇ ਨਾਨਕ! ਪਰਮਾਤਮਾ ਦਾ ਸੇਵਕ ਪਰਮਾਤਮਾ ਦੀ ਹੀ ਸਰਨ ਪਿਆ ਰਹਿੰਦਾ ਹੈ, (ਪ੍ਰਭੂ ਦੇ ਦਰ ਤੋਂ ਹੀ ਉਹ) ਨਿਡਰਤਾ ਦੀ ਦਾਤਿ ਪ੍ਰਾਪਤ ਕਰਦਾ ਹੈ, ਆਤਮਕ ਆਨੰਦ ਹਾਸਲ ਕਰਦਾ ਹੈ ।੨।੩।੧੨।
Nanak has entered the Sanctuary of his Lord and Master, and has received the blessings of fearlessness and peace. ||2||3||12||