ਗੂਜਰੀ ਮਹਲਾ ੫ ॥
Goojaree, Fifth Mehl:
ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨ੍ਹੇ ਬਸਿ ਅਪਨਹੀ ॥
ਕੋਈ ਆਪਣੇ ਆਪ ਨੂੰ ਮੁਨੀ ਅਖਵਾਂਦੇ ਹਨ, ਕੋਈ ਜੋਗੀ ਅਖਵਾਂਦੇ ਹਨ, ਕੋਈ ਸ਼ਾਸਤ੍ਰ-ਵੇਤਾ ਅਖਵਾਂਦੇ ਹਨ—ਇਹਨਾਂ ਸਭਨਾਂ ਨੂੰ (ਪ੍ਰਬਲ ਮਾਇਆ ਨੇ) ਆਪਣੇ ਵੱਸ ਵਿਚ ਕੀਤਾ ਹੋਇਆ ਹੈ ।
They call themselves silent sages, Yogis and scholars of the Shaastras, but Maya has has them all under her control.
ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥
(ਬ੍ਰਹਮਾ, ਵਿਸ਼ਨੂੰ, ਸ਼ਿਵ ਇਹ ਵੱਡੇ) ਤਿੰਨ ਦੇਵਤੇ ਅਤੇ (ਬਾਕੀ ਦੇ) ਤੇਤੀ ਕੋ੍ਰੜ ਦੇਵਤੇ—(ਮਾਇਆ ਦਾ ਇਤਨਾ ਬਲ ਵੇਖ ਕੇ) ਇਹਨਾਂ ਸਭਨਾਂ ਦੀ ਹੈਰਾਨਗੀ ਦੀ ਕੋਈ ਹੱਦ ਨਾਹ ਰਹਿ ਗਈ ।੧।
The three gods, and the 330,000,000 demi-gods, were astonished. ||1||
ਬਲਵੰਤਿ ਬਿਆਪਿ ਰਹੀ ਸਭ ਮਹੀ ॥
ਹੇ ਭਾਈ! ਪ੍ਰਬਲ ਮਾਇਆ ਸਾਰੀ ਧਰਤੀ ਉੱਤੇ ਆਪਣਾ ਜ਼ੋਰ ਪਾ ਰਹੀ ਹੈ,
The power of Maya is pervading everywhere.
ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥
ਕੋਈ ਹੋਰ ਮਨੁੱਖ (ਇਸ ਤੋਂ ਬਚਣ ਦਾ) ਭੇਤ ਨਹੀਂ ਜਾਣਦਾ । (ਇਹ ਭੇਤ) ਗੁਰੂ ਦੀ ਕਿਰਪਾ ਨਾਲ ਲੱਭਦਾ ਹੈ ।੧।ਰਹਾਉ।
Her secret is known only by Guru's Grace - no one else knows it. ||1||Pause||
ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥
ਹੇ ਭਾਈ! ਇਹ ਪ੍ਰ੍ਰਬਲ ਮਾਇਆ ਸਦਾ ਤੋਂ ਸਾਰੇ ਥਾਂ ਜਿੱਤਦੀ ਆ ਰਹੀ ਹੈ, ਇਹ ਸਾਰੇ ਭਵਨਾਂ (ਦੇ ਜੀਵਾਂ) ਨੂੰ ਚੰਬੜੀ ਹੋਈ ਹੈ ।
Conquering and conquering, she has conquered everywhere, and she clings to the whole world.
ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥
ਹੇ ਨਾਨਕ! ਆਖ—ਇਹ ਪ੍ਰਬਲ ਮਾਇਆ ਗੁਰੂ ਪਾਸੋਂ ਪਰੇ ਭੱਜੀ ਹੈ, (ਗੁਰੂ ਦੀ) ਦਾਸੀ ਬਣ ਕੇ (ਗੁਰੂ ਦੇ) ਚਰਨ ਫੜਦੀ ਹੈ ।੨।੫।੧੪।
Says Nanak, she surrenders to the Holy Saint; becoming his servant, she falls at his feet. ||2||5||14||