ਸਿਰੀਰਾਗੁ ਮਹਲਾ ੧ ॥
Siree Raag, First Mehl:
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਪਹਿਲੇ ਪਹਰ ਵਿਚ (ਜੀਵ) ਬਾਲਕਾਂ ਦੀ ਅਕਲ ਵਾਲਾ (ਅੰਞਾਣ) ਹੁੰਦਾ ਹੈ । (ਨਾਮ ਸਿਮਰਨ ਵਲੋਂ) ਬੇ-ਪਰਵਾਹ ਰਹਿੰਦਾ ਹੈ
In the first watch of the night, O my merchant friend, your innocent mind has a child-like understanding.
ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥
ਹੇ ਵਣਜਾਰੇ ਮਿਤ੍ਰ ! (ਬਾਲ ਉਮਰੇ ਜੀਵ ਮਾਂ ਦਾ) ਦੁੱਧ ਪੀਂਦਾ ਹੈ ਤੇ ਖੇਡਾਂ ਵਿਚ ਹੀ ਪਰਚਾਈਦਾ ਹੈ, (ਉਸ ਉਮਰੇ) ਮਾਪਿਆਂ ਦਾ (ਆਪਣੇ) ਪੁੱਤਰ ਨਾਲ (ਬੜਾ) ਪਿਆਰ ਹੁੰਦਾ ਹੈ । ਮਾਂ ਪਿਉ ਦਾ ਪੱੁਤਰ ਨਾਲ ਬਹੁਤ ਪਿਆਰ ਹੁੰਦਾ ਹੈ । ਮਾਇਆ ਦਾ (ਇਹ) ਮੋਹ ਸਾਰੀ ਸ੍ਰਿਸ਼ਟੀ ਨੂੰ (ਹੀ ਵਿਆਪ ਰਿਹਾ ਹੈ)
You drink milk, and you are fondled so gently, O my merchant friend. The mother and father love their child so much, but in Maya, all are caught in emotional attachment.
ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥
(ਜੀਵ ਨੇ ਪਿਛਲੇ ਜਨਮਾਂ ਵਿਚ) ਕਰਮਾਂ ਦਾ ਜੋ ਸੰਗ੍ਹ ਕਮਾਇਆ, ਉਹਨਾਂ ਦੇ ਸੰਜੋਗ ਅਨੁਸਾਰ (ਜਗਤ ਵਿਚ) ਜਨਮਿਆ, (ਤੇ ਇਥੇ ਆ ਕੇ ਮੁੜ ਉਹਨਾਂ ਅਨੁਸਾਰ) ਕਰਣੀ ਕਰਦਾ ਹੈ ਕਾਰ ਕਮਾਂਦਾ ਹੈ
By the good fortune of good deeds done in the past, you have come, and now you perform actions to determine your future.
ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥
ਦੁਨੀਆ ਮਾਇਆ ਦੇ ਮੋਹ ਵਿਚ ਡੁੱਬ ਰਹੀ ਹੈ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਸ ਮੋਹ ਵਿਚੋਂ) ਖ਼ਲਾਸੀ ਨਹੀਂ ਹੋ ਸਕਦੀ
Without the Lord's Name, liberation is not obtained, and you are drowned in the love of duality.
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥
ਹੇ ਨਾਨਕ ! ਆਖ—ਹੇ ਜੀਵ ! (ਜ਼ਿੰਦਗੀ ਦੀ ਰਾਤ ਦੇ) ਪਹਿਲੇ ਪਹਰ ਵਿਚ (ਤੂੰ ਬੇ-ਪਰਵਾਹ ਹੈਂ), ਪਰਮਾਤਮਾ ਦਾ ਸਿਮਰਨ ਕਰ (ਸਿਮਰਨ ਦੀ ਸਹਾਇਤਾ ਨਾਲ ਹੀ ਤੂੰ ਮਾਇਆ ਦੇ ਮੋਹ ਤੋਂ) ਬਚੇਂਗਾ ।੧।
Says Nanak, in the first watch of the night, O mortal, you shall be saved by remembering the Lord. ||1||
ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਦੂਜੇ ਪਹਰ ਵਿਚ ਭਰ-ਜਵਾਨੀ ਦੇ ਕਾਰਨ ਜੀਵ ਦੀ ਮਤਿ (-ਅਕਲ ਇਉਂ ਹੋ ਜਾਂਦੀ ਹੈ ਜਿਵੇਂ) ਸ਼ਰਾਬ (ਵਿਚ ਗੁੱਟ ਹੈ)
In the second watch of the night, O my merchant friend, you are intoxicated with the wine of youth and beauty.
ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥
ਹੇ ਵਣਜਾਰੇ ਮਿਤ੍ਰ ! (ਜੀਵ) ਦਿਨ ਰਾਤ ਕਾਮ-ਵਾਸਨਾ ਵਿਚ ਦਬਿਆ ਰਹਿੰਦਾ ਹੈ, (ਕਾਮ ਵਿਚ) ਅੰਨ੍ਹੇ ਹੋਏ ਨੂੰ ਪਰਮਾਤਮਾ ਦਾ ਨਾਮ ਚਿੱਤ ਵਿਚ (ਟਿਕਾਣ ਦੀ ਸੁਰਤਿ) ਨਹੀਂ (ਹੁੰਦੀ)
Day and night, you are engrossed in sexual desire, O my merchant friend, and your consciousness is blind to the Naam.
ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥
ਪਰਮਾਤਮਾ ਦਾ ਨਾਮ ਤਾਂ ਜੀਵ ਦੇ ਹਿਰਦੇ ਵਿਚ ਨਹੀਂ ਵੱਸਦਾ, (ਨਾਮ ਤੋਂ ਬਿਨਾ) ਹੋਰ ਮਿੱਠੇ ਕਸੈਲੇ ਅਨੇਕਾਂ ਰਸਾਂ ਦੇ ਸੁਆਦ ਪਛਾਣਦਾ ਹੈ ।
The Lord's Name is not within your heart, but all sorts of other tastes seem sweet to you.
ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥
ਹੇ ਝੂਠੇ (ਮੋਹ ਵਿਚ ਫਸੇ ਜੀਵ) ! ਤੂੰ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਪਾਈ, ਪ੍ਰਭੂ-ਚਰਨਾਂ ਵਿਚ ਤੇਰੀ ਸੁਰਤਿ ਨਹੀਂ, ਪਰਮਾਤਮਾ ਦੇ ਗੁਣ ਯਾਦ ਨਹੀਂ ਕੀਤੇ, ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਉੱਦਮ ਨਹੀਂ ਕੀਤਾ (ਇਸ ਦਾ ਨਤੀਜਾ ਇਹ ਹੋਵੇਗਾ ਕਿ) ਤੂੰ ਜਨਮ ਮਰਨ ਦੇ ਗੇੜ ਵਿਚ ਪੈ ਜਾਇਗਾ ।
You have no wisdom at all, no meditation, no virtue or self-discipline; in falsehood, you are caught in the cycle of birth and death.
ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥
(ਉੱਚਾ ਆਤਮਕ ਜੀਵਨ ਬਣਾਣ ਵਾਲੇ ਸੇਵਾ-ਸਿਮਰਨ ਦੇ ਕੰਮ ਕਰਨੇ ਤਾਂ ਦੂਰ ਰਹੇ, ਕਾਮ ਵਿੱਚ ਮੱਤਾ ਹੋਇਆ ਜੀਵ) ਤੀਰਥ ਵਰਤ, ਸੁਚਿ, ਸੰਜਮ, ਪੂਜਾ ਆਦਿਕ ਕਰਮ ਕਾਂਡ ਦੇ ਧਰਮ ਭੀ ਨਹੀਂ ਕਰਦਾ
Pilgrimages, fasts, purification and self-discipline are of no use, nor are rituals, religious ceremonies or empty worship.
ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥
(ਉਂਞ) ਹੇ ਨਾਨਕ ! ਪਰਮਾਤਮਾ ਦੇ ਪ੍ਰੇਮ ਦੀ ਰਾਹੀਂ ਹੀ ਪ੍ਰਭੂ ਦੀ ਭਗਤੀ ਦੀ ਰਾਹੀਂ ਹੀ (ਇਸ ਕਾਮ-ਵਾਸ਼ਨਾ ਤੋਂ) ਬਚਾ ਹੋ ਸਕਦਾ ਹੈ, (ਭਗਤੀ-ਸਿਮਰਨ ਵਲੋਂ) ਦੁਚਿੱਤਾ-ਪਨ ਰੱਖਿਆਂ (ਕਾਮਾਦਿਕ ਦੀ ਸ਼ਕਲ ਵਿਚ) ਮਾਇਆ ਦਾ ਮੋਹ ਹੀ ਜ਼ੋਰ ਪਾਂਦਾ ਹੈ।੨।
O Nanak, emancipation comes only by loving devotional worship; through duality, people are engrossed in duality. ||2||
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ ਰਾਤ ਦੇ ਤੀਜੇ ਪਹਰ ਸਰ ਉੱਤੇ ਹੰਸ ਆ ਉੱਤਰਦੇ ਹਨ (ਸਿਰ ਉੱਤੇ ਧੌਲੇ ਆ ਜਾਂਦੇ ਹਨ)
In the third watch of the night, O my merchant friend, the swans, the white hairs, come and land upon the pool of the head.
ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥
ਹੇ ਵਣਜਾਰੇ ਮਿਤ੍ਰ ! (ਜਿਉਂ ਜਿਉਂ) ਜਵਾਨੀ ਘਟਦੀ ਹੈ ਬੁਢੇਪਾ (ਸਰੀਰਕ ਤਾਕਤ ਨੂੰ) ਜਿੱਤਦਾ ਜਾਂਦਾ ਹੈ (ਉਮਰ ਦਾ) ਇਕ ਇਕ ਦਿਨ ਲੰਘਦਾ ਹੈ ਉਮਰ ਘਟਦੀ ਜਾਂਦੀ ਹੈ
Youth wears itself out, and old age triumphs, O my merchant friend; as time passes, your days diminish.
ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥
ਹੇ ਮਾਇਆ ਦੇ ਮੋਹ ਵਿੱਚ ਅੰਨੇ੍ਹ ਹੋਏ ਜੀਵ ! ਜਦੋਂ ਜਮ ਨੇ ਫੜ ਕੇ ਤੈਨੂੰ ਅੱਗੇ ਲਾ ਲਿਆ, ਤਦੋਂ ਅਖ਼ੀਰਲੇ ਵੇਲੇ ਤੂੰ ਪਛੁਤਾਏਂਗਾ
At the last moment, you repent-you are so blind!-when the Messenger of Death seizes you and carries you away.
ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥
ਤੂੰ ਹਰੇਕ ਚੀਜ਼ ਆਪਣੀ ਬਣਾ ਬਣਾ ਕੇ ਸਾਂਭਦਾ ਗਿਆ, ਉਹ ਸਭ ਕੁਝ ਇਕ ਖਿਨ ਵਿੱਚ ਪਰਾਇਆ ਮਾਲ ਹੋ ਜਾਇਗਾ ।
You kept all your things for yourself, but in an instant, they are all lost.
ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥
(ਮਾਇਆ ਦੇ ਮੋਹ ਵਿੱਚ ਫਸ ਕੇ ਜੀਵ ਦੀ) ਅਕਲ ਮਾਰੀ ਜਾਂਦੀ ਹੈ, ਸਿਆਣਪ ਗੁੰਮ ਹੋ ਜਾਂਦੀ ਹੈ, ਮੰਦੇ ਕੰਮ ਕਰ ਕਰ (ਆਖ਼ਰ ਅੰਤ ਵੇਲੇ) ਪਛੁਤਾਂਦਾ ਹੈ ।
Your intellect left you, your wisdom departed, and now you repent for the evil deeds you committed.
ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥
ਹੇ ਨਾਨਕ ! ਆਖ—ਹੇ ਜੀਵ ! (ਜ਼ਿੰਦਗੀ ਦੀ ਰਾਤ ਦੇ) ਤੀਜੇ ਪਹਰ (ਸਿਰ ਉੱਤੇ ਧੌਲੇ ਆ ਗਏ ਹਨ, ਤਾਂ ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ ਸਿਮਰਨ ਕਰ ।੩।
Says Nanak, O mortal, in the third watch of the night, let your consciousness be lovingly focused on God. ||3||
ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਚੌਥੇ ਪਹਰ (ਜੀਵ) ਬੁੱਢਾ ਹੋ ਜਾਂਦਾ ਹੈ, (ਉਸ ਦਾ) ਸਰੀਰ ਕਮਜ਼ੋਰ ਹੋ ਜਾਂਦਾ ਹੈ
In the fourth watch of the night, O my merchant friend, your body grows old and weak.
ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥
ਹੇ ਵਣਜਾਰੇ ਮਿਤ੍ਰ ! ਅੱਖਾਂ ਅੱਗੇ ਹਨੇਰਾ ਆ ਜਾਂਦਾ ਹੈ, (ਅੱਖੀਂ ਠੀਕ) ਨਹੀਂ ਦਿੱਸਦਾ, ਕੰਨਾਂ ਨਾਲ ਬੋਲ (ਚੰਗੀ ਤਰ੍ਹਾਂ) ਨਹੀਂ ਸੁਣ ਸਕਦਾ
Your eyes go blind, and cannot see, O my merchant friend, and your ears do not hear any words.
ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥
ਅੱਖਾਂ ਤੋਂ ਅੰਨ੍ਹਾ ਹੋ ਜਾਂਦਾ ਹੈ, ਜੀਭ ਵਿਚ ਸੁਆਦ (ਦੀ ਤਾਕਤ) ਨਹੀਂ ਰਹਿੰਦੀ, ਉੱਦਮ ਤੇ ਤਾਕਤ ਰਹਿ ਜਾਂਦੇ ਸਨ
Your eyes go blind, and your tongue is unable to taste; you live only with the help of others.
ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥
ਆਪਣੇ ਹਿਰਦੇ ਵਿਚ ਕਦੇ ਪਰਮਾਤਮਾ ਦੇ ਗੁਣ ਨਹੀਂ ਵਸਾਏ, ਹੁਣ ਸੁਖ ਕਿਥੋਂ ਮਿਲੇ ? ਮਨ ਦੇ ਮੁਰੀਦ ਨੂੰ ਜਨਮ ਮਰਨ ਦਾ ਗੇੜ ਪੈ ਜਾਂਦਾ ਹੈ
With no virtue within, how can you find peace? The self-willed manmukh comes and goes in reincarnation.
ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥
(ਜਿਵੇਂ) ਪੱਕੀ ਹੋਈ ਫ਼ਸਲ ਦਾ ਨਾੜ ਕੁੜਕ ਕੇ ਟੁੱਟ ਜਾਂਦਾ ਹੈ (ਤਿਵੇਂ ਬੁਢੇਪਾ ਆਉਣ ਤੇ ਸਰੀਰ) ਨਾਸ ਹੋ ਜਾਂਦਾ ਹੈ, (ਜੀਵ ਜਗਤ ਤੇ) ਆ ਕੇ (ਆਖ਼ਰ ਇੱਥੋਂ) ਤੁਰ ਪੈਂਦਾ ਹੈ (ਇਸ ਸਰੀਰ ਦਾ) ਮਾਣ ਕਰਨਾ ਵਿਆਰਥ ਹੈ ।
When the crop of life has matured, it bends, breaks and perishes; why take pride in that which comes and goes?
ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥
ਹੇ ਨਾਨਕ ! ਆਖ—ਹੇ-ਪ੍ਰਾਣੀ ! (ਜ਼ਿੰਦਗੀ ਦੀ ਰਾਤ ਦੇ) ਚੌਥੇ ਪਹਰ (ਤੂੰ ਬੱੁਢਾ ਹੋ ਗਿਆ ਹੈਂ, ਹੁਣ) ਗੁਰੂ ਦੇ ਸ਼ਬਦ ਨੂੰ ਪਛਾਣ (ਗੁਰ-ਸ਼ਬਦ ਨਾਲ ਡੂੰਘੀ ਸਾਂਝ ਪਾ) ।੪।
Says Nanak, O mortal, in the fourth watch of the night, the Gurmukh recognizes the Word of the Shabad. ||4||
ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜੀਵ ਨੂੰ ਉਮਰ ਦੇ ਜਿਤਨੇ ਸੁਆਸ ਮਿਲੇ ਸਨ, ਆਖ਼ਿਰ) ਉਹਨਾਂ ਸੁਆਸਾਂ ਦਾ ਅਖ਼ੀਰ ਆ ਗਿਆ, ਬਲੀ ਬੁਢੇਪਾ ਮੋਢੇ ੳੱੁਤੇ (ਨੱਚਣ ਲੱਗ ਪਿਆ)
Your breath comes to its end, O my merchant friend, and your shoulders are weighed down by the tyrant of old age.
ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥
ਹੇ ਵਣਜਾਰੇ ਮਿਤ੍ਰ ! ਜਿਸ ਦੇ ਹਿਰਦੇ ਵਿਚ ਰਤਾ ਭੀ ਗੁਣ ਨਾਹ ਟਿਕੇ, ਉਸ ਨੂੰ (ਉਸ ਦੇ ਆਪਣੇ ਹੀ ਕੀਤੇ ਹੋਏ) ਔਗੁਣ ਬੰਨ੍ਹ ਕੇ ਲੈ ਤੁਰਦੇ ਹਨ ।
Not one iota of virtue came into you, O my merchant friend; bound and gagged by evil, you are driven along.
ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥
ਜੇਹੜਾ ਜੀਵ (ਇੱਥੋਂ ਆਤਮਕ) ਗੁਣਾਂ ਦੇ ਸੰਜਮ (ਦੀ ਸਹਾਇਤਾ) ਨਾਲ ਜਾਂਦਾ ਹੈ, ਉਹ (ਜਮਰਾਜ ਦੀ) ਚੋਟ ਨਹੀਂ ਸਹਾਰਦਾ, ਉਸ ਨੂੰ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ
One who departs with virtue and self-discipline is not struck down, and is not consigned to the cycle of birth and death.
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥
ਜਮ ਦਾ ਜਾਲ ਮੌਤ ਦਾ ਡਰ ਉਸ ਵਲ ਤੱਕ ਭੀ ਨਹੀਂ ਸਕਦਾ । ਪਰਮਾਤਮਾ ਦੇ ਪ੍ਰੇਮ ਦੀ ਬਰਕਤਿ ਨਾਲ ਪਰਮਾਤਮਾ ਦੀ ਭਗਤੀ ਨਾਲ ਉਹ (ਸੰਸਾਰ-ਸਮੰੁਦਰ ਦੇ ਸਾਰੇ) ਡਰਾਂ ਤੋਂ ਪਾਰ ਲੰਘ ਜਾਂਦਾ ਹੈ
The Messenger of Death and his trap cannot touch him; through loving devotional worship, he crosses over the ocean of fear.
ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥
ਉਹ ਇਥੋਂ ਇੱਜ਼ਤ ਨਾਲ ਜਾਂਦਾ ਹੈ, ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਉਹ ਆਪਣੇ ਸਾਰੇ ਦੱੁਖ-ਕਲੇਸ਼ ਦੂਰ ਕਰ ਲੈਂਦਾ ਹੈ ।
He departs with honor, and merges in intuitive peace and poise; all his pains depart.
ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥
ਹੇ ਨਾਨਕ ! ਆਖ—ਜੇਹੜਾ ਜੀਵ ਗੁਰੂ ਦੀ ਸਰਨ ਪੈਂਦਾ ਹੈ ਉਹ (ਸੰਸਾਰ-ਸਮੰੁਦਰ ਦੇ ਸਾਰੇ ਡਰਾਂ ਤੋਂ) ਬਚ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੋਂ ਇੱਜ਼ਤ ਪ੍ਰਾਪਤ ਕਰਦਾ ਹੈ ।੫।੨।
Says Nanak, when the mortal becomes Gurmukh, he is saved and honored by the True Lord. ||5||2||