ਗੂਜਰੀ ਮਹਲਾ ੫ ॥
Goojaree, Fifth Mehl:
ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥
ਹੇ ਭਾਈ! ਮੈਂ (ਆਪਣੇ ਮਾਲਕ-ਪ੍ਰਭੂ ਦੇ ਅੱਗੇ) ਦੋਵੇਂ ਹਥ ਜੋੜ ਕੇ ਅਰਜ਼ੋਈ ਕਰਦਾ ਰਹਿੰਦਾ ਹਾਂ ।
With my palms pressed together, I offer my prayer, meditating on my Lord and Master.
ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥
ਉਸ ਮਾਲਕ ਪਰਮੇਸਰ ਪ੍ਰਭੂ ਨੇ ਸਾਡੀ ਹੱਥ ਦੇ ਕੇ ਰਾਖੀ ਕੀਤੀ ਹੈ ਤੇ ਸਾਰੇ ਕਸ਼ਟ ਤੇ ਪਾਪ ਨਵਿਰਤ ਕਰ ਦਿਤੇ ਹਨ ।
Giving me His hand, the Transcendent Lord has saved me, and erased all my sins. ||1||
ਠਾਕੁਰ ਹੋਏ ਆਪਿ ਦਇਆਲ ॥
ਹੇ ਭਾਈ! ਜਿਨ੍ਹਾਂ ਜੀਵਾਂ ਉਤੇ ਪ੍ਰਭੂ ਜੀ ਆਪ ਦਇਆਵਾਨ ਹੰੁਦੇ ਹਨ
The Lord and Master Himself has become merciful.
ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥
ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ, ਗੋਪਾਲ-ਪ੍ਰਭੂ ਦੇ (ਦਰ ਤੇ ਆਏ ਹੋਏ ਉਹ ਜੀਵ-) ਬੱਚੇ (ਸੰਸਾਰ-ਸਮੁੰਦਰ ਵਿਚ ਡੁੱਬਣ ਤੋਂ) ਬਚ ਗਏ (ਪ੍ਰਭੂ ਦੇ ਦਇਆਲ ਹੋਇਆਂ) ਆਨੰਦ-ਭਰਪੂਰ ਹੋ ਜਾਈਦਾ ਹੈ ।੧।ਰਹਾਉ।
I have been emancipated, the embodiment of bliss; I am the child of the Lord of the Universe - He has carried me across. ||1||Pause||
ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥
ਹੇ ਭਾਈ! ਪ੍ਰਭੂ-ਪਤੀ ਨੂੰ ਮਿਲ ਕੇ ਮੇਰੇ ਗਿਆਨ-ਇੰਦ੍ਰਿਆਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ ਹੈ, ਮਾਲਕ-ਪ੍ਰਭੂ ਦਾ ਜੈ-ਜੈਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ ।
Meeting her Husband, the soul-bride sings the songs of joy, and celebrates her Lord and Master.
ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥
ਹੇ ਨਾਨਕ! ਆਖ—ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਮੈਂ ਉਸ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ (ਸਰਨ ਆਏ) ਸਭ ਜੀਵਾਂ ਦਾ ਪਾਰ-ਉਤਾਰਾ ਕਰ ਦਿੱਤਾ ਹੈ ।੨।੬।੧੫।
Says Nanak, I am a sacrifice to the Guru, who has emancipated everyone. ||2||6||15||