ਗੂਜਰੀ ਮਹਲਾ ੫ ॥
Goojaree, Fifth Mehl:
ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥
ਹੇ ਮਿੱਤਰ! (ਗੁਰੂ ਸਰਨ ਆਏ ਮਨੁੱਖ ਪਾਸੋਂ) ਘਰ ਦੇ ਜੰਜਾਲ, ਭਟਕਣਾ, ਮੋਹ ਛਡਾ ਦੇਂਦਾ ਹੈ, ਤੇ ਪਰਮਾਤਮਾ ਨਾਲ ਉਸ ਦਾ ਪਿਆਰ ਬਣਾ ਦੇਂਦਾ ਹੈ,
He rids us of entanglements, doubt and emotional attachment, and leads us to love God.
ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥
(ਸਰਨ ਆਏ ਮਨੁੱਖ ਦੇ) ਮਨ ਨੂੰ ਇਹ ਸਿੱਖਿਆ ਪੱਕੀ ਕਰ ਕੇ ਦੇਂਦਾ ਹੈ ਕਿ ਸਦਾ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਰਹੁ ।੧।
He implants this instruction in our minds, for us to sing the Glorious Praises of the Lord, in peace and poise. ||1||
ਸਾਜਨ ਐਸੋ ਸੰਤੁ ਸਹਾਈ ॥
ਹੇ ਮਿੱਤਰ! ਗੁਰੂ ਇਹੋ ਜਿਹਾ ਮਦਦਗਾਰ ਹੈ
O friend, the Saintly Guru is such a helper.
ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥
ਕਿ ਜਿਸ ਮਨੁੱਖ ਨੂੰ (ਗੁਰੂ) ਮਿਲ ਪੈਂਦਾ ਹੈ, ਉਸ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ, ਉਸ ਨੂੰ ਪਰਮਾਤਮਾ ਕਦੇ ਭੁੱਲਦਾ ਨਹੀਂ ।੧।ਰਹਾਉ।
Meeting Him, the bonds of Maya are released, and one never forgets the Lord. ||1||Pause||
ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥
ਹੇ ਨਾਨਕ! (ਆਖ—) ਅਨੇਕਾਂ, ਤੇ ਕਈ ਕਿਸਮ ਦੀਆਂ ਸੋਚਾਂ ਵਿਚਾਰਾਂ ਕਰਦਿਆਂ ਕਰਦਿਆਂ ਆਖ਼ਰ ਮੈਂ ਚੰਗਾ ਨਿਸ਼ਚਾ ਦਿਲ ਵਿਚ ਟਿਕਾ ਲਿਆ ਹੈ ਕਿ
Practicing, practicing various actions in so many ways, I came to recognize this as the best way.
ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥
ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੨।੮।੧੭।
Joining the Company of the Holy, Nanak sings the Glorious Praises of the Lord, and crosses over the terrifying world-ocean. ||2||8||17||