ਗੂਜਰੀ ਮਹਲਾ ੫ ॥
Goojaree, Fifth Mehl:
ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥
ਹੇ ਭਾਈ! ਪਰਮਾਤਮਾ (ਸੰਸਾਰਕ ਪਦਾਰਥਾਂ ਨੂੰ) ਖਿਨ ਵਿਚ ਪੈਦਾ ਕਰ ਕੇ ਖਿਨ ਵਿਚ ਹੀ ਨਾਸ ਕਰਨ ਦੀ ਸਮਰੱਥਾ ਰੱਖਣ ਵਾਲਾ ਹੈ, ਉਸ ਪਰਮਾਤਮਾ ਦੇ ਬਰਾਬਰ ਦੀ ਕਦਰ ਵਾਲਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ ।
In an instant, He establishes and disestablishes; His value cannot be described.
ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥
ਪਰਮਾਤਮਾ ਰਾਜੇ ਨੂੰ ਇਕ ਖਿਨ ਵਿਚ ਕੰਗਾਲ ਬਣਾ ਦੇਂਦਾ ਹੈ ਅਤੇ ਨੀਵਾਂ ਅਖਵਾਣ ਵਾਲੇ ਦੇ ਅੰਦਰ ਆਪਣੀ ਜੋਤਿ ਦਾ ਪ੍ਰਕਾਸ਼ ਕਰ ਦੇਂਦਾ ਹੈ (ਜਿਸ ਕਰਕੇ ਉਹ ਰਾਜਿਆਂ ਵਾਲਾ ਆਦਰ-ਮਾਣ ਪ੍ਰਾਪਤ ਕਰ ਲੈਂਦਾ ਹੈ) ।੧।
He turns the king into a beggar in an instant, and He infuses splendor into the lowly. ||1||
ਧਿਆਈਐ ਅਪਨੋ ਸਦਾ ਹਰੀ ॥
ਹੇ ਭਾਈ! ਆਪਣੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਹੀ ਧਿਆਨ ਧਰੀ ਰੱਖਣਾ ਚਾਹੀਦਾ ਹੈ ।
Meditate forever on Your Lord.
ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥
(ਸੰਸਾਰ ਦੀ) ਉਸ ਚੀਜ਼ ਦਾ ਕੀਹ ਚਿੰਤਾ-ਫ਼ਿਕਰ ਕਰਨਾ ਹੋਇਆ, ਜੇਹੜੀ ਛੇਤੀ ਹੀ ਨਾਸ ਹੋ ਜਾਣ ਵਾਲੀ ਹੈ? ।੧।ਰਹਾਉ।
Why should I feel worry or anxiety, when I am here for only a short time. ||1||Pause||
ਤੁਮ੍ਹਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹਾਰੈ ਪਰੀ ॥
ਹੇ ਨਾਨਕ! (ਆਖ—) ਹੇ ਮੇਰੇ ਸਤਿਗੁਰੂ-ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਮੇਰਾ ਮਨ ਤੇਰੀ ਸਰਨ ਆ ਪਿਆ ਹੈ ।
You are my support, O my Perfect True Guru; my mind has taken to the protection of Your Sanctuary.
ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥
ਹੇ ਪ੍ਰਭੂ! ਅਸੀ ਤੇਰੇ ਬੇ-ਸਮਝ ਅੰਞਾਣ ਬੱਚੇ ਹਾਂ, ਤੂੰ ਆਪਣਾ ਹੱਥ (ਸਾਡੇ ਸਿਰ ਉੱਤੇ) ਧਰ ਕੇ (ਸਾਨੂੰ ਸੰਸਾਰਕ ਪਦਾਰਥਾਂ ਦੇ ਮੋਹ ਤੋਂ) ਬਚਾ ਲੈ ।੨।੯।੧੯।
Nanak, I am a foolish and ignorant child; reach out to me with Your hand, Lord, and save me. ||2||9||18||