ਗੂਜਰੀ ਮਹਲਾ ੫ ॥
Goojaree, Fifth Mehl:
ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥
ਹੇ ਮੇਰੇ ਮਾਲਕ! ਮੇਹਰ ਕਰ, ਮੈਨੂੰ ਆਪਣਾ ਦਰਸਨ ਦੇਹ, ਮੈਂ ਦਿਨ ਰਾਤ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ।
Show Mercy to me, and grant me the Blessed Vision of Your Darshan. I sing Your Praises night and day.
ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥
ਆਪਣੇ ਕੇਸਾਂ ਨਾਲ ਮੈਂ ਤੇਰੇ ਸੇਵਕਾਂ ਦੇ ਪੈਰ ਝਾੜਦਾ ਰਹਾਂ—ਬੱਸ! ਇਹ ਹੀ ਮੇਰੇ ਮਨ ਦੀ ਤਾਂਘ ਹੈ ।੧।
With my hair, I wash the feet of Your slave; this is my life's purpose. ||1||
ਠਾਕੁਰ ਤੁਝ ਬਿਨੁ ਬੀਆ ਨ ਹੋਰ ॥
ਹੇ ਮੇਰੇ ਮਾਲਕ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ ।
O Lord and Master, without You, there is no other at all.
ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥
ਹੇ ਹਰੀ! ਮੈਂ ਆਪਣੇ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ, ਜੀਭ ਨਾਲ ਤੇਰੀ ਹੀ ਆਰਾਧਨਾ ਕਰਦਾ ਹਾਂ, (ਤੇ ਸਦਾ ਸਹਾਇਤਾ ਲਈ) ਤੇਰੇ ਵਲ ਹੀ ਤੱਕਦਾ ਰਹਿੰਦਾ ਹਾਂ ।੧।ਰਹਾਉ।
O Lord, in my mind I remain conscious of You; with my tongue I worship You, and with my eyes, I gaze upon You. ||1||Pause||
ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥
ਹੇ ਦਇਆ ਦੇ ਘਰ! ਹੇ ਸਰਬ-ਵਿਆਪਕ! ਹੇ ਸਭਨਾਂ ਦੇ ਮਾਲਕ! ਮੈਂ ਦੋਵੇਂ ਹੱਥ ਜੋੜ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ (ਮੇਹਰ ਕਰ)।
O Merciful Lord, O Lord and Master of all, with my palms pressed together I pray to You.
ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥
ਤੇਰਾ ਦਾਸ ਨਾਨਕ (ਸਦਾ ਤੇਰਾ) ਨਾਮ ਜਪਦਾ ਰਹੇ । (ਜੇਹੜਾ) ਮਨੁੱਖ ਤੇਰਾ ਨਾਮ ਜਪਦਾ ਰਹੇਗਾ ਉਹ (ਸੰਸਾਰ-ਸਮੁੰਦਰ ਵਿਚੋਂ) ਅੱਖ ਝਮਕਣ ਜਿਤਨੇ ਸਮੇ ਵਿਚ ਬਚ ਨਿਕਲੇਗਾ ।੨।੧੧।੨੦।
Nanak, Your slave, chants Your Name, and is redeemed in the twinkling of an eye. ||2||11||20||