ਗੂਜਰੀ ਮਹਲਾ ੫ ॥
Goojaree, Fifth Mehl:
ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥
(ਹੇ ਭਾਈ! ਮਾਇਆ ਬ੍ਰਹਮਾ ਸ਼ਿਵ ਇੰਦ੍ਰ ਆਦਿਕ ਦੇਵਤਿਆਂ ਉਤੇ ਭੀ ਆਪਣਾ (ਪ੍ਰਭਾਵ ਪਾ ਕੇ) ਬ੍ਰਹਮ-ਪੁਰੀ, ਸ਼ਿਵ-ਪੁਰੀ ਅਤੇ ਇੰਦ੍ਰ-ਪੁਰੀ ਤੋਂ ਹੱਲਾ ਕਰ ਕੇ (ਸੰਸਾਰਕ ਜੀਵਾਂ ਵਲ) ਆਈ ਹੈ ।
Overwhelming the realm of Brahma, the realm of Shiva and the realm of Indra, Maya has come running here.
ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥੧॥
(ਪਰ) ਸਾਧ ਸੰਗਤਿ ਵਲ (ਤਾਂ ਇਹ ਮਾਇਆ) ਤੱਕ ਭੀ ਨਹੀਂ ਸਕਦੀ, (ਇਹ ਮਾਇਆ ਸਤਸੰਗੀਆਂ ਦੇ) ਪੈਰ ਮਲ ਮਲ ਕੇ ਧੋਂਦੀ ਹੈ ।੧।
But she cannot touch the Saadh Sangat, the Company of the Holy; she washes and massages their feet. ||1||
ਅਬ ਮੋਹਿ ਆਇ ਪਰਿਓ ਸਰਨਾਇ ॥
(ਹੇ ਭਾਈ! ਸੰਸਾਰ ਨੂੰ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ ਸੜਦਿਆਂ ਵੇਖ ਕੇ) ਹੁਣ ਮੈਂ (ਆਪਣੇ ਸਤਿਗੁਰੂ ਦੀ) ਸਰਨ ਆ ਪਿਆ ਹਾਂ ।
Now, I have come and entered the Lord's Sanctuary.
ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥
(ਤ੍ਰਿਸ਼ਨਾ ਦੀ) ਗੁੱਝੀ ਅੱਗ (ਸੰਸਾਰ ਨੂੰ) ਬਹੁਤ ਬੁਰੀ ਤਰ੍ਹਾਂ ਸਾੜ ਰਹੀ ਹੈ (ਇਸ ਤੋਂ ਬਚਣ ਲਈ) ਗੁਰੂ ਨੇ ਮੈਨੂੰ (ਤਰੀਕਾ) ਦੱਸ ਦਿੱਤਾ ਹੈ ।੧।ਰਹਾਉ।
This awful fire has burned so many; the True Guru has cautioned me about it. ||1||Pause||
ਸਿਧ ਸਾਧਿਕ ਅਰੁ ਜਖ੍ਯ ਕਿੰਨਰ ਨਰ ਰਹੀ ਕੰਠਿ ਉਰਝਾਇ ॥
ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਸਾਧੂ, ਜਖੵ, ਕਿੰਨਰ, ਮਨੁੱਖ—ਇਹਨਾਂ ਸਭਨਾਂ ਦੇ ਗਲ ਨਾਲ ਮਾਇਆ ਚੰਬੜੀ ਰਹਿੰਦੀ ਹੈ ।
It clings to the necks of the Siddhas, and the seekers, the demi-gods, angels and mortals.
ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥
ਪਰ, ਹੇ ਨਾਨਕ! ਆਪਣੇ ਦਾਸਾਂ ਦਾ ਪੱਖ ਉਸ ਪ੍ਰਭੂ ਨੇ ਉਸ ਕਰਤਾਰ ਨੇ ਕੀਤਾ ਹੋਇਆ ਹੈ ਜਿਸ ਦੇ ਦਰ ਤੇ ਇਹੋ ਜਿਹੀਆਂ (ਇਸ ਮਾਇਆ ਜਿਹੀਆਂ) ਕੋ੍ਰੜਾਂ ਹੀ ਦਾਸੀਆਂ ਹਨ ।੨।੧੨।੨੧।
Servant Nanak has the support of God the Creator, who has millions of slaves like her. ||2||12||21||