ਗੂਜਰੀ ਮਹਲਾ ੫ ॥
Goojaree, Fifth Mehl:
ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥
ਹੇ ਮਨ! ਉਹ ਪਰਮਾਤਮਾ ਸਾਰੇ ਜਗਤ ਨੂੰ ਪਾਲਣ ਵਾਲਾ ਹੈ, ਉਹ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਸ ਦੇ ਖ਼ਜ਼ਾਨੇ ਭਗਤੀ (ਦੇ ਧਨ) ਨਾਲ ਭਰੇ ਪਏ ਹਨ ।
The all-sustaining Lord is the Giver of all beings; His devotional worship is an overflowing treasure.
ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥
ਉਸ ਪਰਮਾਤਮਾ ਦੀ ਕੀਤੀ ਹੋਈ ਸੇਵਾ ਭਗਤੀ ਵਿਅਰਥ ਨਹੀਂ ਜਾਂਦੀ, (ਸੇਵਾ-ਭਗਤੀ ਕਰਨ ਵਾਲੇ ਦਾ) ਉਹ ਇਕ ਖਿਨ ਵਿਚ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ ।
Service to Him is not wasted; in an instant, He emancipates. ||1||
ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥
ਹੇ ਮੇਰੇ ਮਨ! ਤੂੰ ਉਸ ਦੇ ਸੋਹਣੇ ਕੋਮਲ ਚਰਨਾਂ ਨਾਲ ਪਿਆਰ ਕਰਿਆ ਕਰ,
O my mind, immerse yourself in the Lord's lotus feet.
ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥
ਤੂੰ ਉਸ ਦੇ ਹੀ ਦਰ ਤੋਂ ਮੰਗਿਆ ਕਰ, ਜਿਸ ਨੂੰ (ਸੰਸਾਰ ਦੇ) ਸਾਰੇ ਜੀਵ ਆਰਾਧਦੇ ਹਨ
Seek from Him, who is worshipped by all beings. ||1||Pause||
ਨਾਨਕ ਸਰਣਿ ਤੁਮ੍ਹਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥
ਹੇ ਨਾਨਕ! (ਆਖ—) ਹੇ ਕਰਤਾਰ! ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਹੀ ਮੇਰੀ ਜਿੰਦ ਦਾ ਆਸਰਾ ਹੈਂ ।
Nanak has entered Your Sanctuary, O Creator Lord; You, O God, are the support of my breath of life.
ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥
ਮਦਦਗਾਰ ਬਣ ਕੇ ਜਿਸ ਮਨੁੱਖ ਦੀ ਤੂੰ ਰਾਖੀ ਕਰਦਾ ਹੈਂ, ਸਾਰਾ ਜਗਤ (ਭੀ ਜੇ ਉਸ ਦਾ ਵੈਰੀ ਬਣ ਜਾਏ ਤਾਂ) ਉਸ ਦਾ ਕੁਝ ਭੀ ਵਿਗਾੜ ਨਹੀਂ ਸਕਦਾ ।੨।੧੪।੨੩।
He who is protected by You, O Helper Lord - what can the world do to him? ||2||14||23||