ਗੂਜਰੀ ਮਹਲਾ ੫ ॥
Goojaree, Fifth Mehl:
ਜਨ ਕੀ ਪੈਜ ਸਵਾਰੀ ਆਪ ॥
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦੀ ਇੱਜ਼ਤ ਆਪ ਵਧਾਂਦਾ ਹੈ ।
The Lord Himself has protected the honor of His humble servant.
ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥੧॥ ਰਹਾਉ ॥
(ਪਰਮਾਤਮਾ ਦਾ ਨਾਮ ਦਵਾਈ ਹੈ) ਗੁਰੂ ਨੇ ਜਿਸ ਮਨੁੱਖ ਨੂੰ ਹਰਿ-ਨਾਮ ਦੀ ਦਵਾਈ ਦੇ ਦਿੱਤੀ, ਉਸ ਦਾ ਹਰੇਕ ਕਿਸਮ ਦਾ ਤਾਪ (ਦੁੱਖ-ਕਲੇਸ਼) ਦੂਰ ਹੋ ਗਿਆ ।੧।ਰਹਾਉ।
The Guru has given the medicine of the Lord's Name, Har, Har, and all afflictions are gone. ||1||Pause||
ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥
(ਕਮਜ਼ੋਰ-ਦਿਲ ਲੋਕ ਦੇਵੀ ਦੀ ਪੂਜਾ ਨੂੰ ਤੁਰ ਪੈਂਦੇ ਹਨ, ਪਰ ਵੇਖੋ! (ਪਰਮਾਤਮਾ ਨੇ ਮੇਹਰ ਕਰ ਕੇ ਹਰਿ ਗੋਬਿੰਦ (ਜੀ) ਨੂੰ ਆਪ (ਚੇਚਕ ਦੇ ਤਾਪ ਤੋਂ) ਬਚਾ ਲਿਆ ।
The Transcendent Lord, in His Mercy, has preserved Har Gobind.
ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥
ਪਰਮਾਤਮਾ ਦੇ ਗੁਣਾਂ ਨੂੰ ਮਨ ਵਿਚ ਟਿਕਾ ਕੇ ਹਰੇਕ ਰੋਗ ਦੂਰ ਹੋ ਜਾਂਦਾ ਹੈ, ਸਾਰੇ ਸੁਖ ਹੀ ਸੁਖ ਪ੍ਰਾਪਤ ਹੋ ਜਾਂਦੇ ਹਨ ।੧।
The disease is over, and there is joy all around; we ever contemplate the Glories of God. ||1||
ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥
ਹੇ ਨਾਨਕ! (ਆਖ—) ਮੇਰੇ ਕਰਤਾਰ ਨੇ (ਡੋਲਣ ਤੋਂ ਬਚਾ ਕੇ ਮੈਨੂੰ) ਆਪਣੇ ਚਰਨਾਂ ਵਿਚ ਜੋੜੀ ਰੱਖਿਆ—ਇਹ ਸਾਰੀ ਪੂਰੇ ਗੁਰੂ ਦੀ ਵਡਿਆਈ (ਦਾ ਸਦਕਾ) ਸੀ ।
My Creator Lord has made me His own; such is the glorious greatness of the Perfect Guru.
ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥
ਗੁਰੂ ਦੀ ਰੱਖੀ ਹੋਈ ਹਰਿ-ਨਾਮ ਸਿਮਰਨ ਦੀ ਨੀਂਹ ਕਦੇ ਡੋਲਣ ਵਾਲੀ ਨਹੀਂ ਹੈ । (ਇਹ ਨੀਂਹ ਜਿਸ ਹਿਰਦੇ-ਧਰਤੀ ਵਿਚ ਰੱਖੀ ਜਾਂਦੀ ਹੈ, ਉਥੇ) ਸਦਾ ਹੀ ਵਧਦੀ ਜਾਂਦੀ ਹੈ ।੨।੧੫।੨੪।
Guru Nanak laid the immovable foundation, which grows higher and higher each day. ||2||15||24||