ਗੂਜਰੀ ਮਹਲਾ ੫ ਘਰੁ ੪ ਚਉਪਦੇ
Goojaree, Fifth Mehl, Fourth House, Chau-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥
(ਹੇ ਮਨ! ਜੀਵਨ-ਜੁਗਤਿ ਪ੍ਰਾਪਤ ਕਰਨ ਵਾਸਤੇ ਆਪਣੀਆਂ) ਸਾਰੀਆਂ ਸਿਆਣਪਾਂ ਛੱਡ ਦੇਹ,
Give up all your clever tricks, and seek the Sanctuary of the Holy Saint.
ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥
ਗੁਰੂ ਦਾ ਆਸਰਾ ਲੈ (ਗੁਰੂ ਦੀ ਸਿੱਖਿਆ ਉੱਤੇ ਤੁਰ ਕੇ) ਪਰਮੇਸਰ ਪਾਰਬ੍ਰਹਮ ਪ੍ਰਭੂ ਦੇ ਗੁਣ ਗਾਂਦਾ ਰਿਹਾ ਕਰ ।੧।
Sing the Glorious Praises of the Supreme Lord God, the Transcendent Lord. ||1||
ਰੇ ਚਿਤ ਚਰਣ ਕਮਲ ਅਰਾਧਿ ॥
ਹੇ ਮੇਰੇ ਮਨ! ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦੀ ਆਰਾਧਨਾ ਕਰਿਆ ਕਰ,
O my consciousness, contemplate and adore the Lotus Feet of the Lord.
ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥
ਸਾਰੇ ਸੁਖ ਆਨੰਦ ਹਾਸਲ ਕਰ ਲਏਂਗਾ, (ਸਿਮਰਨ ਦੀ ਬਰਕਤਿ ਨਾਲ) ਹਰੇਕ ਰੋਗ ਮਿਟ ਜਾਂਦਾ ਹੈ ।੧।ਰਹਾਉ।
You shall obtain total peace and salvation, and all troubles shall depart. ||1||Pause||
ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥
ਹੇ ਮਨ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਪਰਮਾਤਮਾ ਤੋਂ ਬਿਨਾ ਕੋਈ ਭੀ (ਨਾਲ ਨਿਭਣ ਵਾਲਾ ਸਾਥੀ) ਨਹੀਂ ਹੈ ।
Mother, father, children, friends and siblings - without the Lord, none of them are real.
ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥
ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈ ਉਹੀ ਇਸ ਲੋਕ ਤੇ ਪਰਲੋਕ ਵਿਚ ਜਿੰਦ ਦੇ ਨਾਲ ਰਹਿਣ ਵਾਲਾ ਸਾਥੀ ਹੈ ।੨।
Here and hereafter, He is the companion of the soul; He is pervading everywhere. ||2||
ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥
(ਹੇ ਮਨ! ਆਤਮਕ ਪਵਿਤ੍ਰਤਾ ਵਾਸਤੇ ਗੁਰੂ ਦੀ ਸਰਨ ਤੋਂ ਬਿਨਾ ਹੋਰ) ਕੋ੍ਰੜਾਂ ਹੀ ਜਤਨ ਤੇ ਉਪਾਵ ਵਿਅਰਥ ਹਨ, (ਪਵਿਤ੍ਰਤਾ ਵਾਸਤੇ ਇਹਨਾਂ ਵਿਚੋਂ) ਕੋਈ ਭੀ ਕੰਮ ਨਹੀਂ ਆ ਸਕਦਾ ।
Millions of plans, tricks, and efforts are of no use, and serve no purpose.
ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥
ਗੁਰੂ ਦੀ ਸਰਨ ਪਿਆਂ ਹੀ ਮਨੁੱਖ ਪਵਿਤ੍ਰ ਜੀਵਨ ਵਾਲਾ ਹੋ ਸਕਦਾ ਹੈ, ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ ਉੱਚੀ ਆਤਮਕ ਅਵਸਥਾ ਬਣ ਸਕਦੀ ਹੈ ।੩।
In the Sanctuary of the Holy, one becomes immaculate and pure, and obtains salvation, through the Name of God. ||3||
ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥
ਹੇ ਨਾਨਕ! (ਆਖ—) ਅਪਹੰੁਚ ਦਇਆਵਾਨ ਪਰਮਾਤਮਾ ਸਭ (ਵਿਅਕਤੀਆਂ) ਤੋਂ ਉੱਚਾ ਹੈ, ਗੁਰਮੁਖਾਂ ਨੂੰ ਆਪਣੀ ਸਰਨ ਵਿਚ ਰੱਖਣ (ਤੇ ਉਪਾਧੀਆਂ ਤੋਂ ਬਚਾਣ) ਦੀ ਸਮਰਥਾ ਵਾਲਾ ਹੈ ।
God is profound and merciful, lofty and exalted; He gives Sanctuary to the Holy.
ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥
ਪਰ ਉਹ ਪਰਮਾਤਮਾ ਉਸੇ ਮਨੁੱਖ ਨੂੰ ਮਿਲ ਸਕਦਾ ਹੈ ਜਿਸ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਮਿਲਾਪ ਦਾ ਸੰਜੋਗ ਲਿਖਿਆ ਹੰੁਦਾ ਹੈ ।੪।੧।੨੭।
He alone obtains the Lord, O Nanak, who is blessed with such pre-ordained destiny to meet Him. ||4||1||27||