ਗੂਜਰੀ ਮਹਲਾ ੫ ॥
Goojaree, Fifth Mehl:
ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥
(ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਿਆ (ਉਸ ਦੇ ਅੰਦਰੋਂ) ਡੱਕੇ-ਡੋਲੇ ਖ਼ਤਮ ਹੋ ਗੲ।
By Guru's Grace, I meditate on God, and my doubts are gone.
ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥
ਉਸ ਦੇ ਸਾਰੇ ਦੁੱਖ, ਉਸ ਦਾ ਮਾਇਆ ਦੇ ਮੋਹ ਦਾ ਹਨੇਰਾ, ਉਸ ਦੇ ਸਾਰੇ ਡਰ ਦੂਰ ਹੋ ਗਏ, ਉਸ ਦੇ ਸਾਰੇ ਪਾਪ ਮੁੱਕ ਗਏ ।੧।
Pain, ignorance and fear have left me, and my sins have been dispelled. ||1||
ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਪਿਆਰ ਪੈਦਾ ਹੋ ਜਾਂਦਾ ਹ।
My mind is filled with love for the Name of the Lord, Har, Har.
ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥
ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ ਗੁਰੂ ਦੀ ਬਾਣੀ ਦੀ ਰਾਹੀਂ ਗੋਬਿੰਦ ਦਾ ਧਿਆਨ ਧਰਦਾ ਹੈ, ਉਸ ਦੀ ਜੀਵਨ-ਜੁਗਤਿ ਬਹੁਤ ਪਵਿਤ੍ਰ ਹੋ ਜਾਂਦੀ ਹੈ ।੧।ਰਹਾਉ।
Meeting the Holy Saint, under His Instruction, I meditate on the Lord of the Universe, in the most immaculate way. ||1||Pause||
ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥
(ਹੇ ਭਾਈ! ਜੀਵਨ ਵਿਚ ਸਫਲਤਾ ਦੇਣ ਵਾਲਾ ਹਰਿ-ਨਾਮ ਹੀ ਹੈ) ਜੀਵਨ-ਸਫਲਤਾ ਦੇਣ ਵਾਲਾ ਪ੍ਰਭੂ-ਨਾਮ ਸਿਮਰਦਿਆਂ ਸਾਰੇ ਜਪ ਤਪ ਤੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕੰਮ ਵਿਚੇ ਹੀ ਆ ਗਏ (ਇਹਨਾਂ ਦੀ ਲੋੜ ਨਹੀਂ ਪੈਂਦੀ । ਸਭਨਾਂ ਤੋਂ ਸ੍ਰੇਸ਼ਟ ਨਾਮ-ਸਿਮਰਨ ਹੀ ਹੈ) ।
Chanting, deep meditation and various rituals are contained in the fruitful meditative remembrance of the Naam, the Name of the Lord.
ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥
ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ (ਆਪਣੇ ਚਰਨਾਂ ਵਿਚ ਟਿਕਾਈ) ਰੱਖਦਾ ਹੈ ਉਹਨਾਂ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨।
Showing His Mercy, the Lord Himself has protected me, and all my works have been brought to fruition. ||2||
ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥
ਹੇ ਭਾਈ! ਆਪਣੇ ਹਰੇਕ ਸਾਹ ਦੇ ਨਾਲ ਸਮਰੱਥ ਬ੍ਰਹਮ ਪਰਮਾਤਮਾ ਨੂੰ ਯਾਦ ਕਰਦਾ ਰਹੁ, ਉਸ ਨੂੰ ਕਦੇ ਨਾਹ ਵਿਸਾਰ ।
With each and every breath, may I never forget You, O God, Almighty Lord and Master.
ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥
ਉਸ ਪਰਮਾਤਮਾ ਦੇ ਬੇਅੰਤ ਗੁਣ ਹਨ, ਗਿਣੇ ਨਹੀਂ ਜਾ ਸਕਦੇ, ਮਨੁੱਖ ਦੀ ਜੀਭ ਉਹਨਾਂ ਨੂੰ ਬਿਆਨ ਨਹੀਂ ਕਰ ਸਕਦੀ । ਉਸ ਪਰਮਾਤਮਾ ਦਾ ਸਰੂਪ ਸਦਾ ਹੀ ਬਿਆਨ ਤੋਂ ਪਰੇ ਹੈ ।੩।
How can my tongue describe Your countless virtues? They are uncountable, and forever indescribable. ||3||
ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥
ਹੇ ਭਾਈ! ਪਰਮਾਤਮਾ ਗ਼ਰੀਬਾਂ ਦੇ ਦੁੱਖ ਦੂਰ ਕਰ ਕੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਹੈ, ਦਇਆ ਦਾ ਘਰ ਹੈ, ਉਹ ਹਰੇਕ ਉੱਤੇ ਕਿਰਪਾ ਕਰਨ ਵਾਲਾ ਹ।
You are the Remover of the pains of the poor, the Savior, the Compassionate Lord, the Bestower of Mercy.
ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥
ਉਸ ਦਾ ਨਾਮ ਸਿਮਰਿਆਂ ਅਟੱਲ ਆਤਮਕ ਜੀਵਨ ਦਾ ਦਰਜਾ ਮਿਲ ਜਾਂਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਟਿਕਾਈ ਰੱਖ, ਪਰਮਾਤਮਾ ਦੀ ਸਰਨ ਪਿਆ ਰਹੁ ।੪।੩।੨੯।
Remembering the Naam in meditation, the state of eternal dignity is obtained; Nanak has grasped the protection of the Lord, Har, Har. ||4||3||29||