ਗੂਜਰੀ ਮਹਲਾ ੫ ॥
Goojaree, Fifth Mehl:
ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥
ਹੇ ਭਾਈ! ਅਹੰਕਾਰ ਇਕ ਬੜਾ ਲੰਮਾ ਰੋਗ ਹੈ, ਮਾਇਆ ਨਾਲ ਡੂੰਘਾ ਪਿਆਰ ਬੜਾ ਪੁਰਾਣਾ ਰੋਗ ਹੈ (ਇਸ ਰੋਗ ਤੋਂ ਉਸ ਵਡ-ਭਾਗੀ ਮਨੁੱਖ ਦੀ ਖ਼ਲਾਸੀ ਹੰੁਦੀ ਹੈ ਜਿਸ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ-ਦਾਰੂ ਦੇ ਦਿੱਤਾ ।
Intellectual egotism and great love for Maya are the most serious chronic diseases.
ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥
(ਹੇ ਭਾਈ!) ਪ੍ਰਭੂ ਦਾ ਨਾਮ ਜਗਤ ਦੇ ਮੂਲ-ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੈ ।੧।
The Lord's Name is the medicine, which is potent to cure everything. The Guru has given me the Naam, the Name of the Lord. ||1||
ਮਨਿ ਤਨਿ ਬਾਛੀਐ ਜਨ ਧੂਰਿ ॥
ਹੇ ਭਾਈ! ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੇਵਕਾਂ ਦੀ ਚਰਨ-ਧੂੜ (ਦੀ ਪ੍ਰਾਪਤੀ) ਦੀ ਤਾਂਘ ਕਰਦੇ ਰਹਿਣਾ ਚਾਹੀਦਾ ਹੈ (ਤੇ, ਪ੍ਰਭੂ ਚਰਨਾਂ ਵਿਚ ਅਰਦਾਸ ਕਰਨੀ ਚਾਹੀਦੀ ਹੈ—)
My mind and body yearn for the dust of the Lord's humble servants.
ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥
ਹੇ ਗੋਬਿੰਦ! (ਮੇਰੀ ਇਹ) ਤਾਂਘ ਪੂਰੀ ਕਰ (ਕਿਉਂਕਿ ‘ਜਨ-ਧੂਰਿ’ ਦੀ ਬਰਕਤਿ ਨਾਲ) ਕੋ੍ਰੜਾਂ ਜਨਮਾਂ ਦੇ ਪਾਪ ਲਹਿ ਜਾਂਦੇ ਹਨ ।੧।ਰਹਾਉ।
With it, the sins of millions of incarnations are obliterated. O Lord of the Universe, please fulfill my desire. ||1||Pause||
ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥
ਹੇ ਭਾਈ! (ਮਾਇਕ ਪਦਾਰਥਾਂ ਦੀ) ਆਸਾ (ਇਕ) ਡਰਾਉਣੀ ਕੁੱਤੀ ਹੈ ਜੋ ਹਰ ਵੇਲੇ (ਜੀਵਾਂ ਦੇ ਮਨ ਵਿਚ ਹੋਰ ਹੋਰ ਪਦਾਰਥਾਂ ਲਈ ਭੌਂਕਦੀ ਰਹਿੰਦੀ ਹੈ, ਤੇ, ਜੀਵਾਂ ਵਾਸਤੇ ਆਤਮਕ ਮੌਤ ਦਾ ਜਾਲ ਖਿਲਾਰੀ ਰੱਖਦੀ ਹੈ) ।
In the beginning, in the middle, and in the end, one is hounded by dreadful desires.
ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥
ਆਤਮਕ ਮੌਤ ਦਾ (ਇਹ) ਜਾਲ ਗੁਰੂ ਦੇ ਦਿੱਤੇ ਗਿਆਨ (ਆਤਮਕ ਜੀਵਨ ਬਾਰੇ ਸਹੀ ਸੂਝ) ਅਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਨਾਲ ਕੱਟਿਆ ਜਾਂਦਾ ਹੈ ।੨।
Through the Guru's spiritual wisdom, we sing the Kirtan of the Praises of the Lord of the Universe, and the noose of death is cut away. ||2||
ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥
ਹੇ ਭਾਈ! ਜੇਹੜੇ ਮਨੁੱਖ ਕਾਮ ਕੋ੍ਰਧ ਲੋਭ (ਆਦਿਕ ਚੋਰਾਂ) ਪਾਸੋਂ (ਆਪਣਾ ਆਤਮਕ ਜੀਵਨ) ਲੁਟਾਂਦੇ ਰਹਿੰਦੇ ਹਨ, ਉਹਨਾਂ ਵਾਸਤੇ ਜਨਮ ਮਰਨ ਦਾ ਗੇੜ ਸਦਾ ਬਣਿਆ ਰਹਿੰਦਾ ਹੈ ।
Those who are cheated by sexual desire, anger, greed and emotional attachment suffer reincarnation forever.
ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥
ਹੇ ਭਾਈ! ਪਰਮਾਤਮਾ ਨਾਲ ਪਿਆਰ ਪਾਇਆਂ, ਗੋਪਾਲ ਦੀ ਭਗਤੀ ਕੀਤਿਆਂ, ਹਰਿ-ਨਾਮ ਦਾ ਸਿਮਰਨ ਕੀਤਿਆਂ ਅਨੇਕਾਂ ਜੂਨਾਂ ਵਿਚ ਭਟਕਣਾ ਮੁੱਕ ਜਾਂਦਾ ਹੈ ।੩।
By loving devotional worship to God, and meditative remembrance of the Lord of the World, one's wandering in reincarnation is ended. ||3||
ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥
ਹੇ ਭਾਈ! ਮਿੱਤਰ, ਪੁੱਤਰ, ਇਸਤ੍ਰੀ ਰਿਸ਼ਤੇਦਾਰ (ਆਦਿਕਾਂ ਦੇ ਮੋਹ ਵਿਚ ਫਸਿਆਂ ਆਧਿ, ਵਿਆਧਿ, ਉਪਾਧਿ) ਤਿੰਨੇ ਤਾਪ ਮਨੁੱਖ (ਦੇ ਆਤਮਕ ਜੀਵਨ) ਨੂੰ ਸਾੜਦੇ ਰਹਿੰਦੇ ਹਨ ।
Friends, children, spouses and well-wishers are burnt by the three fevers.
ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥
ਜੇਹੜਾ ਮਨੁੱਖ ਪਰਮਾਤਮਾ ਦੇ ਸੇਵਕਾਂ ਨੂੰ ਸੰਤ ਜਨਾਂ ਨੂੰ ਮਿਲ ਪੈਂਦਾ ਹੈ ਉਹ ਪਰਮਾਤਮਾ ਦਾ ਨਾਮ ਸਦਾ ਜਪ ਕੇ (ਆਪਣੇ ਸਾਰੇ) ਦੁੱਖ ਦੂਰ ਕਰ ਲੈਂਦਾ ਹੈ ।੪।
Chanting the Name of the Lord, Raam, Raam, one's miseries are ended, as one meets the Saintly servants of the Lord. ||4||
ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥
(ਹੇ ਭਾਈ! “ਬਿਕਰਾਲ ਆਸਾ ਕੂਕਰੀ” ਦੇ ਪੰਜੇ ਵਿਚ ਫਸ ਕੇ ਜੀਵ) ਅਨੇਕਾਂ ਤਰੀਕਿਆਂ ਨਾਲ ਭਟਕਦੇ ਫਿਰਦੇ ਹਨ (ਤੇ, ਦੁੱਖੀ ਹੋ ਕੇ) ਪੁਕਾਰਦੇ ਹਨ, ਕਿਸੇ ਭੀ ਤਰੀਕੇ ਨਾਲ ਉਹਨਾਂ ਦੀ (ਇਸ “ਬਿਕਰਾਲ ਆਸਾ ਕੂਕਰੀ” ਪਾਸੋਂ) ਖ਼ਲਾਸੀ ਨਹੀਂ ਹੰੁਦੀ ।
Wandering around in all directions, they cry out, "Nothing can save us!"
ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥
ਹੇ ਨਾਨਕ! (ਆਖ—ਮੈਂ ਇਸ ਤੋਂ ਬਚਣ ਲਈ) ਬੇਅੰਤ ਪ੍ਰਭੂ ਦੇ ਚਰਨਾਂ ਦੀ ਸਰਨ ਚਰਨਾਂ ਦੀ ਓਟ ਪੱਕੀ ਤਰ੍ਹਾਂ ਫੜ ਲਈ ਹੈ ।੫।੪।੩੦।
Nanak has entered the Sanctuary of the Lotus Feet of the Infinite Lord; he holds fast to their Support. ||5||4||30||