ਗੂਜਰੀ ਮਹਲਾ ੫ ॥
Goojaree, Fifth Mehl:
ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥
ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ ।
You are the Almighty Lord, the Giver of Sanctuary, the Destroyer of pain, the King of happiness.
ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥
ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ ।੧।
Troubles depart, and fear and doubt are dispelled, singing the Glorious Praises of the Immaculate Lord God. ||1||
ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥
ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ।
O Lord of the Universe, without You, there is no other place.
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥
ਹੇ ਪਾਰਬ੍ਰਹਮ! ਹੇ ਸੁਆਮੀ! (ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ ।੧।ਰਹਾਉ।
Show Mercy to me, O Supreme Lord Master, that I may chant Your Name. ||Pause||
ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥
ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ,
Serving the True Guru, I am attached to the Lord's Lotus Feet; by great good fortune, I have embraced love for Him.
ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ ।੨।
My heart lotus blossoms forth in the Saadh Sangat, the Company of the Holy; I have renounced evil-mindedness and intellectualism. ||2||
ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥
ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ
One who sings the Glorious Praises of the Lord, twenty-four hours a day, and remembers the Lord in meditation, who is Kind to the poor,
ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥
ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ ।੩।
saves himself, and redeems all his generations; all of his bonds are released. ||3||
ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥
ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ ।
I take the Support of Your Feet, O God, O Lord and Master; you are with me through and through, God.
ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥
ਹੇ ਨਾਨਕ! (ਆਖ—) ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ ।੪।੩੨।
Nanak has entered Your Sanctuary, God; giving him His hand, the Lord has protected him. ||4||2||32||