ਪਉੜੀ ॥
Pauree:
ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥
ਪਰਮਾਤਮਾ ਨੇ ਸੰਜੋਗ ਤੇ ਵਿਜੋਗ-ਰੂਪ ਨੇਮ ਬਣਾਇਆ ਤੇ ਜਗਤ (ਰਚਨਾ) ਦਾ ਮੁੱਢ ਬੰਨ੍ਹ ਦਿੱਤਾ ।
Creating union and separation, He laid the foundations of the Universe.
ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥
ਉਸ ਨੇ ਆਪਣੇ ਹੁਕਮ ਵਿਚ ਸ੍ਰਿਸ਼ਟੀ ਸਾਜੀ ਤੇ (ਜੀਵਾਂ ਦੀ) ਆਤਮਾ ਵਿਚ (ਆਪਣੀ) ਜੋਤਿ ਰਲਾਈ ।
By His Command, the Lord of Light fashioned the Universe, and infused His Divine Light into it.
ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥
ਇਹ ਸਾਰਾ ਪ੍ਰਕਾਸ਼ ਪ੍ਰਭੂ ਦੀ ਜੋਤਿ ਤੋਂ ਹੀ ਹੋਇਆ ਹੈ—ਇਹ ਬਚਨ ਸਤਿਗੁਰੂ ਨੇ ਸੁਣਾਇਆ ਹੈ ।
From the Lord of Light, all light originates. The True Guru proclaims the Word of the Shabad.
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥
ਬ੍ਰਹਮਾ, ਵਿਸ਼ਨੂ ਤੇ ਸ਼ਿਵ ਪੈਦਾ ਕਰ ਕੇ ਉਹਨਾਂ ਨੂੰ ਤਿੰਨਾਂ ਗੁਣਾਂ ਦੇ ਧੰਧੇ ਵਿਚ ਉਸ ਨੇ ਪਾ ਦਿੱਤਾ ।
Brahma, Vishnu and Shiva, under the influence of the three dispositions, were put to their tasks.
ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥
ਪਰਮਾਤਮਾ ਨੇ (ਸੰਜੋਗ ਵਿਜੋਗ-ਰੂਪ) ਮਾਇਆ ਦਾ ਮੁੱਢ ਰਚ ਦਿੱਤਾ, (ਇਸ ਮਾਇਆ ਵਿਚ ਰਹਿ ਕੇ) ਸੁਖ ਉਸ ਨੇ ਲੱਭਾ ਜੋ ਤੁਰੀਆ ਅਵਸਥਾ ਵਿਚ ਅੱਪੜਿਆ ।੨।
He created the root of Maya, and the peace obtained in the fourth state of consciousness. ||2||