ਪਉੜੀ ॥
Pauree:
ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥
(ਪ੍ਰਭੂ ਦੀ ਰਚੀ ਹੋਈ) ਮਾਇਆ ਦਾ ਮੋਹ ਤੇ ਅਗਿਆਨ (ਰੂਪ ਸਮੁੰਦਰ) ਬੜਾ ਭਾਰਾ ਔਖਾ ਹੈ
Emotional attachment to Maya is spiritual darkness; it is very difficult and such a heavy load.
ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥
ਜੇ ਬੜੇ ਪਾਪਾਂ (ਰੂਪ) ਪੱਥਰਾਂ ਨਾਲ ਲੱਦੇ ਹੋਵੀਏ (ਤਾਂ ਇਸ ਸਮੁੰਦਰ ਵਿਚੋਂ) ਕਿਵੇਂ ਤਰ ਕੇ ਲੰਘ ਸਕੀਦਾ ਹੈ? (ਭਾਵ, ਇਸ ਮੋਹ-ਸਮੁੰਦਰ ਵਿਚੋਂ ਸੁੱਕਾ ਬਚ ਕੇ ਲੰਘ ਨਹੀਂ ਸਕੀਦਾ) ।
Loaded with so very many stones of sin, how can the boat cross over?
ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥
ਪ੍ਰਭੂ ਉਹਨਾਂ ਮਨੁੱਖਾਂ ਨੂੰ ਪਾਰ ਲੰਘਾਂਦਾ ਹੈ ਜੋ ਹਰ ਰੋਜ਼ (ਭਾਵ, ਹਰ ਵੇਲੇ) ਉਸ ਦੀ ਭਗਤੀ ਵਿਚ ਰੰਗੇ ਹੋਏ ਹਨ
Those who are attuned to the Lord's devotional worship night and day are carried across.
ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥
ਜਿਨ੍ਹਾਂ ਦਾ ਮਨ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਵਿਕਾਰ ਨੂੰ ਛੱਡ ਕੇ ਪਵਿੱਤ੍ਰ ਹੋ ਜਾਂਦਾ ਹੈ ।
Under the Instruction of the Guru's Shabad, one sheds egotism and corruption, and the mind becomes immaculate.
ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥
(ਸੋ) ਪ੍ਰਭੂ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ, ਪ੍ਰਭੂ ਹੀ (ਇਸ ‘ਮਾਇਆ-ਮੋਹ’ ਰੂਪ ਸਮੁੰਦਰ ਤੋਂ) ਪਾਰ ਲੰਘਾਂਦਾ ਹੈ ।੩।
Meditate on the Name of the Lord, Har, Har; the Lord, Har, Har, is our Saving Grace. ||3||