ਪਉੜੀ ॥
Pauree:
ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥
ਪ੍ਰਭੂ ਨੇ ਜਗਤ ਪੈਦਾ ਕਰ ਕੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ (ਪਰ ਇਹ ਗੱਲ ਭੁਲਾ ਕੇ ਕਿ ਜਗਤ ਪ੍ਰਭੂ ਦੇ ਵੱਸ ਵਿਚ ਹ
God created the Universe, and He keeps it under His power.
ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥
ਤੇ ਮਾਇਆ ਦੀਆਂ ਹੀ) ਵਿਚਾਰਾਂ ਕੀਤਿਆਂ ਪ੍ਰਭੂ ਨਹੀਂ ਮਿਲਦਾ, ਮਾਇਆ ਵਿਚ ਹੀ ਭਟਕੀਦਾ ਹੈ ।
God cannot be obtained by counting; the mortal wanders in doubt.
ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥
ਗੁਰੂ ਮਿਲਿਆਂ ਜੇ ਮਨੁੱਖ ਜੀਊਂਦਾ (ਮਾਇਆ ਵਲੋਂ) ਮਰੇ ਤਾਂ (ਇਹ ਅਸਲੀਅਤ ਕਿ ਸੰਸਾਰ ਪ੍ਰਭੂ ਦੇ ਵੱਸ ਵਿਚ ਹੈ)
Meeting the True Guru, one remains dead while yet alive; understanding Him, he is absorbed in the Truth.
ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥
ਸਮਝ ਕੇ ਸੱਚੇ ਪ੍ਰਭੂ ਦੇ ਮੇਲ ਵਿਚ ਮਿਲ ਜਾਂਦਾ ਹੈ ।
Through the Word of the Shabad, egotism is eradicated, and one is united in the Lord's Union.
ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥
(ਇਹ ਸਮਝ ਆ ਜਾਂਦੀ ਕਿ) ਪ੍ਰਭੂ ਆਪ ਹੀ ਸਭ ਕੁਝ ਜਾਣਦਾ ਹੈ, ਆਪ ਹੀ ਕਰਦਾ ਹੈ ਤੇ ਆਪ ਹੀ (ਵੇਖ ਕੇ) ਖ਼ੁਸ਼ ਹੁੰਦਾ ਹੈ ।
He knows everything, and Himself does everything; beholding His Creation, He rejoices. ||4||