ਸਲੋਕੁ ਮਃ ੩ ॥
Shalok, Third Mehl:
ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥
ਜੇ ਗੁਰੂ ਨਾਲ ਚਿੱਤ ਨਾਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਹ ਵੱਸਿਆ
One who has not focused his consciousness on the True Guru, and into whose mind the Naam does not come
ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥
ਤਾਂ ਫਿਟੇ-ਮੂੰਹ ਇਸ ਜੀਊਣ ਨੂੰ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ?
- cursed is such a life. what has He gained by coming into the world?
ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥
ਮਾਇਆ ਤਾਂ ਖੋਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ
Maya is false capital; in an instant, its false covering falls off.
ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥
ਜੇ ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ ਜਾਂਦਾ ਹੈ ।
When it slips from his hand, his body turns black, and his face withers away.
ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ਹ ਸੁਖੁ ਵਸਿਆ ਮਨਿ ਆਇ ॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ ਵੱਸਦੀ ਹ
Those who focus their consciousness on the True Guru - peace comes to abide in their minds.
ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥
ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ ।
They meditate on the Name of the Lord with love; they are lovingly attuned to the Name of the Lord.
ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥
ਹੇ ਨਾਨਕ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ
O Nanak, the True Guru has bestowed upon them the wealth, which remains contained within their hearts.
ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
(ਜੋ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ) ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ ਹੁੰਦਾ ਹੈ) ।੧।
They are imbued with supreme love; its color increases day by day. ||1||