ਪਉੜੀ ॥
Pauree:
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ
Roaming over the entire world, I have seen that the Lord is the only Giver.
ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥
ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ
The Lord cannot be obtained by any device at all; He is the Architect of Karma.
ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥
ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ ।
Through the Word of the Guru's Shabad, the Lord comes to dwell in the mind, and the Lord is easily revealed within.
ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥
ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹ
The fire of desire within is quenched, and one bathes in the Lord's Pool of Ambrosial Nectar.
ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।
The great greatness of the great Lord God - the Gurmukh speaks of this. ||6||