ਸਲੋਕੁ ਮਃ ੩ ॥
Shalok, Third Mehl:
ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥
ਸਰੀਰ ਤੇ ਆਤਮਾ ਦਾ ਕੱਚਾ ਜਿਹਾ ਪਿਆਰ ਹੈ, (ਅੰਤ ਵੇਲੇ, ਇਹ ਆਤਮਾ ਸਰੀਰ ਨੂੰ) ਡਿੱਗੇ ਨੂੰ ਹੀ ਛੱਡ ਕੇ ਤੁਰ ਜਾਂਦਾ ਹੈ
What love is this between the body and soul, which ends when the body falls?
ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥
ਜਦੋਂ (ਆਖ਼ਰ) ਤੁਰਨ ਵੇਲੇ ਇਹ ਸਰੀਰ ਨਾਲ ਨਹੀਂ ਜਾਂਦਾ ਤਾਂ ਇਸ ਨੂੰ ਝੂਠ ਬੋਲ ਬੋਲ ਕੇ ਪਾਲਣ ਦਾ ਕੀਹ ਲਾਭ?
Why feed it by telling lies? When you leave, it does not go with you.
ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥
(ਸਰੀਰ ਤਾਂ ਮਿੱਟੀ ਸਮਝੋ) ਗ੍ਯਾਨਹੀਣ ਹੈ (ਝੂਠ ਬੋਲ ਬੋਲ ਕੇ ਇਸ ਨੂੰ ਪਾਲਿਆਂ ਆਖ਼ਰ ਲੇਖਾ ਜੀਵਾਤਮਾ ਤੋਂ ਹੀ ਮੰਗਿਆ ਜਾਂਦਾ ਹੈ) ।
The body is merely blind dust; go, and ask the soul.
ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥
ਜੀਵਾਤਮਾ ਨੂੰ ਜੇ ਪੁੱਛੋ (ਕਿ ਇਹ ਸਰੀਰ ਪਾਲਣ ਵਿਚ ਹੀ ਕਿਉਂ ਲੱਗਾ ਰਿਹਾ, ਤਾਂ ਇਸ ਦਾ ਉੱਤਰ ਇਹ ਹੈ ਕਿ) ਮੈਂ ਮਾਇਆ ਦੇ ਮੋਹ ਵਿਚ ਫਸਿਆ ਮੁੜ ਮੁੜ ਜਨਮ ਮਰਨ ਵਿਚ ਪਿਆ ਰਿਹਾ
The soul answers, "I am enticed by Maya, and so I come and go, again and again."
ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥
ਹੇ ਨਾਨਕ! ਮੈਂ ਖਸਮ ਦਾ ਹੁਕਮ ਨਾਹ ਪਛਾਣਿਆ ਜਿਸ ਦੀ ਬਰਕਤਿ ਨਾਲ ਮੈਂ ਸੱਚੇ ਪ੍ਰਭੂ ਵਿਚ ਟਿਕਿਆ ਰਹਿੰਦਾ ।੧।
O Nanak, I do not know my Lord and Master's Command, by which I would merge in the Truth. ||1||