ਮਃ ੩ ॥
Third Mehl:
ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥
ਪਰਮਾਤਮਾ ਦਾ ਨਾਮ ਹੀ ਇਕ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ, ਹੋਰ ਧਨ ਕਦੇ ਮਿਲਿਆ ਤੇ ਕਦੇ ਨਾਸ ਹੋ ਗਿਆ
The Naam, the Name of the Lord, is the only permanent wealth; all other wealth comes and goes.
ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥
ਇਸ ਧਨ ਵਲ ਕੋਈ ਚੋਰ ਅੱਖ ਚੁੱਕ ਕੇ ਨਹੀਂ ਵੇਖ ਸਕਦਾ, ਕੋਈ ਗੰਢ-ਕੱਪ ਇਸ ਨੂੰ ਖੋਹ ਨਹੀਂ ਸਕਦਾ ।
Thieves cannot steal this wealth, nor can robbers take it away.
ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥
ਪਰਮਾਤਮਾ ਦਾ ਨਾਮ-ਰੂਪ ਇਹ ਧਨ ਜਿੰਦ ਦੇ ਨਾਲ ਹੀ ਰਹਿੰਦਾ ਹੈ ਜਿੰਦ ਦੇ ਨਾਲ ਹੀ ਜਾਂਦਾ ਹੈ
This wealth of the Lord is embedded in the soul, and with the soul, it shall depart.
ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥
ਇਹ ਧਨ ਪੂਰੇ ਗੁਰੂ ਤੋਂ ਮਿਲਦਾ ਹੈ, ਪਰ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਨੂੰ ਨਹੀਂ ਲੱਭਦਾ ।
It is obtained from the Perfect Guru; the self-willed manmukhs do not receive it.
ਧਨੁ ਵਾਪਾਰੀ ਨਾਨਕਾ ਜਿਨ੍ਹਾ ਨਾਮ ਧਨੁ ਖਟਿਆ ਆਇ ॥੨॥
ਹੇ ਨਾਨਕ! ਭਾਗਾਂ ਵਾਲੇ ਹਨ ਉਹ ਵਣਜਾਰੇ, ਜਿਨ੍ਹਾਂ ਜਗਤ ਵਿਚ ਆ ਕੇ ਪਰਮਾਤਮਾ ਦਾ ਨਾਮ ਰੂਪ ਧਨ ਖੱਟਿਆ ਹੈ ।੨।
Blessed are the traders, O Nanak, who have come to earn the wealth of the Naam. ||2||