ਸਲੋਕੁ ਮਃ ੩ ॥
Shalok, Third Mehl:
ਧ੍ਰਿਗੁ ਤਿਨ੍ਹਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥
ਫਿਟੇ-ਮੂੰਹ ਉਹਨਾਂ ਦੇ ਜੀਊਣ ਨੂੰ, ਜੋ ਪਰਮਾਤਮਾ ਦੇ ਨਾਮ ਦਾ ਆਨੰਦ ਉੱਕਾ ਹੀ ਤਿਆਗ ਦੇਂਦੇ ਹਨ ਤੇ ਹਉਮੈ ਵਿਚ ਪਾਪ ਕਰ ਕੇ ਦੁਖ ਸਹੇੜਦੇ ਹਨ
Cursed is the life of those who forsake and throw away the peace of the Lord's Name, and suffer pain instead by practicing ego and sin.
ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ੍ਹ ਬੂਝ ਨ ਕਾਈ ਪਾਇ ॥
ਅਜੇਹੇ ਜਾਹਲ ਮਨ ਦੇ ਪਿਛੇ ਤੁਰਦੇ ਹਨ, ਤੇ ਮਾਇਆ ਦੇ ਮੋਹ ਵਿਚ ਜਕੜੇ ਰਹਿੰਦੇ ਹਨ, ਉਹਨਾਂ ਨੂੰ ਕੋਈ ਮੱਤ ਨਹੀਂ ਹੁੰਦੀ ।
The ignorant self-willed manmukhs are engrossed in the love of Maya; they have no understanding at all.
ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥
ਉਹਨਾਂ ਨੂੰ ਨਾਹ ਇਸ ਲੋਕ ਵਿਚ ਨਾਹ ਪਰਲੋਕ ਵਿਚ ਕੋਈ ਸੁਖ ਮਿਲਦਾ ਹੈ, ਮਰਨ ਵੇਲੇ ਭੀ ਹੱਥ ਮਲਦੇ ਹੀ ਜਾਂਦੇ ਹਨ ।
In this world and in the world beyond, they do not find peace; in the end, they depart regretting and repenting.
ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥
ਜੋ ਮਨੁੱਖ ਗੁਰੂ ਦੀ ਕਿਰਪਾ ਨਾਲ ਪ੍ਰਭੂ ਦਾ ਨਾਮ ਸਿਮਰਦਾ ਹੈ ਉਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।
By Guru's Grace, one may meditate on the Naam, the Name of the Lord, and egotism departs from within him.
ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥
ਹੇ ਨਾਨਕ! ਜਿਸ ਦੇ ਮੱਥੇ ਤੇ ਧੁਰੋਂ ਭਾਗ ਹੋਵੇ ਉਹ ਮਨੁੱਖ ਸਤਿਗੁਰੂ ਦੀ ਚਰਨੀਂ ਆ ਪੈਂਦਾ ਹੈ ।੧।
O Nanak, one who has such pre-ordained destiny, comes and falls at the Guru's Feet. ||1||