ਮਃ ੩ ॥
Third Mehl:
ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥
ਆਪ-ਹੁਦਰਾ ਮਨੁੱਖ (ਮਾਨੋ) ਉਲਟਾ ਕਉਲ-ਫੁੱਲ ਹੈ, ਇਸ ਵਿਚ ਨਾਹ ਭਗਤੀ ਹੈ ਨਾਹ ਸਿਮਰਨ
The self-willed manmukh is like the inverted lotus; he has neither devotional worship, nor the Lord's Name.
ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥
ਇਹ ਮਾਇਆ ਦੇ ਅਸਰ ਹੇਠ ਹੀ ਕਾਰ ਵਿਹਾਰ ਕਰਦਾ ਹੈ, ਕੂੜ (ਮਾਇਆ) ਹੀ ਇਸ ਦਾ ਪ੍ਰਯੋਜਨ (ਜ਼ਿੰਦਗੀ ਦਾ ਨਿਸ਼ਾਨਾ) ਹੈ
He remains engrossed in material wealth, and his efforts are false.
ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥
ਆਪ-ਹੁਦਰੇ ਮਨੁੱਖ ਦਾ ਅੰਦਰਲਾ ਭਿੱਜਦਾ ਨਹੀਂ, ਚਿੱਤ ਰੱਜਦਾ ਨਹੀਂ, ਮੂੰਹੋਂ ਭੀ ਫਿੱਕਾ ਬੋਲ ਹੀ ਬੋਲਦਾ ਹੈ ।
His consciousness is not softened within, and the words from his mouth are insipid.
ਓਇ ਧਰਮਿ ਰਲਾਏ ਨਾ ਰਲਨ੍ਹਿ ਓਨਾ ਅੰਦਰਿ ਕੂੜੁ ਸੁਆਉ ॥
ਐਸੇ ਬੰਦੇ ਧਰਮ ਵਿਚ ਜੋੜੇ ਜੁੜਦੇ ਨਹੀਂ ਕਿਉਂਕਿ ਉਹਨਾਂ ਦੇ ਅੰਦਰ ਕੂੜ ਤੇ ਖ਼ੁਦਗ਼ਰਜ਼ੀ ਹੈ ।
He does not mingle with the righteous; within him are falsehood and selfishness.
ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
ਹੇ ਨਾਨਕ! ਕਰਤਾਰ ਨੇ ਐਸੀ ਖੇਡ ਰਚੀ ਹੈ ਕਿ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਤਾਂ ਝੂਠ ਬੋਲ ਬੋਲ ਕੇ ਗ਼ਰਕ ਹੁੰਦੇ ਹਨ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਨਾਮ ਜਪ ਕੇ (ਸ਼ਕਤੀ ਦੇ ਹੜ੍ਹ ਵਿਚੋਂ) ਤਰ ਜਾਂਦੇ ਹਨ ।੨।
O Nanak, the Creator Lord has arranged things, so that the self-willed manmukhs are drowned by telling lies, while the Gurmukhs are saved by chanting the Lord's Name. ||2||