ਪਉੜੀ ॥
Pauree:
ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥
(ਇਹ ਗੱਲ) ਸਮਝਣ ਤੋਂ ਬਿਨਾ (ਕਿ ‘ਗੁਰ ਪਰਸਾਦੀ ਪਾਈਐ’, ਮਨੁੱਖ ਨੂੰ) ਜਨਮ ਮਰਨ ਦਾ ਲੰਮਾ ਚੱਕਰ ਲਾਣਾ ਪੈਂਦਾ ਹੈ, ਮਨੁੱਖ ਮੁੜ ਮੁੜ ਜੰਮਦਾ ਮਰਦਾ ਹੈ
Without understanding, one must wander around the cycle of reincarnation, and continue coming and going.
ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥
ਗੁਰੂ ਦੀ ਸੇਵਾ (ਸਾਰੀ ਉਮਰ ਹੀ) ਨਹੀਂ ਕਰਦਾ (ਭਾਵ, ਸਾਰੀ ਉਮਰ ਗੁਰੂ ਦੇ ਕਹੇ ਤੇ ਨਹੀਂ ਤੁਰਦਾ) ਆਖ਼ਰ (ਮਰਨ ਵੇਲੇ) ਹੱਥ ਮਲਦਾ ਜਾਂਦਾ ਹੈ ।
One who has not served the True Guru, shall depart regretting and repenting in the end.
ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥
ਜਦੋਂ ਪ੍ਰਭੂ ਆਪਣੀ ਮਿਹਰ ਕਰਦਾ ਹੈ ਤਾਂ ਗੁਰੂ ਮਿਲਦਾ ਹੈ, ਅੰਦਰੋਂ ਆਪਾ-ਭਾਵ ਦੂਰ ਹੁੰਦਾ ਹੈ
But if the Lord shows His Mercy, one finds the Guru, and ego is banished from within.
ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥
ਮਾਇਆ ਦੀ ਤ੍ਰਿਸਨਾ ਭੁੱਖ ਵਿਚੋਂ ਉਤਰਦੀ ਹੈ, ਮਨ ਵਿਚ ਸੁਖ ਆ ਵੱਸਦਾ ਹੈ
Hunger and thirst depart from within, and peace comes to dwell in the mind.
ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥
ਤੇ ਸੁਰਤਿ ਜੋੜ ਕੇ ਸਦਾ ਹਿਰਦੇ ਵਿਚ ਪ੍ਰਭੂ ਸਿਮਰਿਆ ਜਾ ਸਕਦਾ ਹੈ ।੮।
Forever and ever, praise Him with love in your heart. ||8||