ਸਲੋਕੁ ਮਃ ੩ ॥
Shalok, Third Mehl:
ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥
ਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ,
One who serves his True Guru, is worshipped by everyone.
ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥
ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵੱਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ,
Of all efforts, the supreme effort is the attainment of the Lord's Name.
ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥
‘ਨਾਮ’ ਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ ।
Peace and tranquility come to dwell within the mind; meditating within the heart, there comes a lasting peace.
ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥
(ਗੁਰੂ ਦੀ ਆਗਿਆ ਵਿਚ ਤੁਰ ਕੇ ‘ਨਾਮ’ ਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ ।੧।
The Ambrosial Amrit is his food, and the Ambrosial Amrit is his clothes; O Nanak, through the Naam, the Name of the Lord, greatness is obtained. ||1||