ਸਲੋਕੁ ਮਃ ੩ ॥
Shalok, Third Mehl:
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ
One who understands God, who lovingly centers his mind on the Lord night and day, is called a Brahmin.
ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥
(ਉਹ ਬ੍ਰਾਹਮਣ) ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ‘ਸੱਚ’ ਰੂਪ ਸੰਜਮ ਰੱਖਦਾ ਹੈ, (ਤੇ ਇਸ ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹ
Consulting the True Guru, he practices Truth and self-restraint, and he is rid of the disease of ego.
ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥
ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਇਕੱਤ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ ।
He sings the Glorious Praises of the Lord, and gathers in His Praises; his light is blended with the Light.
ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥
ਮਨੁੱਖ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਣਨ ਵਾਲਾ ਹੈ ਜੋ ਹਉਮੈ ਦੂਰ ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ ।
In this world, one who knows God is very rare; eradicating ego, he is absorbed in God.
ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
ਹੇ ਨਾਨਕ! ਜੋ (ਬ੍ਰਹਮਗਿਆਨੀ ਬ੍ਰਾਹਮਣ) ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ ।੧।
O Nanak, meeting him, peace is obtained; night and day, he meditates on the Lord's Name. ||1||