ਮਃ ੩ ॥
Third Mehl:
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਤੇ ਬਾਹਰੋਂ ਹੋਰ)
Within the ignorant self-willed manmukh is deception; with his tongue, he speaks lies.
ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥
(ਇਸ ਤਰ੍ਹਾਂ) ਠੱਗੀ ਕੀਤਿਆਂ ਪਰਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ ।
Practicing deception, he does not please the Lord God, who always sees and hears with natural ease.
ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥
ਮਨਮੁਖ (ਆਪ) ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ
In the love of duality, he goes to instruct the world, but he is engrossed in the poison of Maya and attachment to pleasure.
ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥
ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ, ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹ
By doing so, he suffers in constant pain; he is born and then dies, and comes and goes again and again.
ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥
ਉਸ ਦਾ ਅੰਦਰਲਾ ਤੌਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ ।
His doubts do not leave him at all, and he rots away in manure.
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥
ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪਦੇਸ਼ ਸੁਣਾਂਦਾ ਹੈ
One, unto whom my Lord Master shows His Mercy, listens to the Guru's Teachings.
ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ ।੨।
He meditates on the Lord's Name, and sings the Lord's Name; in the end, the Lord's Name will deliver him. ||2||