ਛੰਤੁ ॥
Chhant:
ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥
ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਪਾਈ ਰੱਖਣ ਦੀ ਮਰਯਾਦਾ ਸੰਤ ਜਨਾਂ ਦੇ ਮਨ ਵਿਚ (ਹੀ) ਵੱਸਦੀ ਹੈ
To love the Lotus Feet of the Lord-this way of life has come into the minds of His Saints.
ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਪਿਆਰ ਪਾਣਾ (ਸੰਤ ਜਨਾਂ ਨੂੰ) ਉਲਟੀ ਰੀਤਿ ਜਾਪਦੀ ਹੈ, ਨੀਤੀ ਦੇ ਉਲਟ ਪ੍ਰਤੀਤ ਹੰੁਦੀ ਹੈ, ਪ੍ਰਭੂ ਦੇ ਦਾਸਾਂ ਨੂੰ ਇਹ ਪਸੰਦ ਨਹੀਂ ਆਉਂਦੀ
The love of duality, this evil practice, this bad habit, is not liked by the Lord's slaves.
ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥
ਪਰਮਾਤਮਾ ਦੇ ਦਰਸਨ ਤੋਂ ਬਿਨਾ (ਕੋਈ ਹੋਰ ਜੀਵਨ-ਜੁਗਤ) ਪਰਮਾਤਮਾ ਦੇ ਦਾਸਾਂ ਨੰੂ ਚੰਗੀ ਨਹੀਂ ਲੱਗਦੀ । (ਪਰਮਾਤਮਾ ਦਾ ਦਾਸ ਪਰਮਾਤਮਾ ਦੇ ਦਰਸਨ ਤੋਂ ਬਿਨਾ) ਇਕ ਪਲ ਭਰ ਭੀ ਧੀਰਜ ਨਹੀਂ ਕਰ ਸਕਦਾ
It is not pleasing to the Lord's slaves; without the Blessed Vision of the Lord's Darshan, how can they find peace, even for a moment?
ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥
ਦਾਸ ਦਾ ਮਨ ਦਾਸ ਦਾ ਤਨ ਪ੍ਰਭੂ ਦੇ ਨਾਮ ਤੋਂ ਬਿਨਾ ਲਿੱਸਾ ਹੋ ਜਾਂਦਾ ਹੈ, (ਨਾਮ ਤੋਂ ਬਿਨਾ ਉਸ ਨੂੰ) ਆਤਮਕ ਮੌਤ ਆ ਗਈ ਜਾਪਦੀ ਹੈ ਜਿਵੇਂ ਮੱਛੀ ਪਾਣੀ ਤੋਂ ਬਿਨਾ ਮਰ ਜਾਂਦੀ ਹੈ
Without the Naam, the Name of the Lord, the body and mind are empty; like fish out of water, they die.
ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥
ਹੇ ਮੇਰੇ ਪਿਆਰੇ ਪ੍ਰਭੂ ! ਹੇ ਮੇਰੀ ਜਿੰਦ ਦੇ ਆਸਰੇ ਪ੍ਰਭੂ ! (ਮੈਨੂੰ ਆਪਣੇ ਦਾਸ ਨੂੰ) ਮਿਲ, ਤਾ ਕਿ ਤੇਰਾ ਦਾਸ ਸਾਧ ਸੰਗਤਿ ਵਿਚ ਮਿਲ ਕੇ ਤੇਰੇ ਗੁਣ ਗਾ ਸਕੇ
Please meet with me, O my Beloved-You are the Support of my breath of life. Joining the Saadh Sangat, the Company of the Holy, I sing Your Glorious Praises.
ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥
ਹੇ ਨਾਨਕ ਦੇ ਖਸਮ-ਪ੍ਰਭੂ ! ਮਿਹਰ ਕਰ, ਤਾ ਕਿ ਤੇਰਾ ਦਾਸ ਨਾਨਕ ਮਨ ਦੀ ਰਾਹੀਂ ਤਨ ਦੀ ਰਾਹੀਂ ਤੇਰੀ ਗੋਦ ਵਿਚ (ਹੀ) ਸਮਾਇਆ ਰਹੇ ।੧।
O Lord and Master of Nanak, please grant Your Grace, and permeate my body, mind and being. ||1||