ਮਃ ੩ ॥
Third Mehl:
 
ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥
(ਸਾਰੇ ਜੀਵ, ਕੀਹ ਵਿਦਵਾਨ ਤੇ ਕੀਹ ਤਿਆਗੀ) ਤੈ੍ਰਗੁਣੀ ਮਾਇਆ ਨੂੰ ਵੇਖ ਕੇ (ਜੀਵਨ ਦੇ ਸਹੀ ਰਸਤੇ ਤੋਂ) ਖੰੁਝ ਰਹੇ ਹਨ (ਤੇ ਦੁਖੀ ਹੋ ਰਹੇ ਹਨ) ਜਿਵੇਂ ਭੰਬਟ (ਦੀਵੇ ਨੂੰ) ਵੇਖ ਕੇ ਦੀਵੇ ਉਤੇ ਸੜਦੇ ਹਨ
Beholding Maya with her three dispositions, he goes astray; he is like the moth, which sees the flame, and is consumed.
 
ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥
ਪੰਡਿਤ (ਉਂਞ ਤਾਂ ਹੋਰਨਾਂ ਨੂੰ ਕਥਾ ਸੁਣਾਂਦੇ ਹਨ, ਪਰ) ਮੁੜ ਮੁੜ ਖੁੰਝ ਕੇ ਮਾਇਆ ਵਲ ਹੀ ਤੱਕਦੇ ਹਨ ਕਿ ਵੇਖੀਏ ਕਿਸੇ ਨੇ ਕੁਝ ਲਿਆ ਕੇ ਭੇਟਾ ਰੱਖੀ ਹੈ (ਜਾਂ ਨਹੀਂ)
The mistaken, deluded Pandits gaze upon Maya, and watch to see whether anyone has offered them something.
 
ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥
ਸੋ ਮਾਇਆ ਦੇ ਪਿਆਰ ਵਿਚ ਉਹ (ਅਸਲ ਵਿਚ) ਸਦਾ ਮਾਇਆ (ਦੀ ਸੰਥਾ ਹੀ) ਪੜ੍ਹਦੇ ਹਨ, ਪਰਮਾਤਮਾ ਨੇ ਉਹਨਾਂ ਨੂੰ (ਆਪਣੇ) ਨਾਮ ਵਲੋਂ ਖੁੰਝਾ ਦਿੱਤਾ ਹੈ ।
In the love of duality, they read continually about sin, while the Lord has withheld His Name from them.
 
ਜੋਗੀ ਜੰਗਮ ਸੰਨਿਆਸੀ ਭੁਲੇ ਓਨ੍ਹਾ ਅਹੰਕਾਰੁ ਬਹੁ ਗਰਬੁ ਵਧਾਇਆ ॥
ਜੋਗੀ ਜੰਗਮ ਤੇ ਸੰਨਿਆਸੀ (ਆਪਣੇ ਵਲੋਂ ਤਿਆਗੀ ਬਣੇ ਹੋਏ ਹਨ, ਪਰ ਇਹ ਭੀ ਜੀਵਨ ਦੇ ਰਾਹ ਤੋਂ) ਖੁੰਝੇ ਹੋਏ ਹਨ (ਕਿਉਂਕਿ ਇਕ ਤਾਂ ਆਪਣੇ ‘ਤਿਆਗ’ ਦਾ ਹੀ) ਇਹਨਾਂ ਦੇ ਮਾਣ ਨੇ ਅਹੰਕਾਰ ਨੂੰ ਵਧਾਇਆ ਹੋਇਆ ਹੈ
The Yogis, the wandering hermits and the Sannyaasees have gone astray; their egotism and arrogance have increased greatly.
 
ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥
(ਦੂਜੇ, ਗ੍ਰਿਹਸਤੀਆਂ ਪਾਸੋਂ ਆਦਰ ਸਰਧਾ ਨਾਲ ਮਿਲਿਆ ਕੱਪੜਾ ਤੇ ਭੋਜਨ-ਰੂਪ ਭਿੱਛਿਆ ਨਹੀਂ ਲੈਂਦੇ (ਭਾਵ, ਥੋੜੀ ਚੀਜ਼ ਮਿਲਣ ਤੇ ਉਹਨਾਂ ਨੂੰ ਘੂਰਦੇ ਹਨ; ਸੋ, ਇਹਨਾਂ ਭੀ) ਮਨ ਦੇ ਹਠ ਨਾਲ (ਇਸ ਧਾਰੇ ਹੋਏ ‘ਤਿਆਗ’ ਦੇ ਕਾਰਣ) ਆਪਣੀ ਜ਼ਿੰਦਗੀ ਅਜਾਈਂ ਗਵਾਈ ਹੈ ।
They do not accept the true donations of clothes and food, and their lives are ruined by their stubborn minds.
 
ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥
ਇਹਨਾਂ ਸਾਰਿਆਂ ਵਿਚੋਂ ਉਹ ਮਨੁੱਖ ਪੂਰਨ ਅਵਸਥਾ ਵਾਲਾ ਹੈ ਜਿਸ ਨੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ ।
Among these, he alone is a man of poise, who, as Gurmukh, meditates on the Naam, the Name of the Lord.
 
ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥
ਪਰ, ਹੇ ਦਾਸ! (ਇਸ ਤੈ੍ਰਗੁਣੀ ਮਾਇਆ ਦੇ ਹੱਥੋਂ) ਹੋਰ ਕਿਸ ਅੱਗੇ ਪੁਕਾਰ ਕਰੀਏ? ਸਾਰੇ ਪ੍ਰਭੂ ਦੇ ਪ੍ਰੁੇਰੇ ਹੋਏ ਹੀ ਕਾਰ ਕਰ ਰਹੇ ਹਨ, (ਸੋ, ਇਸ ਮਾਇਆ ਤੋਂ ਬਚਣ ਲਈ ਪ੍ਰਭੂ ਅੱਗੇ ਹੀ ਕੀਤੀ ਅਰਦਾਸ ਸਹੈਤਾ ਕਰਦੀ ਹੈ) ।੨।
Unto whom should servant Nanak speak and complain? All act as the Lord causes them to act. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by