ਮਃ ੩ ॥
Third Mehl:
ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥
ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ
Chanting Waaho! Waaho! the tongue is adorned with the Word of the Shabad.
ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥
ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ ।
Through the Perfect Shabad, one comes to meet God.
ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥
ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ
How very fortunate are those, who with their mouths, chant Waaho! Waaho!
ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ੍ਹ ਕਉ ਪਰਜਾ ਪੂਜਣ ਆਈ ॥
ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ ।
How beautiful are those persons who chant Waaho! Waaho! ; people come to venerate them.
ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥
ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨।
Waaho! Waaho! is obtained by His Grace; O Nanak, honor is obtained at the Gate of the True Lord. ||2||