ਪਉੜੀ ॥
Pauree:
ਬਜਰ ਕਪਾਟ ਕਾਇਆ ਗੜ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥
ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ
Within the fortress of body, are the hard and rigid doors of falsehood, deception and pride.
ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥
ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ ।
Deluded by doubt, the blind and ignorant self-willed manmukhs cannot see them.
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥
ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸ
They cannot be found by any efforts; wearing their religious robes, the wearers have grown weary of trying.
ਗੁਰ ਸਬਦੀ ਖੋਲਾਈਅਨ੍ਹਿ ਹਰਿ ਨਾਮੁ ਜਪਾਨੀ ॥
(ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ ।
The doors are opened only by the Word of the Guru's Shabad, and then, one chants the Name of the Lord.
ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।
The Dear Lord is the Tree of Ambrosial Nectar; those who drink in this Nectar are satisfied. ||14||