ਸਲੋਕੁ ਮਃ ੩ ॥
Shalok, Third Mehl:
ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ (ਮਨੁੱਖਾ ਜਨਮ-ਰੂਪ) ਰਾਤ ਸੁਖੀ ਗੁਜ਼ਰਦੀ ਹੈ
Chanting Waaho! Waaho! the night of one's life passes in peace.
ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥
ਤੇ, ਹੇ ਮੇਰੀ ਮਾਂ! ਸਦਾ ਮੌਜ ਬਣੀ ਰਹਿੰਦੀ ਹੈ ।
Chanting Waaho! Waaho! I am in eternal bliss, O my mother!
ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਨਾਲ ਸੁਰਤਿ ਜੁੜਦੀ ਹੈ
Chanting Waaho! Waaho!, I have fallen in love with the Lord.
ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥
ਪਰ, ਕੋਈ ਵਿਰਲਾ ਮਨੁੱਖ ਪ੍ਰਭੂ ਦੀ ਮਿਹਰ ਨਾਲ ਪ੍ਰਭੂ ਦਾ ਪ੍ਰੇਰਿਆ ਹੋਇਆ ‘ਵਾਹੁ ਵਾਹੁ’ ਦੀ ਬਾਣੀ ਉਚਾਰਦਾ ਹੈ ।
Waaho! Waaho! Through the karma of good deeds, I chant it, and inspire others to chant it as well.
ਵਾਹੁ ਵਾਹੁ ਕਰਤਿਆ ਸੋਭਾ ਪਾਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਸੋਭਾ ਮਿਲਦੀ ਹੈ, ਤੇ
Chanting Waaho! Waaho!, one obtains honor.
ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥
ਹੇ ਨਾਨਕ! ਇਹ ਸਿਫ਼ਤਿ-ਸਾਲਾਹ (ਮਨੁੱਖ ਨੂੰ) ਪ੍ਰਭੂ ਦੀ ਰਜ਼ਾ ਵਿਚ ਜੋੜੀ ਰੱਖਦੀ ਹੈ ।੧।
O Nanak, Waaho! Waaho! is the Will of the True Lord. ||1||