ਮਃ ੩ ॥
Third Mehl:
ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਭੂ (ਦਾ ਰੂਪ ਹੀ) ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਨੇ ਭਾਲ ਕੇ ਲੱਭ ਲਈ ਹੈ
Waaho! Waaho! is the Bani of the True Word. Searching, the Gurmukhs have found it.
ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥
ਗੁਰੂ ਦੇ ਸ਼ਬਦ ਦੀ ਰਾਹੀਂ ਉਹ ‘ਵਾਹੁ ਵਾਹੁ’ ਆਖਦਾ ਹੈ ਤੇ ਹਿਰਦੇ ਨਾਲ (ਪਰੋ ਕੇ ਰੱਖਦਾ ਹੈ) ।
Waaho! Waaho! They chant the Word of the Shabad. Waaho! Waaho! They enshrine it in their hearts.
ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥
ਗੁਰਮੁਖਾਂ ਨੇ ਸੁਤੇ ਹੀ ਭਾਲ ਕਰ ਕੇ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਨੂੰ ਲੱਭ ਲਿਆ ਹੈ ।
Chanting Waaho! Waaho! the Gurmukhs easily obtain the Lord, after searching.
ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜੋ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਸੰਭਾਲਦੇ ਹਨ ।੨।
O Nanak, very fortunate are those who reflect upon the Lord, Har, Har, within their hearts. ||2||